27.8 C
Delhi
Wednesday, May 1, 2024
spot_img
spot_img

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ’ਤੇ ‘ਹਮਲਾ’; ਕੌਮੀ ਇਨਸਾਫ਼ ਮੋਰਚੇ ’ਚ ਸ਼ਮੂਲੀਅਤ ਲਈ ਪੁੱਜੇ ਧਾਮੀ ਦੀ ਗੱਡੀ ਦੇ ਸ਼ੀਸ਼ੇ ਤੋੜੇ

ਯੈੱਸ ਪੰਜਾਬ
ਚੰਡੀਗੜ੍ਹ, 18 ਜਨਵਰੀ, 2023:
ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਕੁਝ ਪੰਥਕ ਜਥੇਬੰਦੀਆਂ ਵੱਲੋਂ ਸ਼ੁਰੂ ਕੀਤੇ ਗਏ ਕੌਮੀ ਇਨਸਾਫ਼ ਮੋਰਚੇ ਦੌਰਾਨ ਸਥਿਤੀ ਉਸ ਵੇਲੇ ਅਣਸੁਖ਼ਾਵੀਂ ਬਣ ਗਈ ਜਦ ਇੱਥੇ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਗੱਡੀ ’ਤੇ ਹਮਲਾ ਕਰ ਦਿੱਤਾ ਗਿਆ ਅਤੇ ਉਨ੍ਹਾਂ ਦੀ ਗੱਡੀ ਦੇ ਸ਼ੀਸ਼ੇ ਤੋੜ ਦਿੱਤੇ ਗਏ।

ਗੱਡੀ ਦੀ ਫਰੰਟ ਸੀਟ ’ਤੇ ਬੈਠੇ ਸ: ਧਾਮੀ ਜਾਂ ਉਨ੍ਹਾਂ ਦੇ ਨਾਲ ਆਏ ਕਿਸੇ ਵਿਅਕਤੀ ਨੂੰ ਕੋਈ ਸੱਟ ਨਹੀਂ ਲੱਗੀ ਅਤੇ ਉਹਨਾਂ ਦਾ ਡਰਾਈਵਰ ਉੱਥੋਂ ਗੱਡੀ ਸੁਰੱਖ਼ਿਅਤ ਕੱਢ ਕੇ ਲੈ ਗਿਆ।

ਸ: ਧਾਮੀ ਅੱਜ ਇੱਥੇ ਕੌਮੀ ਇਨਸਾਫ਼ ਮੋਰਚੇ ਵਿੱਚ ਸ਼ਮੂਲੀਅਤ ਲਈ ਕੁਝ ਸਾਥੀਆਂ ਸਣੇ ਪੁੱਜੇ ਸਨ।

ਸ:ਧਾਮੀ ਨੇ ਬਾਅਦ ਵਿੱਚ ਇਕ ਪੱਤਰਕਾਰ ਸੰਮੇਲਨ ਕਰਕੇ ਕਿਹਾ ਕਿ ਉਹ ਮੋਰਚੇ ਦੇ ਸੰਚਾਲਕਾਂ ਨਾਲ ਸਲਾਹ ਮਸ਼ਵਰੇ ਉਪਰੰਤ ਹੀ ਅਤੇ ਉਨ੍ਹਾਂ ਨੂੰ ਸੂਚਿਤ ਕਰਕੇ ਹੀ ਮੋਰਚੇ ਵਿੱਚ ਸ਼ਾਮਲ ਹੋਣ ਪੁੱਜੇ ਸਨ।

ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਮਾਮਲਿਆਂ ਅਤੇ ਬਹਿਬਲ ਤੇ ਕੋਟਕਪੂਰਾ ਗੋਲੀ ਕਾਂਡ ਦੇ ਇਨਸਾਫ਼ ਤੋਂ ਇਲਾਵਾ 328 ਗੁੰਮ ਹੋਏ ਸਰੂਪਾਂ ਦੇ ਮਾਮਲਿਆਂ ਨੂੰ ਲੈ ਕੇ ਲਾਇਆ ਗਿਆ ਕੌਮੀ ਇਨਸਾਫ਼ ਮੋਰਚਾ ਅੱਜ ਆਪਣੇ 14ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਸੀ।

ਸ: ਧਾਮੀ ਨੇ ਕਿਹਾ ਕਿ ਉਹ ਤਾਂ ਪਹਿਲਾਂ ਹੀ ਇਨ੍ਹਾਂ ਮੁੱਦਿਆਂ ’ਤੇ ਮੁਹਿੰਮ ਵਿੱਢੀ ਬੈਠੇ ਹਨ ਅਤੇ ਸ਼੍ਰੋਮਣੀ ਕਮੇਟੀ ਹਰ ਸੰਭਵ ਚਾਰਾਜੋਈ ਕਰ ਰਹੀ ਹੈ ਪਰ ਮੋਰਚੇ ਦੇ ਸੰਚਾਲਕਾਂ ਦਾ ਪੱਖ ਕੁਝ ਵੱਖਰਾ ਸੀ।

ਮੋਰਚੇ ਦੇ ਸੰਚਾਲਕਾਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੇ ਸ: ਧਾਮੀ ਨੂੰ ਮਨ੍ਹਾਂ ਕੀਤਾ ਸੀ ਕਿ 328 ਗੁੰਮ ਹੋਏ ਸਰੂਪਾਂ ਦਾ ਮਾਮਲਾ ਹੱਲ ਹੋਣ ਤਕ ਉਹ ਮੋਰਚੇ ਵਿੱਚ ਨਾ ਆਉਣ। ਉਨ੍ਹਾਂ ਕਿਹਾ ਕਿ ਫ਼ਿਰ ਵੀ ਇਹ ਘਟਨਾ ਮੰਦਭਾਗੀ ਹੈ ਅਤੇ ਉਹ ਵੇਖ਼ਣਗੇ ਕਿ ਕਿਨ੍ਹਾਂ ਲੋਕਾਂ ਨੇ ਇਸ ਮਾਮਲੇ ਵਿੱਚ ਹੁੱਲੜਬਾਜ਼ੀ ਕੀਤੀ ਹੈ।

ਸ: ਧਾਮੀ ਨੇ ਇਸ ਮਾਮਲੇ ਵਿੱਚ ਸਰਕਾਰ ਨੂੰ ਵੀ ਦੋਸ਼ੀ ਠਹਿਰਾਇਆ ਅਤੇ ਕਿਹਾ ਕਿ ਇਸ ਵਰਤਾਰੇ ਨਾਲ ਅਮਨ ਕਾਨੂੰਨ ਦੀ ਵਿਵਸਥਾ ਜੁੜੀ ਹੋਈ ਹੈ ਅਤੇ ਅਮਨ ਕਾਨੂੰਨ ਬਣਾਈ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION