34 C
Delhi
Thursday, April 25, 2024
spot_img
spot_img

ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸੰਤ ਘਾਟ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੱਕ ਸਜਾਇਆ ਅਲੌਕਿਕ ਨਗਰ ਕੀਰਤਨ

ਸੁਲਤਾਨਪੁਰ ਲੋਧੀ, 11 ਨਵੰਬਰ, 2019 –
ਮਾਨਵਤਾ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਸਮੇਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਗ੍ਰੰਥੀ ਭਾਈ ਹਰਜਿੰਦਰ ਸਿੰਘ ਨੇ ਅਰਦਾਸ ਕੀਤੀ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਫੁੱਲਾਂ ਨਾਲ ਸਜੀ ਸੁੰਦਰ ਬੱਸ ਵਿੱਚ ਸਜਾਈ ਸੁਨਹਿਰੀ ਪਾਲਕੀ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਸ਼ੋਭਿਤ ਕੀਤਾ।

ਆਰੰਭਤਾ ਤੋਂ ਪਹਿਲਾਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਮੁੱਖ ਸਕੱਤਰ ਡਾ. ਰੂਪ ਸਿੰਘ, ਸ. ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਗੁਰਪ੍ਰੀਤ ਕੌਰ ਰੂਹੀ, ਸ. ਸਰਵਨ ਸਿੰਘ ਕੁਲਾਰ ਤੇ ਭਾਈ ਮਹਿੰਦਰ ਸਿੰਘ ਨਿਸ਼ਕਾਮ ਸੇਵਾ ਜਥਾ ਬਰਮਿੰਘਮ ਵੱਲੋਂ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਭੇਟ ਕੀਤੇ ਗਏ।

ਨਗਰ ਕੀਰਤਨ ਵਿਚ ਸੰਗਤਾਂ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ, ਜਦਕਿ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਵੀ ਕੀਤਾ। ਨਗਰ ਕੀਰਤਨ ਵਿਚ ਗਤਕਾ ਪਾਰਟੀਆਂ ਵੱਲੋਂ ਸਿੱਖ ਸ਼ਸਤਰ ਕਲਾ ਦੇ ਬਾਖੂਬੀ ਜ਼ੌਹਰ ਦਿਖਾਏ ਗਏ। ਨਗਰ ਕੀਰਤਨ ਦੇ ਸਾਰੇ ਰਸਤੇ ਥਾਂ-ਥਾਂ ’ਤੇ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ ਸਨ ਅਤੇ ਸਾਰੇ ਮਾਰਗ ਨੂੰ ਖੂਬਸੂਰਤ ਲੜੀਆਂ ਅਤੇ ਸਵਾਗਤੀ ਗੇਟਾਂ ਨਾਲ ਵੀ ਸਜਾਇਆ ਗਿਆ ਸੀ।

ਨਗਰ ਕੀਰਤਨ ਦੌਰਾਨ ਫੁੱਲ ਪੱਤੀਆਂ ਦੀ ਵਰਖਾ ਵੀ ਖਿੱਚ ਦਾ ਕੇਂਦਰ ਰਹੀ। ਨਗਰ ਕੀਰਤਨ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪੁੱਜਣ ’ਤੇ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਭਾਈ ਮਨਜੀਤ ਸਿੰਘ, ਸ. ਅਮਰੀਕ ਸਿੰਘ ਕੋਟਸ਼ਮੀਰ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਅਵਤਾਰ ਸਿੰਘ ਵਣਵਾਲਾ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਸ. ਅਮਰੀਕ ਸਿੰਘ ਵਿਛੋਆ, ਸ. ਬਲਦੇਵ ਸਿੰਘ ਚੂੰਘਾ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਸੁਖਵਰਸ਼ ਸਿੰਘ ਪੰਨੂ, ਬੀਬੀ ਗੁਰਪ੍ਰੀਤ ਕੌਰ ਰੂਹੀ, ਸ. ਸਰਵਣ ਸਿੰਘ ਕੁਲਾਰ, ਇੰਜੀਨੀਅਰ ਸਵਰਨ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਮਹਿੰਦਰ ਸਿੰਘ ਆਹਲੀ, ਮੀਤ ਸਕੱਤਰ ਸ. ਸਕੱਤਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ, ਸ. ਜਰਨੈਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਸੁਖਰਾਜ ਸਿੰਘ, ਸਮੇਤ ਵੱਖ-ਵੱਖ ਸਕੂਲਾਂ, ਕਾਲਜਾਂ ਦਾ ਸਟਾਫ਼, ਵਿਦਿਆਰਥੀਆਂ ਅਤੇ ਸੰਗਤਾਂ ਮੌਜੂਦ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION