36.7 C
Delhi
Friday, April 19, 2024
spot_img
spot_img

ਸ਼ਾਨਦਾਰ ਰੌਸ਼ਨੀ ਤੇ ਅਵਾਜ਼ ਸ਼ੋਅ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਰੂਹਾਨੀ ਰੰਗ ’ਚ ਰੰਗਿਆ ਜਲੰਧਰ

ਜਲੰਧਰ, 16 ਅਕਤੂਬਰ, 2019 –

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਾਨਦਾਰ ਰੌਸ਼ਨੀ ਤੇ ਅਵਾਜ਼ ਪ੍ਰੋਗਰਾਮ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਰੂਹਾਨੀ ਰੰਗ ਵਿੱਚ ਰੰਗਿਆ ਗਿਆ ਜਲੰਧਰ।

ਵਿਧਾਇਕ ਚੌਧਰੀ ਸੁਰਿੰਦਰ ਸਿੰਘ, ਡਵੀਜ਼ਨ ਕਮਿਸ਼ਨਰ ਜਲੰਧਰ ਸ੍ਰੀ ਬੀ ਪੁਰੂਸ਼ਾਰਥਾ, ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਪ੍ਰਧਾਨ ਲਾਇਲਪੁਰ ਖਾਲਸਾ ਕਾਲਜ ਪ੍ਰਬੰਧਕ ਕਮੇਟੀ ਸ੍ਰੀਮਤੀ ਬਲਬੀਰ ਕੌਰ ਅਤੇ ਪ੍ਰਿੰਸੀਪਲ ਸ੍ਰੀ ਗੁਰਪਿੰਦਰ ਸਿੰਘ ਸਮਰਾ ਵਲੋਂ ਦਰਸ਼ਕਾਂ ਦੇ ਨਾਲ ਅਤਿ ਆਧੁਨਿਕ ਢੰਗ ਨਾਲ ਲਾਇਲਪੁਰ ਖਾਲਸਾ ਕਾਲਜ ਦੀ ਗਰਾਊਂਡ ਵਿੱਚ 45 ਮਿੰਟ ਦੇ ਸ਼ੋਅ ਦੌਰਾਨ ਜੋ ਕਿ ਸ਼ਾਮ 7 ਵਜੇ ਤੋਂ 7.45 ਵਜੇ ਅਤੇ ਫਿਰ ਸ਼ਾਮ 8.30 ਵਜੇ ਤੋਂ 9.15 ਵਜੇ ਤੱਕ ਸ੍ਰੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਦਾਸੀਆਂ ’ਤੇ ਅਧਾਰਿਤ ਪ੍ਰੋਗਰਾਮ ਦੌਰਾਨ ਵੱਖਰਾ ਤੇ ਅਦਭੁਤ ਅਨੁਭਵ ਮਹਿਸੂਸ ਕੀਤਾ।

ਇਹ ਯਾਦਗਾਰ ਰੌਸ਼ਨੀ ਅਤੇ ਅਵਾਜ਼ ’ਤੇ ਅਧਾਰਿਤ ਸ਼ੋਅ ਕ੍ਰਿਏਟਿਵ ਸਾਊਂਡ ਟਰੈਕ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ’ਤੇ ਅਧਾਰਿਤ ਵਿਆਪੀ ਸੰਦੇਸ਼ ਨੂੰ ਸ਼ਾਨਦਾਰ ਢੰਗ ਨਾਲ ਵਿਜੂਅਲ ਪ੍ਰੋਜੈਕਸ਼ਨ ਅਤੇ ਐਡਵਾਂਸ ਲੇਜਰ ਰਾਹੀਂ ਪ੍ਰਦਰਸ਼ਿਤ ਕੀਤਾ ਗਿਆ।

ਇਹ ਲਾਈਟ ਐਂਡ ਸਾਊਂਡ ਸ਼ੋਅ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਵਿਸ਼ਵ ਵਿਆਪੀ ਸੰਦੇਸ਼ ਅਤੇ ਉਨਾਂ ਦੇ ਜੀਵਨ ਫਲਸਫ਼ੇ ’ਤੇ ਅਧਾਰਿਤ ਸੀ। ਸ਼ੋਅ ਦੌਰਾਨ ਅਹਿੰਸਾ, ਸ਼ਾਂਤੀ, ਭਾਈਚਾਰਕ ਸਾਂਝ, ਮਹਿਲਾ ਸਸ਼ਕਤੀਕਰਨ ਅਤੇ ਕੁਦਰਤੀ ਸਰੋਤਾਂ ਦੀ ਸੁਰੱਖਿਆ ਨੂੰ ਰੂਪਮਾਨ ਕੀਤਾ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਸਮਾਜਿਕ ਬਰਾਬਰਤਾ ਲਈ ਕੀਤੇ ਗਏ ਯਤਨਾਂ ਨੂੰ ਦਰਸ਼ਕਾਂ ਵਿੱਚ ਸਹੀ ਅਰਥਾਂ ਵਿੱਚ ਪ੍ਰਚਾਰਿਆ ਗਿਆ।

Êਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸੱਚਾ ਸਜਦਾ ਕਰਨ ਦੇ ਮੰਤਵ ਨਾਲ ਇਹ ਸ਼ੋਮ ਇਸੇ ਸਮੇਂ ਅਤੇ ਸਥਾਨ ’ਤੇ 17 ਅਕਤੂਬਰ ਨੂੰ ਵੀ ਕਰਵਾਇਆ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਇਨ੍ਹਾਂ ਸ਼ੋਆਂ ਵਿੱਚ ਲੋਕਾਂ ਲਈ ਦਾਖਲਾ ਬਿਲਕੁਲ ਮੁਫ਼ਤ ਹੈ ਤਾਂ ਜੋ ਮਾਨਵਤਾ ਦੀ ਭਲਾਈ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫ਼ਲਸਫੇ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾ ਸਕੇ।

ਇਸ ਮੌਕੇ ਡਿਪਟੀ ਕਮਿਸ਼ਨਰ ਦੀ ਪਤਨੀ, ਪਿਤਾ ਅਤੇ ਬੇਟੀਆਂ ਵੀ ਹਾਜ਼ਰ ਸਨ।

ਇਸ ਨੂੰ ਵੀ ਪੜ੍ਹੋ:  

ਇੰਗਲੈਂਡ ’ਚ ਪੰਜਾਬੀਆਂ ਦੇ ਵਿਆਹ ’ਤੇ ਹੋਈ ‘ਬਦਸ਼ਗਨੀ’, 4 ਬੰਦੇ ਹਸਪਤਾਲ ’ਚ – ਵੇਖ਼ੋ ਵੀਡੀਉ

Wolverhampton UK Hotel

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION