29.1 C
Delhi
Saturday, May 4, 2024
spot_img
spot_img

ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਮੌਕੇ 15 ਅਗਸਤ ਨੂੰ ਹੋਵੇਗਾ ਰਾਜ ਪੱਧਰੀ ਸਮਾਗਮ, ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਸਮਾਗਮ ਦੀ ਪ੍ਰਧਾਨਗੀ

ਯੈੱਸ ਪੰਜਾਬ
ਚੰਡੀਗੜ੍ਹ, 9 ਅਗਸਤ, 2022 –
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 15 ਅਗਸਤ ਨੂੰ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਈਸੜੂ, ਖੰਨਾ (ਲੁਧਿਆਣਾ) ਨੇੜੇ ਰਾਜ ਪੱਧਰੀ ਸਮਾਰੋਹ ਕਰਨ ਦਾ ਫੈਸਲਾ ਕੀਤਾ ਹੈ।

ਇਸ ਬਾਰੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਇਸ ਸਮਾਰੋਹ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਜ਼ਿਕਰਯੋਗ ਹੈ ਕਿ ਸ਼ਹੀਦ ਕਰਨੈਲ ਸਿੰਘ ਈਸੜੂ ਦਾ ਸ਼ਹੀਦੀ ਦਿਵਸ ਹਰੇਕ ਸਾਲ ਉਨ੍ਹਾਂ ਦੇ ਜੱਦੀ ਪਿੰਡ ਵਿਖੇ 15 ਅਗਸਤ ਨੂੰ ਮਨਾਇਆ ਜਾਂਦਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸਾਲ ਸੂਬਾ ਸਰਕਾਰ ਨੇ ਇਸ ਦਿਨ ਰਾਜ ਪੱਧਰੀ ਸਮਾਰੋਹ ਕਰਵਾਉਣ ਦਾ ਫੈਸਲਾ ਕੀਤਾ ਹੈ, ਜਿਸ ਵਿੱਚ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕੈਬਨਿਟ ਸਾਥੀ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION