27.1 C
Delhi
Thursday, April 18, 2024
spot_img
spot_img

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸਿਵਲ ਹਸਪਤਾਲ ਮਾਲੇਰਕੋਟਲਾ ਵਿਖੇ ਖ਼ੂਨਦਾਨ ਕੈਂਪ ਦਾ ਆਯੋਜਨ

ਯੈੱਸ ਪੰਜਾਬ
ਮਾਲੇਰਕੋਟਲਾ, 23 ਮਾਰਚ, 2022 –
ਖੂਨਦਾਨ ਕਰਨਾ ਇਨਸ਼ਾਨੀਅਤ ਦੀ ਸਭ ਤੋਂ ਵੱਡੀ ਖਿਦਮਤ ਹੈ, ਕਿਉਂਕਿ ਖੂਨਦਾਨ ਮਹਾਂਦਾਨ ਹੈ, ਜਿਸ ਨਾਲ ਕਈ ਕੀਮਤੀ ਜ਼ਿੰਦਗੀਆ ਨੂੰ ਬਚਾਇਆ ਜਾ ਸਕਦਾ ਹੈ। ਖੂਨ ਦੀ ਇੱਕ-ਇੱਕ ਬੂੰਦ ਕੀਮਤੀ ਹੈ, ਜੋ ਕਿਸੇ ਵੀ ਮਰਦੇ ਹੋਏ ਵਿਅਕਤੀ ਨੂੰ ਜੀਵਨ ਦਾਨ ਦੇ ਸਕਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਲੇਰਕੋਟਲਾ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਜ਼ਿਲ੍ਹਾ ਸਿਵਲ ਹਸਪਤਾਲ ਮਾਲੇਰਕੋਟਲਾ ਵਿਖੇ ਲਗਾਏ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਉਪਰੰਤ ਕੀਤਾ ।

ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਇੱਕ ਸੱਚੀ ਸ਼ਰਧਾਂਜਲੀ ਹੈ । ਉਨ੍ਹਾਂ ਕਿਹਾ ਕਿ ਕੋਈ ਦੇਸ਼ ,ਰਾਜ, ਉਦੋਂ ਤੱਕ ਤਰੱਕੀ ਨਹੀਂ ਕਰ ਸਕਦਾ ਜਦੋ ਤੱਕ ਉਥੋਂ ਦੇ ਲੋਕਾਂ ਵਿੱਚ ਆਪਣੀ ਭਾਈਚਾਰਕ ਸਾਂਝ,ਪਿਆਰ ਅਤੇ ਅਮਨ ਸਾਂਤੀ ਨਾ ਹੋਵੇ । ਇਸ ਮੌਕੇ ਸਿਵਲ ਸਰਜਨ ਡਾਕਟਰ ਮੁਕੇਸ਼ ਚੰਦਰ ਵਲੋਂ 62ਵੀ ਵਾਰ ਖੂਨਦਾਨ ਕੀਤਾ ਗਿਆ ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਆਮ ਲੋਕਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖੂਨਦਾਨ ਸਭ ਦਾਨਾਂ ਤੋਂ ਉਪਰ ਹੈ। ਉਨ੍ਹਾਂ ਕਿਹਾ ਸ਼ਹੀਦਾਂ ਦਾ ਸੰਦੇਸ਼ ਹੈ ਕਿ ਅਸੀਂ ਉਂਚ ਨੀਚ ਨੂੰ ਕਦੇ ਹੁਗਾਰਾ ਨਾ ਦਈਏ । ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਇਕ ਅਜਿਹੇ ਦੇਸ਼ ਦਾ ਸੁਪਨਾ ਲਿਆ ਸੀ, ਜਿਸ ਵਿਚ ਹਰ ਵਿਅਕਤੀ ਨੂੰ ਵਿਚਾਰਾਂ ਦੀ ਆਜ਼ਾਦੀ ਹੋਵੇ।

ਉਨ੍ਹਾਂ ਕਿਹਾ ਕਿ ਸ਼ਹੀਦਾਂ ਨੇ ਧਰਮ, ਜਾਤੀ, ਭਾਸ਼ਾ, ਰੰਗ ਆਦਿ ਤੋਂ ਉੱਪਰ ਇਕ ਭਾਰਤ ਦਾ ਸੁਪਨਾ ਲਿਆ ਸੀ । ਉਨ੍ਹਾਂ ਨੌਜਵਾਨਾਂ ਨੂੰ ਹੋਕਾ ਦਿੰਦੇ ਹੋਏ ਕਿਹਾ ਕਿ ਉਹ ਸਾਰੀਆਂ ਅਲਾਮਤਾਂ ਤੋਂ ਉੱਪਰ ਉੱਠਦੇ ਹੋਏ ਇਕ ਨਰੋਏ ਸਮਾਜ ਦੀ ਸਿਰਜਨਾ ਕਰਨ ਵਿਚ ਸਾਥ ਦੇਣ ਤਾਂ ਜੋ ਸ਼ਹੀਦਾਂ ਦੇ ਸੁਪਨੇ ਸਾਕਾਰ ਕੀਤੇ ਜਾ ਸਕਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੂਨਦਾਨ ਕਰਨ ਨਾਲ ਕਿਸੇ ਵੀ ਤਰਾਂ ਦੀ ਕਮਜ਼ੋਰੀ ਨਹੀਂ ਆਉਂਦੀ ਬਲਕਿ ਮਨ ਨੂੰ ਇਕ ਸਤੁੰਸ਼ਟੀ ਮਿਲਦੀ ਹੈ ਕਿ ਅਸੀਂ ਇਹ ਦਾਨ ਕਰਕੇ ਇਕ ਲੋੜਵੰਦ ਵਿਅਕਤੀ ਨੂੰ ਜੀਵਨ ਪ੍ਰਦਾਨ ਕੀਤਾ ਹੈ।

ਬਲੱਡ ਟ੍ਰਾਸਫਿਊਜ਼ਨ ਖੂਨ ਦਾਨ ਕਰਨ ਨਾਲ ਸਿਰਫ ਇੱਕ ਹੀ ਮਰੀਜ਼ ਨੂੰ ਨਹੀ ਬਲਕਿ ਚਾਰ ਮਰੀਜ਼ਾ ਨੂੰ ਫਾਇਦਾ ਮਿਲਦਾ ਹੈ, ਕਿਉਂਕਿ ਖੂਨ ਦੇ ਚਾਰ ਕੰਪੋਨੈਟ ਪਲਾਜਮਾ, ਆਰ. ਬੀ. ਸੀ. ਪਲੈਟਲੇਟ ਦੇ ਤੌਰ ‘ਤੇ ਅਤੇ ਹੀਮੋਫੀਲੀਆ ਦੇ ਮਰੀਜ਼ਾਂ ਵਿੱਚ ਕਲੋਟਿੰਗ ਫੈਕਟਰ ਵਾਸਤੇ ਕੰਮ ਆਉਦੇ ਹਨ। ਇਸ ਮੌਕੇ ਖੂਨਦਾਨ ਕਰਨ ਵਾਲੇ ਦਾਨੀਆਂ ਨੂੰ ਸਰਟੀਫਿਕੇਟ ਵੀ ਤਕਸੀਮ ਕੀਤੇ ਗਏ । ਇਸ ਮੌਕੇ ਐਸ.ਐਮ.ਓ ਡਾਕਟਰ ਮੁਹੰਮਦ ਅਖਤਰ , ਬਲੱਡ ਬੈਂਕ ਦੇ ਇੰਨਚਾਰਜ ਮੈਡੀਕਲ ਅਫ਼ਸਰ ਡਾਕਟਰ ਜੋਤੀ ਕਪੂਰ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION