ਯੈੱਸ ਪੰਜਾਬ
ਚੰਡੀਗੜ , 2 ਮਈ, 2022:
ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕ ਬੀਬੀ ਗਨੀਵ ਕੌਰ ਮਜੀਠੀਆ ਨੇ ਅੱਜ ਵਿਧਾਇਕ ਵਜੋਂ ਸਹੁੰ ਚੁੱਕ ਲਈ।
ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਦਫ਼ਤਰ ਵਿੱਚ ਸਹੁੰ ਚੁਕਾਈ।
ਸ੍ਰੀਮਤੀ ਗਨੀਵ ਕੌਰ ਹਲਕਾ ਮਜੀਠਾ ਤੋਂ ਇਸ ਵਾਰ ਵਿਧਾਇਕ ਚੁਣੇ ਗਏ ਹਨ ਜਦਕਿ ਉਨ੍ਹਾਂ ਦੇ ਪਤੀ, ਸੀਨੀਅਰ ਅਕਾਲੀ ਆਗੂ ਅਤੇ ਰਾਜ ਦੇ ਸਾਬਕਾ ਮੰਤਰੀ ਸ: ਬਿਕਰਮ ਸਿੰਘ ਮਜੀਠੀਆ, ਜੋ ਇਸ ਵਾਰ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਚੋਣ ਲੜੇ ਸਨ, ‘ਆਪ’ ਦੀ ਜੀਵਨ ਜਿਊਤ ਕੌਰ ਤੋਂ ਇਹ ਚੋਣ ਹਾਰ ਗਏ ਸਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ