35.6 C
Delhi
Sunday, April 28, 2024
spot_img
spot_img

ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ 7 ਅਤੇ 8 ਫ਼ਰਵਰੀ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖ਼ਿਆ

ਯੈੱਸ ਪੰਜਾਬ

ਅੰਮ੍ਰਿਤਸਰ, 2 ਫ਼ਰਵਰੀ, 2023 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਜੋ ਮੁਲਤਵੀ ਕੀਤੀ ਗਈ ਸੀ, ਹੁਣ 7 ਅਤੇ 8 ਫ਼ਰਵਰੀ 2023 ਨੂੰ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੇ ਦੱਸਿਆ ਕਿ ਧਾਰਮਿਕ ਪ੍ਰੀਖਿਆ ਲਈ ਵੱਖ-ਵੱਖ ਸਕੂਲਾਂ/ਕਾਲਜਾਂ ਵਿਚ ਸੈਂਟਰ ਨਿਰਧਾਰਤ ਕੀਤੇ ਜਾ ਚੁੱਕੇ ਹਨ ਅਤੇ ਸਟਾਫ਼ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 7 ਅਤੇ 8 ਫ਼ਰਵਰੀ ਨੂੰ ਹੋਣ ਵਾਲੀ ਇਹ ਧਾਰਮਿਕ ਪ੍ਰੀਖਿਆ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਹੋਵੇਗੀ। ਉਨ੍ਹਾਂ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਧਾਰਮਿਕ ਪ੍ਰੀਖਿਆ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਦਫ਼ਤਰ ਧਰਮ ਪ੍ਰਚਾਰ ਕਮੇਟੀ ਨਾਲ ਸੰਪਰਕ ਕਰ ਸਕਦੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION