27.1 C
Delhi
Thursday, April 18, 2024
spot_img
spot_img

ਸ਼੍ਰੋਮਣੀ ਕਮੇਟੀ ਦਾ ਉਪਰਾਲਾ: ਆਲਮਗੀਰ ਵਿਖ਼ੇ ਕੋਰੋਨਾ ਮਰੀਜ਼ਾਂ ਦੀ ਸਹੂਲਤ ਲਈ ਆਰਜ਼ੀ ਕੇਂਦਰ ਸਥਾਪਿਤ, ਰੂਸ ਤੋ ਮੰਗਵਾਏ ਆਕਸੀਜਨ ਕੰਸਟਰੇਟਰ

ਯੈੱਸ ਪੰਜਾਬ
ਅੰਮ੍ਰਿਤਸਰ, 6 ਮਈ, 2021 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾਂ ਮਰੀਜ਼ਾਂ ਦੇ ਇਲਾਜ਼ ਲਈ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ (ਲੁਧਿਆਣਾ) ਦੇ ਦੀਵਾਨ ਹਾਲ ਵਿਚ 25 ਬੈਡਾਂ ਦਾ ਆਰਜੀ ਕੇਂਦਰ ਤਿਆਰ ਕੀਤਾ ਗਿਆ ਹੈ, ਜਿਸ ਦੀ ਆਰੰਭਤਾ ਅੱਜ ਵਿਸ਼ੇਸ ਤੌਰ ’ਤੇ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕੀਤੀ ਗਈ।

ਇਸ ਮੌਕੇ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ ਅਤੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਪਹਿਲਾਂ ਹੀ 100 ਬੈਡ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਕੋਰੋਨਾ ਮਰੀਜਾਂ ਨੂੰ ਆਕਸੀਜਨ ਦੀ ਆ ਰਹੀ ਮੁਸ਼ਕਿਲ ਦੇ ਹੱਲ ਲਈ ਇਹ ਆਰਜੀ ਵਾਰਡ ਸਥਾਪਿਤ ਕੀਤਾ ਜਾ ਰਿਹਾ ਹੈ।

ਇਸ ਵਿਚ ਰੂਸ ਤੋਂ ਵਿਸ਼ੇਸ ਤੌਰ ਤੇ ਮੰਗਵਾਏ ਕਾਨਸੰਟ੍ਰੇਟਰਾਂ ਰਾਹੀਂ ਮਰੀਜ਼ਾਂ ਨੂੰ ਆਕਸੀਜਨ ਮੁਹੱਈਆ ਕਰਵਾਈ ਜਾਵੇਗੀ ਅਤੇ ਹੰਗਾਮੀ ਹਾਲਤ ਲਈ ਮੈਡੀਕਲ ਐਂਬੂਲੈਂਸ ਦਾ ਵੀ ਪ੍ਰਬੰਧ ਹੋਵੇਗਾ ਤਾਂ ਜੋ ਲੋੜ ਪੈਣ ਤੇ ਮਰੀਜ਼ਾਂ ਨੂੰ ਹਸਪਤਾਲ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮਰੀਜਾਂ ਦੀ ਨਿਗਰਾਨੀ ਲਈ ਇਨ੍ਹਾਂ ਵਾਰਡਾਂ ਵਿਚ ਦੋ ਸ਼ਿਫਟਾਂ ਵਿਚ ਮੈਡੀਕਲ ਟੀਮਾਂ ਕੰਮ ਕਰਨਗੀਆਂ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਸਾਹਿਬਾਨ ਵੱਲੋਂ ਦਰਸਾਏ ਸਰਬੱਤ ਦੇ ਭਲੇ ਦੇ ਮਾਰਗ ਤੇ ਚਲਦਿਆਂ ਲੋਕ ਭਲਾਈ ਕਾਰਜਾਂ ਲਈ ਹਮੇਸ਼ਾਂ ਹੀ ਯਤਨਸ਼ੀਲ ਰਹਿੰਦੀ ਹੈ।

ਉਨ੍ਹਾਂ ਦੱਸਿਆ ਕਿ ਅਸੀਂ ਜਲਦ ਹੀ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਜਲੰਧਰ, ਪਟਿਆਲਾ ਤੇ ਭੁਲੱਥ ਆਦਿ ਸ਼ਹਿਰਾਂ ਵਿਚ ਵੀ 25-25 ਬੈਡ ਦਾ ਲੋੜ ਅਨੁਸਾਰ ਕੇਂਦਰ ਸਥਾਪਿਤ ਕਰਾਂਗੇ। ਉਨ੍ਹਾਂ ਦੱਸਿਆ ਕਿ ਇਹ ਸਾਰੀਆਂ ਸੇਵਾਵਾਂ ਮੂਫਤ ਹੋਣਗੀਆਂ, ਜਿਨ੍ਹਾਂ ਦੀ ਦੇਖਰੇਖ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਡਾਕਟਰ ਅਤੇ ਸਟਾਫ ਕਰੇਗਾ।

ਇਸ ਮੌਕੇ ਅਕਾਲੀ ਆਗੂ ਸ. ਦਰਸ਼ਨ ਸਿੰਘ ਸ਼ਿਵਾਲਿਕ, ਸ. ਰਣਜੀਤ ਸਿੰਘ ਢਿਲੋਂ, ਸ਼੍ਰੋਮਣੀ ਕਮੇਟੀ ਮੈਂਬਰ ਸ. ਰਜਿੰਦਰ ਸਿੰਘ ਮਹਿਤਾ, ਸ. ਗੁਰਚਰਨ ਸਿੰਘ ਗਰੇਵਾਲ, ਸ, ਰਘਬੀਰ ਸਿੰਘ ਸਹਾਰਨ ਮਾਜਰਾ, ਸ. ਹਰਪਾਲ ਸਿੰਘ ਜੱਲ੍ਹਾ, ਸ. ਚਰਨ ਸਿੰਘ ਆਲਮਗੀਰ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਪ੍ਰਿਤਪਾਲ ਸਿੰਘ, ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਡੀਨ ਡਾ. ਏ.ਪੀ. ਸਿੰਘ ਤੇ ਮੈਨੇਜਰ ਸ. ਗੁਰਬਖਸ਼ ਸਿੰਘ ਹਾਜਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION