26.1 C
Delhi
Tuesday, April 16, 2024
spot_img
spot_img

ਸ਼ਹੀਦ ਫ਼ੌਜੀਆਂ ਦੇ ਪਰਿਵਾਰਾਂ ਨੂੰ 1-1 ਕਰੋੜ ਦਾ ਮੁਆਵਜ਼ਾ ਤੇ ਪਰਿਵਾਰਕ ਮੈਂਬਰ ਨੂੰ ਡੀ.ਐਸ.ਪੀ. ਦੀ ਨੌਕਰੀ ਦਿੱਤੀ ਜਾਵੇ: ਪਰਮਬੰਸ ਸਿੰਘ ਰੋਮਾਣਾ

ਚੰਡੀਗੜ, 18 ਜੂਨ, 2020 –

ਯੂਥ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਪਰਬੰਸ ਸਿੰਘ ਰੋਮਾਣਾ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਲੱਦਾਖ ਵਿਚ ਚੀਨ ਨਾਲ ਹੋਏ ਖੂਨੀ ਟਕਰਾਅ ਦੌਰਾਨ ਸ਼ਹੀਦ ਹੋਏ ਚਾਰ ਸੈਨਿਕਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਮੁਆਵਜ਼ਾ ਅਤੇ ਪਰਿਵਾਰਕ ਮੈਂਬਰਾਂ ਨੂੰ ਸੂਬੇ ਵਿਚ ਸਿਵਲ ਸਰਵਿਸ ਦੀ ਨੌਕਰੀ ਜਾਂ ਫਿਰ ਪੰਜਾਬ ਪੁਲਿਸ ਵਿਚ ਡੀ ਐਸ ਪੀ ਦੀ ਨੌਕਰੀ ਦੇਣ ਦੀ ਪੇਸ਼ਕਸ਼ ਕਰਨ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਹਨਾਂ ਨੂੰ ਵਿਸ਼ਵਾਸ ਹੈ ਕਿ ਮੁੱਖ ਮੰਤਰੀ ਮੌਕੇ ‘ਤੇ ਅੱਗੇ ਆਉਣਗੇ ਤੇ ਅਜਿਹੀ ਉਦਾਹਰਣ ਪੇਸ਼ ਕਰਨਗੇ ਜਿਸ ‘ਤੇ ਸਾਰਾ ਦੇਸ਼ ਚੱਲੇਗਾ।

ਉਹਨਾਂ ਕਿਹਾ ਕਿ ਇਹੀ ਚਾਰਾਂ ਸੈਨਿਕਾਂ ਨਾਇਬ ਸੂਬੇਦਾਰ ਮਨਦੀਪ ਸਿੰਘ ਤੇ ਸਤਨਾਮ ਸਿੰਘ ਅਤੇ ਦੋਵੇਂ ਸਿਪਾਹੀ ਗੁਰਬਿੰਦਰ ਸਿੰਘ ਤੇ ਗੁਰਤੇਜ ਸਿੰਘ ਵੱਲੋਂ ਆਪਣੀ ਧਰਤੀ ਮਾਂ ਲਈ ਦਿੱਤੀ ਵਿਲੱਖਣ ਕੁਰਬਾਨੀ ਦੀ ਸਭ ਤੋਂ ਵੱਡੀ ਮਾਨਤਾ ਹੋਵੇਗੀ। ਉਹਨਾਂ ਕਿਹਾ ਕਿ ਚਾਰਾਂ ਦਲੇਰ ਸੈਨਿਕਾਂ ਨੇ ਆਪਣੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਵਾਰੀਆਂ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


ਉਹਨਾਂ ਕਿਹਾ ਕਿ ਸਾਨੂੰ ਸਾਰੇ ਫੌਜੀਆਂ ਲਈ ਸਪਸ਼ਟ ਸੰਦੇਸ਼ ਭੇਜਣ ਦੀ ਜ਼ਰੂਰਤ ਹੈ ਕਿ ਉਹਨਾਂ ਦਾ ਸੂਬਾ ਉਹਨਾਂ ਦੇ ਨਾਲ ਹੈ ਤੇ ਉਹਨਾਂ ਦਾ ਸਰਵਉਚ ਸੰਭਵ ਸਤਿਕਾਰ ਕਰਦਾ ਹੈ।

ਸ੍ਰੀ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਵਿਚ ਗਲਤੀ ਨਹੀਂ ਕਰਨੀ ਚਾਹੀਦੀ। ਉਹਨਾਂ ਕਿਹਾ ਕਿ ਪਹਿਲਾਂ ਹੀ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਵੱਧ ਉਮਰ ਦੇ ਪੋਤੇ ਨੂੰ ਡੀ ਐਸ ਪੀ ਲਗਾਉਣ ਨਾਲ ਨੌਜਵਾਨਾਂ ਵਿਚ ਗਲਤ ਸੰਦੇਸ਼ ਜਾ ਚੁੱਕਾ ਹੈ।

ਉਹਨਾਂ ਕਿਹਾ ਕਿ ਸਾਡੇ ਸ਼ਹੀਦਾਂ ਦੇ ਪਰਿਵਾਰਕ ਮੈਂਬਰ, ਜਿਹਨਾਂ ਦਾ ਇਹ ਸਨਮਾਨ ਲਈ ਸਭ ਤੋਂ ਵੱਡਾ ਹੱਕ ਬਣਦਾ ਹੈ, ਨੂੰ ਡੀ ਐਸ ਪੀ ਦੀ ਨੌਕਰੀ ਦੇ ਕੇ ਇਸ ਗਲਤੀ ਦੀ ਦਰੁਸਤੀ ਕੀਤੀ ਜਾ ਸਕਦੀ ਹੈ। ਉੁਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ਹੀਦਾਂ ਦੇ ਹੱਕ ਵਿਚ ਇਸ ਕਦਮ ਦੀ ਹਮਾਇਤ ਕਰਨ ਲਈ ਵਚਨਬੱਧ ਹੈ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION