34 C
Delhi
Thursday, April 25, 2024
spot_img
spot_img

ਸ਼ਹੀਦ ਗੁਰਤੇਜ ਸਿੰਘ ਦਾ ਰਾਸ਼ਟਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਮਾਨਸਾ, 19 ਜੂਨ, 2020 –

ਜਿਲ੍ਹਾ ਮਾਨਸਾ ਦੇ ਪਿੰਡ ਬੀਰੇਵਾਲਾ ਡੋਗਰਾ ਦੇ ਵਸਨੀਕ ਸਿਪਾਹੀ ਗੁਰਤੇਜ ਸਿੰਘ ਜੋ ਪਿਛਲੇ ਦਿਨੀਂ ਲਦਾਖ਼ ਸੈਕਟਰ ਸਥਿਤ ਗਲਵਾਨ ਘਾਟੀ ਵਿਚ ਚੀਨ ਦੇ ਖਿਲਾਫ ਲੜਾਈ ਦੌਰਾਨ ਸ਼ਹੀਦ ਹੋ ਗਏ ਸਨ, ਦਾ ਅÇੰਤਮ ਸੰਸਕਾਰ ਅੱਜ ਉਨ੍ਹਾਂ ਦੇ ਪਿੰਡ ਬੀਰੇਵਾਲਾ ਡੋਗਰਾ ਵਿਖੇ ਰਾਸ਼ਟਰੀ ਸਨਮਾਨ ਨਾਲ ਸਲਾਮੀ ਦੇ ਕੇ ਕੀਤਾ ਗਿਆ। ਇਸ ਮੌਕੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਸ਼ਹੀਦ ਗੁਰਤੇਜ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਇਸ ਦੌਰਾਨ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਅਤੇ ਪੰਜਾਬ ਦੇ ਲੋਕਾਂ ਵੱਲੋਂ ਸ਼ਹੀਦ ਗੁਰਤੇਜ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੇ ਹਨ ਅਤੇ ਉਹ ਸਲਾਮ ਕਰਦੇ ਨੇ ਉਨ੍ਹਾਂ ਸਾਰੀਆਂ ਮਾਵਾਂ ਨੂੰ ਜੋ ਆਪਣੇ ਜਿਗਰ ਦੇ ਟੁਕੜੇ ਦੇਸ਼ ਦੀ ਰਾਖੀ ਲਈ ਸਰਹੱਦ ਤੇ ਤੋਰ ਦਿੰਦੀਆਂ ਨੇ।

ਦੇਸ਼ ਲਈ ਸ਼ਹੀਦੀ ਪ੍ਰਾਪਤ ਕਰਨ ਵਾਲੇ ਜਵਾਨਾਂ ਤੇ ਦੇਸ਼ ਨੂੰ ਸਦਾ ਮਾਣ ਰਹੇਗਾ। ਉਨ੍ਹਾਂ ਪਰਿਵਾਰ ਲਈ ਇਸ ਦੁੱਖ ਦੀ ਘੜੀ ਵਿਚ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਖੂਨ ਦਾ ਮੁੱਲ ਪੈਸੇ ਨਾਲ ਤਾਂ ਨਹੀਂ ਤੋਲਿਆ ਜਾ ਸਕਦਾ ਪ੍ਰੰਤੂ ਸੂਬਾ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦ ਗੁਰਤੇਜ ਸਿੰਘ ਦੇ ਪਰਿਵਾਰ ਲਈ 50 ਲੱਖ ਰੁਪਏ ਅਤੇ ਇਕ ਸਰਕਾਰੀ ਨੌਕਰੀ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਬਾਦਲ ਨੇ ਕਿਹਾ ਕਿ ਸ਼ਹੀਦ ਦੇਸ਼ ਦਾ ਸਰਮਾਇਆ ਹੁੰਦੇ ਨੇ, ਦੇਸ਼ ਕੌਮ ਲਈ ਜਾਨ ਕੁਰਬਾਨ ਕਰਨ ਵਾਲੇ ਹਮੇਸ਼ਾ ਲੋਕ ਮਨਾਂ ‘ਚ ਜਿਊਂਦੇ ਰਹਿੰਦੇ ਨੇ।

ਉਨ੍ਹਾਂ ਕਿਹਾ ਕਿ ਸ਼ਹੀਦ ਗੁਰਤੇਜ ਸਿੰਘ ਦੀ ਸ਼ਹਾਦਤ ਨਾ ਭੁੱਲਣਯੋਗ ਹੈ। ਉਸ ਨੇ ਛੋਟੀ ਉਮਰੇ ਆਪਣੀ ਜਾਨ ਦੇਸ਼ ਕੌਮ ਦੇ ਲੇਖੇ ਲਾ ਕੇ ਬਹਾਦਰੀ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਉਨ੍ਹਾਂ ਨੂੰ ਇਸ ਨੌਜਵਾਨ ਦੀ ਸ਼ਹਾਦਤ ਦਾ ਦੁੱਖ ਹੈ ਉੱਥੇ ਹੀ ਇਸ ਦਲੇਰ ਅਤੇ ਹਿੰਮਤੀ ਨੌਜਵਾਨ ਲਈ ਫਖ਼ਰ ਵੀ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਮਹਿੰਦਰ ਪਾਲ ਨੇ ਗਵਰਨਰ ਪੰਜਾਬ ਸ੍ਰੀ ਬੀ.ਪੀ. ਬਦਨੌਰ ਵੱਲੋਂ ਸ਼ਹੀਦ ਗੁਰਤੇਜ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪਰਿਵਾਰ ਲਈ ਇਸ ਦੁੱਖ ਦੀ ਘੜੀ ਵਿਚ ਪਹੁੰਚ ਕੇ ਹਮਦਰਦੀ ਪ੍ਰਗਟ ਕੀਤੀ ਗਈ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਵੱਲੋਂ ਡੀ.ਜੀ.ਪੀ. ਪੰਜਾਬ ਸ੍ਰੀ ਦਿਨਕਰ ਗੁਪਤਾ ਦੀ ਅਗਵਾਈ ਵਾਲੀ ਪੰਜਾਬ ਪੁਲਿਸ ਤਰਫ਼ੋਂ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।

ਇਸ ਦੌਰਾਨ ਕਾਂਗਰਸ ਲੀਡਰ ਅਤੇ ਪਾਰਲੀਮੈਂਟ ਮੈਂਬਰ ਸ੍ਰੀ ਰਾਹੁਲ ਗਾਂਧੀ ਤਰਫੋਂ ਸ਼ਹੀਦ ਨੂੰ ਲਿਖ਼ਤੀ ਸੰਦੇਸ਼ ਦੁਆਰਾ ਸ਼ਰਧਾਂਜਲੀ ਭੇਂਟ ਕੀਤੀ ਗਈ।

Gurtej Singh cremated with full honours 2

ਸ਼ਹੀਦ ਗੁਰਤੇਜ ਸਿੰਘ ਦੇ ਪਿਤਾ ਅਤੇ ਭਰਾ ਵੱਲੋਂ ਚਿਤਾ ਨੂੰ ਅਗਨੀ ਦਿੱਤੀ ਗਈ। ਆਰਮੀ ਵੱਲੋਂ ਸ਼ਹੀਦ ਨੂੰ ਸਲਾਮੀ ਭੇਂਟ ਕੀਤੀ ਗਈ। ਸੰਸਕਾਰ ਵਿਚ ਸ਼ਾਮਲ ਹੋਏ ਲੋਕਾਂ ਵੱਲੋਂ ‘ਸ਼ਹੀਦ ਗੁਰਤੇਜ ਸਿੰਘ ਅਮਰ ਰਹੇ’ ਅਤੇ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰੇ ਲਗਾਏ ਗਏ।

ਗੁਰਤੇਜ ਸਿੰਘ ਆਪਣੇ ਤਿੰਨ ਭਰਾਵਾਂ ਵਿਚੋਂ ਸਭ ਤੋਂ ਛੋਟਾ ਸੀ ਅਤੇ ਉਸ ਨੇ ਨਾਨ ਮੈਡੀਕਲ ਵਿਚ 12 ਵੀਂ ਕਲਾਸ ਪਾਸ ਕੀਤੀ ਸੀ। ਦੋ ਸਾਲ ਪਹਿਲਾਂ ਹੀ ਉਹ ਸਿੱਖ ਰੈਜੀਮੈਂਟ ਵਿਚ ਭਰਤੀ ਹੋਇਆ ਸੀ।

ਇਸ ਦੌਰਾਨ ਐਸ.ਡੀ.ਐਮ. ਬੁਢਲਾਡਾ ਸ੍ਰੀ ਸਾਗਰ ਸੇਤੀਆ, ਐਮ.ਐਲ.ਏ. ਮਾਨਸਾ ਸ੍ਰੀ ਨਾਜਰ ਸਿੰਘ ਮਾਨਸ਼ਾਹੀਆ, ਐਮ.ਐਲ.ਏ. ਬੁਢਲਾਡਾ ਸ੍ਰੀ ਬੁੱਧ ਰਾਮ, ਸਾਬਕਾ ਵਿਧਾਇਕ ਸ੍ਰੀ ਅਜੀਤ ਇੰਦਰ ਸਿੰਘ ਮੋਫ਼ਰ, ਕਾਂਗਰਸੀ ਲੀਡਰ ਮੰਜੂ ਬਾਂਸਲ, ਹਲਕਾ ਇੰਚਾਰਜ ਬੁਢਲਾਡਾ ਰਣਜੀਤ ਕੌਰ ਭੱਟੀ, ਵਾਇਸ ਚੇਅਰਮੈਨ ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਸ੍ਰੀ ਰਾਮ ਸਿੰਘ ਸਰਦੂਲਗੜ੍ਹ, ਕਾਂਗਰਸੀ ਆਗੂ ਕੁਲਵੰਤ ਰਾਏ ਸਿੰਗਲਾ, ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਚੁਸ਼ਪਿੰਦਰ ਸਿੰਘ ਚਹਿਲ, ਅਰਸ਼ਦੀਪ ਸਿੰਘ, ਮਾਈਕਲ ਗਾਗੋਵਾਲ, ਆਰਮੀ ਏਅਰ ਡਿਫੈਂਸ ਰੈਜ਼ਮੈਂਟ ਤੋਂ ਇਲਾਵਾ ਪਿੰਡ ਦੇ ਮੌਹਤਬਰ ਵਿਅਕਤੀ ਮੌਜੂਦ ਸਨ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION