41.1 C
Delhi
Sunday, May 19, 2024
spot_img
spot_img

ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਦਾ ਕੰਮ ਜੰਗੀ ਪੱਧਰ ’ਤੇ ਜਾਰੀ: ਸਰਕਾਰੀਆ

ਪਠਾਨਕੋਟ , 27 ਜੂਨ, 2020 –

ਕੋਵਿਡ-19 ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਲਗਾਈਆਂ ਪਾਬੰਦੀਆਂ ਦੇ ਬਾਵਜੂਦ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਜਲ ਸਰੋਤ ਵਿਭਾਗ, ਪੰਜਾਬ ਜੰਗੀ ਪੱਧਰ ਉਤੇ ਕੰਮ ਕਰ ਰਿਹਾ ਹੈ ਅਤੇ ਮੁੱਖ ਡੈਮ ਦਾ ਹੁਣ ਤੱਕ 45 ਫ਼ੀਸਦੀ ਕੰਮ ਪੂਰਾ ਕਰ ਲਿਆ ਗਿਆ ਹੈ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਜਲ ਸਰੋਤ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਕੋਵਿਡ-19 ਨੂੰ ਰੋਕਣ ਲਈ ਲਗਾਏ ਗਏ ਦੇਸ਼-ਵਿਆਪੀ ਲਾਕਡਾਊਨ ਕਾਰਨ ਸਾਰੇ ਵਿਕਾਸ ਕਾਰਜ ਰੁਕ ਗਏ ਸਨ।

ਕੋਵਿਡ ਤੋਂ ਬਚਾਅ ਸਬੰਧੀ ‘ਮਿਸ਼ਨ ਫਤਿਹ’ ਤਹਿਤ ਦੱਸੇ ਸਾਰੇ ਸੁਰੱਖਿਆ ਉਪਾਵਾਂ ਨੂੰ ਯਕੀਨੀ ਬਣਾਉਂਦੇ ਹੋਏ ਜਲ ਸਰੋਤ ਵਿਭਾਗ ਨੇ 29 ਅਪਰੈਲ, 2020 ਨੂੰ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਦਾ ਨਿਰਮਾਣ ਕਾਰਜ ਮੁੜ ਸ਼ੁਰੂ ਕੀਤਾ ਹੈ। ਹੁਣ, ਇਸ ਪ੍ਰਾਜੈਕਟ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ ਅਤੇ ਮੇਨ ਡੈਮ ਦਾ 45% ਕੰਮ ਪੂਰਾ ਕੀਤਾ ਜਾ ਚੁੱਕਾ ਹੈ।

ਜਿਕਰਯੋਗ ਹੈ ਕਿ ਅੱਜ ਪੰਜਾਬ ਦੇ ਜਲ ਸਰੋਤ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਪਠਾਨਕੋਟ ਵਿਖੇ ਜਲ ਸਰੋਤ ਵਿਭਾਗ ਵੱਲੋਂ ਬਣਾਏ ਜਾ ਰਹੇ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਦਾ ਨਿਰਮਾਣ ਕਾਰਜੇ ਦਾ ਜਾਇਜਾ ਲੈਣ ਲਈ ਵਿਸ਼ੇਸ ਦੋਰੇ ਤੇ ਸਨ। ਪਹਿਲਾ ਉਨਾਂ ਵੱਲੋਂ ਪਰੀਆਂ ਵਾਲੇ ਬਾਗ ਵਿਖੇ ਜੋ ਡੈਮ ਤੋਂ ਟਰਮੀਨਲ ਕੱਢੀ ਜਾਣੀ ਹੈ ਉਸ ਖੇਤਰ ਦਾ ਦੋਰਾ ਕੀਤਾ ਅਤੇ ਜਿੱਥੇ ਪਾਵਰ ਹਾਊਸ ਬਣਾਏ ਜਾਣੇ ਹਨ ਉਨਾਂ ਖੇਤਰਾਂ ਵਿਖੇ ਪਹੁੰਚ ਕੇ ਵੀ ਜਾਇਜਾ ਲਿਆ।

ਇਸ ਤੋਂ ਬਾਅਦ ਉਨਾਂ ਵੱਲੋਂ ਸਾਹਪੁਰਕੰਡੀ ਵਿਖੇ ਬਣਾਏ ਜਾ ਰਹੇ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਦਾ ਵੀ ਦੋਰਾ ਕਰਕੇ ਮੋਜੂਦਾ ਸਥਿਤੀ ਦਾ ਜਾਇਜਾ ਲਿਆ। ਇਸ ਤੋਂ ਬਾਅਦ ਉਨਾਂ ਵੱਲੋਂ ਰਣਜੀਤ ਸਾਗਰ ਡੈਮ ਅਧਿਕਾਰੀਆਂ ਨਾਲ ਰਾਵੀ ਸਦਨ ਰੈਸਟ ਹਾਊਸ ਵਿਖੇ ਇੱਕ ਵਿਸੇਸ ਮੀਟਿੰਗ ਵੀ ਕੀਤੀ।

ਪੰਜਾਬ ਦੇ ਜਲ ਸਰੋਤ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਦੇ ਭੰਡਾਰ ਦੀ ਭਰਾਈ ਸਾਲ 2022 ਦੇ ਅੱਧ ਤੱਕ ਸ਼ੁਰੂ ਹੋਣ ਦੀ ਉਮੀਦ ਹੈ, ਉਨਾਂ ਦੱਸਿਆ ਕਿ ਇਸ ਪ੍ਰਾਜੈਕਟ ਵਿੱਚ ਅਗਸਤ, 2023 ਤੱਕ ਬਿਜਲੀ ਉਤਪਾਦਨ ਸ਼ੁਰੂ ਹੋਣ ਦੀ ਆਸ ਹੈ। ਇਸ ਨਾਲ ਰਾਜ ਵਿੱਚ ਸਿੰਜਾਈ ਪ੍ਰਣਾਲੀ ਅਤੇ ਵਾਤਾਵਰਨ ਪੱਖੀ ਬਿਜਲੀ ਉਤਪਾਦਨ ਵਿੱਚ ਹੋਰ ਸੁਧਾਰ ਆਵੇਗਾ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


ਉਨਾਂ ਕਿਹਾ ਕਿ ਇਹ ਮਾਧੋਪੁਰ ਹੈੱਡ ਵਰਕਸ ਤੋਂ ਸ਼ੁਰੂ ਹੋਣ ਵਾਲੀ ਨਹਿਰੀ ਪ੍ਰਣਾਲੀ ਨੂੰ ਇਕਸਾਰ ਪਾਣੀ ਦੀ ਸਪਲਾਈ ਯਕੀਨੀ ਬਣਾਏਗਾ ਅਤੇ ਇਸ ਪ੍ਰਾਜੈਕਟ ਨਾਲ ਪੰਜਾਬ ਵਿੱਚ ਤਕਰੀਬਨ 5000 ਹੈਕਟੇਅਰ ਰਕਬੇ ਲਈ ਸਿੰਜਾਈ ਸਮਰੱਥਾ ਪੈਦਾ ਹੋਣ ਦੀ ਸੰਭਾਵਨਾ ਹੈ ਅਤੇ ਯੂ.ਬੀ.ਡੀ.ਸੀ. ਸਿਸਟਮ ਅਧੀਨ ਇਸ ਪ੍ਰਾਜੈਕਟ ਨਾਲ 1.18 ਲੱਖ ਹੈਕਟੇਅਰ ਰਕਬੇ ਵਿੱਚ ਸਿੰਜਾਈ ਸਹੂਲਤਾਂ ਮਿਲਣਗੀਆਂ। ਇਸ ਤੋਂ ਇਲਾਵਾ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਉਤੇ ਸਾਲਾਨਾ 1042 ਮਿਲੀਅਨ ਯੂਨਿਟ ਬਿਜਲੀ ਪੈਦਾ ਹੋਵੇਗੀ।

ਜ਼ਿਕਰਯੋਗ ਹੈ ਕਿ ਰਾਵੀ ਦਰਿਆ ਉਤੇ ਪਠਾਨਕੋਟ ਜ਼ਿਲੇ ਵਿੱਚ ਰਣਜੀਤ ਸਾਗਰ ਡੈਮ ਦੇ 11 ਕਿਲੋਮੀਟਰ ਦੇ ਡਾਊਨਸਟ੍ਰੀਮ ਅਤੇ ਮਾਧੋਪੁਰ ਹੈੱਡਵਰਕਸ ਦੇ 8 ਕਿਲੋਮੀਟਰ ਅੱਪਸਟ੍ਰੀਮ ’ਤੇ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਬਣਾਇਆ ਜਾ ਰਿਹਾ ਹੈ। ਇਸ ਨਾਲ ਰਾਵੀ ਦਰਿਆ ਦੇ ਪਾਣੀ ਦਾ ਪਾਕਿਸਤਾਨ ਨੂੰ ਵਹਾਅ ਘਟੇਗਾ ਅਤੇ ਇਸ ਦਾ ਪੰਜਾਬ ਅਤੇ ਜੰਮੂ-ਕਸ਼ਮੀਰ ਨੂੰ ਲਾਭ ਹੋਵੇਗਾ।

ਚੀਫ਼ ਇੰਜਨੀਅਰ (ਸ਼ਾਹਪੁਰਕੰਡੀ ਡੈਮ ਪ੍ਰੋਜੈਕਟ) ਸ੍ਰੀ ਸੰਦੀਪ ਸਲੂਜਾ ਨੇ ਦੱਸਿਆ ਕਿ ਸ਼ਾਹਪੁਰਕੰਡੀ ਪਾਵਰ ਹਾਊਸਜ਼ ਵਿੱਚ 206 ਮੈਗਾਵਾਟ ਬਿਜਲੀ ਉਤਪਾਦਨ ਤੋਂ ਇਲਾਵਾ ਇਹ ਪ੍ਰਾਜੈਕਟ ਡਾਊਨਸਟ੍ਰੀਮ ਬਿਜਲੀ ਪ੍ਰਾਜੈਕਟਾਂ ਲਈ ਪਾਣੀ ਦੀ ਨਿਯਮਤ ਸਪਲਾਈ ਯਕੀਨੀ ਬਣਾਏਗਾ।

ਇਸ ਸਰਹੱਦੀ ਇਲਾਕੇ ਵਿੱਚ ਇਸ ਪ੍ਰਾਜੈਕਟ ਨਾਲ ਸੈਰ-ਸਪਾਟਾ ਸਮਰੱਥਾ ਪੈਦਾ ਹੋਵੇਗੀ ਅਤੇ ਲੋਕਾਂ ਦੀ ਸਮਾਜਿਕ ਅਤੇ ਆਰਥਿਕ ਸਥਿਤੀ ਵਿੱਚ ਸੁਧਾਰ ਹੋਵੇਗਾ।

ਉਨਾਂ ਅੱਗੇ ਦੱਸਿਆ ਕਿ ਪਾਵਰ ਹਾਊਸਾਂ ਦੇ ਨਿਰਮਾਣ ਕਾਰਜਾਂ ਲਈ ਟੈਂਡਰ ਜਲਦੀ ਜਾਰੀ ਕੀਤੇ ਜਾਣਗੇ। ਪੀਐਸਪੀਸੀਐਲ ਨੇ ਪਾਵਰ ਹਾਊਸਜ਼ ਦੇ ਇਲੈਕਟ੍ਰੋਮਕੈਨਿਕਲ ਸਬੰਧੀ ਕਾਰਜਾਂ ਨੂੰ ਬੀ.ਐਚ.ਈ.ਐਲ. ਨੂੰ ਸੌਂਪ ਦਿੱਤਾ ਹੈ।


ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION