35.1 C
Delhi
Saturday, April 20, 2024
spot_img
spot_img

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਬੁਰਜ ਜਵਾਹਰ ਸਿੰਘ ਵਾਲਾ ਪੁੱਜ ਕੇ ਸੰਗਤੀ ਅਰਦਾਸ ’ਚ ਸ਼ਾਮਿਲ ਹੋਣ ਦੀ ਅਪੀਲ

ਯੈੱਸ ਪੰਜਾਬ
ਮੋਹਾਲੀ, 28 ਮਈ, 2021 –
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਇੱਕ ਜੂਨ ਨੂੰ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਪਹੁੰਚ ਕੇ ਕੀਤੀ ਜਾਣ ਵਾਲੀ ਸੰਗਤੀ ਅਰਦਾਸ ਵਿੱਚ ਸ਼ਾਮਿਲ ਹੋਣ ਲਈ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਲਾਮਬੰਦ ਹੋਣਾ ਸੁਰੂ ਕਰ ਦਿੱਤਾ ਹੈ।

ਇਸ ਸਬੰਧ ਵਿੱਚ ਸ਼ੁਕਰਵਾਰ ਮੋਹਾਲੀ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਚ ਪਾਰਟੀ ਦੇ ਸੀਨੀਅਰ ਆਗੂਆਂ ਦੀ ਇਕ ਅਹਿਮ ਮੀਟਿੰਗ ਹੋਈ। ਜਿਸ ਵਿੱਚ ਇਕ ਜੂਨ ਨੂੰ ਹੋਣ ਵਾਲੀ ਸੰਗਤੀ ਅਰਦਾਸ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਤੋਂ ਇਲਾਵਾ ਹੋਰਨਾਂ ਨੂੰ ਵੱਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਹੈ।

ਇਸ ਮੌਕੇ ਤੇ ਬੋਲਦਿਆਂ ਪਾਰਟੀ ਦੇ ਸੀਨੀਅਰ ਆਗੂ ਸ: ਹਰਸੁਖਿੰਦਰ ਸਿੰਘ (ਬੱਬੀ ਬਾਦਲ) ਅਤੇ ਡਾ. ਮੇਜਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਪੰਜਾਬ ਹਿਤੈਸ਼ੀ ਅਤੇ ਪੰਥ ਹਿਤੈਸ਼ੀ ਹਰੇਕ ਸਖਸ਼ੀਅਤ ਨੂੰ ਇਸ ਅਰਦਾਸ ਵਿੱਚ ਸ਼ਮੂਲੀਅਤ ਦੀ ਸਨਿਮਰ ਬੇਨਤੀ ਹੈ ਕਿਉਂਕਿ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣਾ ਕੇਵਲ ਪਾਰਟੀ ਦਾ ਹੀ ਨਹੀ ਸਗੋਂ ਹਰੇਕ ਸਿੱਖ ਦਾ ਫਰਜ਼ ਬਣਦਾ ਹੈ।

ਮੀਟਿੰਗ ਵਿੱਚ ਸ: ਗੁਰਮੇਲ ਸਿੰਘ ਮੋਜੋਵਾਲ, ਸ: ਗਗਨਦੀਪ ਸਿੰਘ ਬੈਂਸ, ਸ: ਬਲਜੀਤ ਸਿੰਘ ਜਗਤਪੁਰਾ, ਸ: ਸੰਤੋਖ ਸਿੰਘ ਸੰਧੂ ਸ: ਰਜਿੰਦਰ ਸਿੰਘ ਸੇਠੀ ਤੋਂ ਇਲਾਵਾ ਜਗਤਾਰ ਸਿੰਘ ਆਦਿ ਮੌਜੂਦ ਸਨ।

ਜਿਕਰਯੋਗ ਹੈ ਕਿ ਇੱਕ ਜੂਨ 2015 ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ (ਫਰੀਦਕੋਟ) ਤੋਂ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੋਰੀ ਕੀਤੇ ਗਏ ਸਨ। ਇਸ ਉਪਰੰਤ ਬੇਅਦਬੀ ਅਤੇ ਗੋਲੀ ਕਾਂਡ ਦੀਆਂ ਦੁੱਖਦਾਈ ਘਟਨਾਵਾਂ ਵਾਪਰੀਆਂ। ਇਸ ਸਬੰਧ ਵਿੱਚ ਸਿੱਖ ਸੰਗਤ ਵੱਲੋਂ ਇੱਕ ਜੂਨ ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਹਰ ਸਾਲ ਅਰਦਾਸ ਕੀਤੀ ਜਾਂਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION