36.7 C
Delhi
Friday, April 19, 2024
spot_img
spot_img

ਸ਼ਾਹਕੋਟ ’ਚ ਧੁੱਸੀ ਬੰਨ੍ਹ ਦੇ ਪਾੜ੍ਹਾਂ ਨੂੰ ਪੂਰਨ ਦਾ ਕੰਮ ਹੋਇਆ ਹੋਰ ਤੇਜ਼

ਜਲੰਧਰ, 28 ਅਗਸਤ, 2019 –

ਫਿਲੌਰ ਸਬ ਡਵੀਜ਼ਨ ਵਿੱਚ ਪੈਂਦੇ ਧੁੱਸੀ ਬੰਨ੍ਹ ਵਿੱਚ ਪਏ ਪਾੜ੍ਹਾਂ ਨੂੰ ਲਗਭਗ ਪੂਰਨ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੁਣ ਸ਼ਾਹਕੋਟ ਸਬ ਡਵੀਜ਼ਨ ਵਿੱਚ ਪੈਂਦੇ ਦਰਿਆ ਸਤਲੁਜ ਦੇ ਧੁੱਸੀ ਬੰਨ੍ਹ ਵਿੱਚ ਪਾਏ ਪਾੜਾਂ ਨੂੰ ਜਲਦ ਪੂਰਨ ਵੱਲ ਖਾਸ ਤਵੱਜੋਂ ਦਿੱਤੀ ਜਾ ਰਹੀ ਹੈ ਅਤੇ ਪਾੜ੍ਹਾਂ ਨੂੰ ਪੂਰਨ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਗਈ ਹੈ।

ਜ਼ਿਲ੍ਹਾ ਪ੍ਰਸ਼ਾਸਨ ਵਲ’ੋਂ ਪਿੰਡ ਮੰਡਾਲਾ ਵਿਖੇ ਧੁੱਸੀ ਬੰਨ੍ਹ ਵਿੱਚ ਪਏ 250 ਫੁੱਟ ਪਾੜ ਨੂੰ ਪੂਰਨ ਦਾ ਕੰਮ ਬੁੱਧਵਾਰ ਨੂੰ ਸ਼ੁਰੂ ਕੀਤਾ ਗਿਆ ਹੈ। ਵੱਖ-ਵੱਖ ਸੰਸਥਾਵਾਂ ਦੇ ਵਲੰਟੀਅਰਾਂ ਅਤੇ ਸੈਂਕੜੇ ਨਰੇਗਾ ਵਰਕਰਾਂ ਵਲੋਂ ਮਿੱਟੀ ਦੇ ਬੋਰਿਆਂ ਨਾਲ ਬੰਨ੍ਹ ਦੇ ਪਾੜ੍ਹ ਨੂੰ ਪੂਰਨ ਲਈ ਲਗਾਇਆ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਫਿਲੌਰ ਸਬ ਡਵੀਜ਼ਨ ਵਿੱਚ ਪੈਂਦੇ ਧੁੱਸੀ ਬੰਨ੍ਹ ਦੇ ਪਾੜਾਂ ਨੂੰ ਲਗਭਗ ਪੂਰ ਲਿਆ ਗਿਆ ਹੈ ਅਤੇ ਹੁਣ ਸ਼ਾਹਕੋਟ ਸਬ ਡਵੀਜਨ ਵਿੱਚ ਪੈਂਦੇ ਧੁੱਸੀ ਬੰਨ੍ਹ ਦੇ ਪਾੜਾਂ ਨੂੰ ਪੂਰਨ ਦੇ ਕੰਮ ਵਿੱਚ ਹੋਰ ਤੇਜੀ ਲਿਆਂਦੀ ਗਈ ਹੈ ਜਿਥੇ ਕਿ ਪਹਿਲਾਂ ਹੀ ਕੰਮ ਜੰਗੀ ਪੱਧਰੀ ’ਤੇ ਚੱਲ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਦਰਿਆ ਸਤਲੁਜ ਦੇ ਨਾਲ ਲੱਗਦੇ ਪਿੰਡ ਜਾਨੀਆਂ ਚਾਹਲ ਦੇ ਧੁੱਸੀ ਬੰਨ ਵਿੱਚ ਪਏ ਸਭ ਤੋਂ ਵੱਡੇ 500 ਫੁੱਟ ਪਾੜ੍ਹ ਨੂੰ ਪੂਰਨ ਲਈ ਫੌਜ ਅਤੇ ਮਗਨਰੇਗਾ ਵਰਕਰਾਂ ਵਲੋਂ ਦਿਨ-ਰਾਤ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਜਾਨੀਆਂ ਚਾਹਲ ਵਿੱਚ ਹੁਣ ਤੱਕ 145 ਫੁੱਟ ਪਾੜ ਵਿੱਚ ਮਿੱਟੀ ਦੇ ਬੋਰਿਆਂ ਅਤੇ 135 ਫੁੱਟ ਪਾੜ ਵਿੱਚ ਪੱਥਰਾਂ ਨਾਲ ਕਿਨਾਰਾ ਬਣਾਇਆ ਗਿਆ ਹੈ ਅਤੇ ਬਾਕੀ ਦੇ ਕੰਮ ਨੂੰ ਜਲਦ ਮੁਕੰਮਲ ਕਰ ਲਿਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਔਖੀ ਘੜੀ ਵਿਚੋਂ ਜਲਦ ਤੋਂ ਜਲਦ ਬਾਹਰ ਕੱਢਣ ਦੀ ਵਚਨਬੱਧਤਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਰਿਆ ਸਤਲੁਜ ਦੇ ਧੁੱਸੀ ਬੰਨ੍ਹ ਵਿਚ ਪਏ ਪਾੜ੍ਹਾਂ ਨੂੰ ਪੂਰਨ ਲਈ ਭਾਰਤੀ ਫੌਜ ਨੂੰ ਸਹਾਇਤਾ ਲਈ ਬੁਲਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਬੰਨ੍ਹ ਵਿੱਚ ਪਏ ਪਾੜਾਂ ਨੂੰ ਮਿੱਟੀ ਦੇ ਬੋਰਿਆਂ ਤੇ ਪੱਥਰਾਂ ਅਤੇ ਹੋਰ ਸਮਾਨ ਨਾਲ ਮਜ਼ਬੂਤ ਬਣਾਉਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਇਸ ਕੰਮ ਨੂੰ ਬਿਨਾਂ ਕਿਸੇ ਦੇਰੀ ਦੇ ਪੂਰਾ ਕੀਤਾ ਜਾ ਸਕੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION