30.1 C
Delhi
Friday, April 26, 2024
spot_img
spot_img

ਸ਼ਹੀਦ ਸਿਪਾਹੀ ਪਰਗਟ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ, ਸੁਜਿੰਦਰ ਰੰਧਾਵਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਯੈੱਸ ਪੰਜਾਬ
ਚੰਡੀਗੜ/ਡੇਰਾ ਬਾਬਾ ਨਾਨਕ, 9 ਮਈ, 2021:
ਸਿਆਚੀਨ ਗਲੇਸੀਅਰ ਵਿੱਚ ਬਰਫੀਲੇ ਤੂਫਾਨ ਕਾਰਨ ਬਰਫ ਦੇ ਤੋਦਿਆਂ ਹੇਠ ਦੱਬ ਜਾਣ ਕਾਰਨ ਸਹੀਦ ਹੋਏ ਸਿਪਾਹੀ ਪਰਗਟ ਸਿੰਘ ਦਾ ਅੱਜ ਸਹੀਦ ਦੇ ਜੱਦੀ ਪਿੰਡ ਦਬੁਰਜੀ, ਨੇੜੇ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। 21 ਪੰਜਾਬ ਦਾ ਸਿਪਾਹੀ ਪਰਗਟ ਸਿੰਘ ਆਪਣੇ ਪਿੱਛੇ ਪਿਤਾ ਸ. ਪ੍ਰੀਤਮ ਸਿੰਘ, ਮਾਤਾ ਸਰਦਾਰਨੀ ਸੁਖਵਿੰਦਰ ਕੌਰ ਅਤੇ ਦੋ ਭੈਣਾਂ ਛੱਡ ਗਿਆ।

ਇਸ ਮੌਕੇ ਪੰਜਾਬ ਸਰਕਾਰ ਤਰਫੋ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵਲੋ ਸਹੀਦ ਨੂੰ ਸਰਧਾ ਦੇ ਫੁੱਲ ਅਰਪਨ ਕੀਤੇ ਗਏ ਅਤੇ ਸਹੀਦ ਦੇ ਪਰਿਵਾਰ ਨਾਲ ਦੁੱਖ ਸਾਝਾਂ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸਨਰ ਮੁਹੰਮਦ ਇਸਫਾਕ ਤੇ ਐਸ ਡੀ ਐਮ ਅਰਸਦੀਪ ਸਿੰਘ ਲੁਬਾਣਾ ਵੀ ਹਾਜਰ ਸਨ।

ਸਿਪਾਹੀ ਪਰਗਟ ਸਿੰਘ ਦੀ ਸਹਾਦਤ ਨੂੰ ਸਿਜਦਾ ਕਰਦਿਆਂ ਪੰਜਾਬ ਦੇ ਸ. ਰੰਧਾਵਾ ਨੇ ਸਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸਹੀਦ ਦੇਸ ਅਤੇ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਸਿਪਾਹੀ ਪਰਗਟ ਸਿੰਘ ਦੀ ਸਹਾਦਤ ਨੌਜਵਾਨਾਂ ਲਈ ਪ੍ਰੇਰਨਾ ਦਾ ਸ੍ਰੋਤ ਹੈ ਅਤੇ ਉਸ ਉਪਰ ਸਾਨੂੰ ਸਾਰਿਆਂ ਨੂੰ ਬਹੁਤ ਮਾਣ ਹੈ।

ਸ. ਰੰਧਾਵਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਹੀਦ ਸਿਪਾਹੀ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸੀਆ ਅਤੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ। ਉਨਾਂ ਪਰਿਵਾਰ ਨੂੰ ਵਿਸਵਾਸ ਦਿਵਾਇਆ ਕਿ ਸੂਬਾ ਸਰਕਾਰ ਅਤੇ ਉਹ ਨਿੱਜੀ ਤੌਰ ਉਤੇ ਉਨਾਂ ਦੇ ਦੁੱਖ ਵਿੱਚ ਸਰੀਕ ਹਨ ਅਤੇ ਪਰਿਵਾਰ ਨੂੰ ਹਰ ਤਰਾਂ ਦੀ ਮੱਦਦ ਦੇਣ ਦਾ ਵੀ ਵਿਸਵਾਸ ਦਿਵਾਇਆ।

ਜਿਕਰਯੋਗ ਹੈ ਕਿ 25 ਅਪਰੈਲ, 2021 ਨੂੰ ਸਿਆਚੀਨ ਗਲੇਸੀਅਰ ਵਿੱਚ ਭਿਆਨਕ ਬਰਫੀਲਾ ਤੂਫਾਨ ਆਇਆ ਸੀ ਜਿਸ ਵਿੱਚ 21 ਪੰਜਾਬ ਦੇ ਦੋ ਸਿਪਾਹੀ ਅਮਰਦੀਪ ਸਿੰਘ (ਬਰਨਾਲਾ) ਤੇ ਪ੍ਰਭਜੋਤ ਸਿੰਘ (ਮਾਨਸਾ) ਸਹੀਦ ਹੋ ਗਏ ਸਨ। ਪਰਗਟ ਸਿੰਘ ਨੂੰ ਬਰਫ ਹੇਠੋਂ ਕੱਢ ਕੇ 27 ਅਪਰੈਲ, 2021 ਨੂੰ ਚੰਡੀਗੜ ਕਮਾਂਡ ਹਸਪਤਾਲ ਲਿਆਂਦਾ ਗਿਆ ਸੀ ਜਿੱਥੇ ਉਹ ਕੱਲ (8 ਮਈ) ਹਾਈਪੋਥਰਮਿਆ ਅਤੇ ਗੁਰਦੇ ਦੀ ਗੰਭੀਰ ਸੱਟ ਕਾਰਨ ਸਹੀਦ ਹੋ ਗਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION