28.1 C
Delhi
Tuesday, May 7, 2024
spot_img
spot_img

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਐਂਡ ਸਿੰਧ ਬੈਂਕ ਦੇ ਐਮਡੀ ਤੇ ਸੀਈਓ ਵਜੋਂ ਗੈਰ ਸਿੱਖ ਦੀ ਤਾਇਨਾਤੀ ’ਤੇ ਕੀਤਾ ਇਤਰਾਜ਼

ਯੈੱਸ ਪੰਜਾਬ
ਅੰਮ੍ਰਿਤਸਰ, 9 ਜੂਨ, 2022 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਐਂਡ ਸਿੰਧ ਬੈਂਕ ਦੇ ਐਮਡੀ ਅਤੇ ਸੀਈਓ ਵਜੋਂ ਇਕ ਗੈਰ ਸਿੱਖ ਨੂੰ ਨਿਯੁਕਤ ਕਰਨ ’ਤੇ ਇਤਰਾਜ਼ ਪ੍ਰਗਟ ਕੀਤਾ ਹੈ। ਹਾਲ ਹੀ ਵਿਚ ਭਾਰਤ ਸਰਕਾਰ ਵੱਲੋਂ ਸ੍ਰੀ ਸਵਰੂਪ ਕੁਮਾਰ ਸਾਹਾ ਨੂੰ ਇਸ ਅਹੁਦੇ ’ਤੇ ਤਾਇਨਾਤ ਕੀਤਾ ਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ 1908 ਵਿਚ ਪੰਜਾਬ ਐਂਡ ਸਿੰਧ ਬੈਂਕ ਦੀ ਸਥਾਪਨਾ ਸਿੱਖਾਂ ਦੇ ਇਕ ਸੁਤੰਤਰ ਬੈਂਕ ਦੇ ਸੁਪਨੇ ਵਿੱਚੋਂ ਹੋਈ ਸੀ ਅਤੇ ਚੀਫ ਖਾਲਸਾ ਦੀਵਾਨ ਨਾਲ ਸਬੰਧਤ ਸਿੱਖ ਬੁੱਧੀਜੀਵੀਆਂ ਵੱਲੋਂ ਲਿਆ ਗਿਆ ਇਹ ਫੈਸਲਾ ਸਿੱਖ ਕੌਮ ਲਈ ਬੇਹੱਦ ਅਹਿਮ ਸੀ।

ਇਸ ਬੈਂਕ ਨੂੰ ਸਿੱਖ ਬੈਂਕ ਵਜੋਂ ਜਾਣਿਆ ਜਾਂਦਾ ਹੈ ਅਤੇ ਇਸ ਦੇ ਸਿਖਰਲੇ ਅਹੁਦੇ ’ਤੇ ਇਕ ਸਿੱਖ ਨੂੰ ਹੀ ਤਾਇਨਾਤ ਕੀਤਾ ਜਾਣਾ ਚਾਹੀਦਾ ਹੈ। ਇਸ ਸਬੰਧ ਵਿਚ ਬੈਂਕ ਦੇ ਕੌਮੀਕਰਨ ਮੌਕੇ ਵੀ ਸਹਿਮਤੀ ਬਣੀ ਸੀ, ਪਰ ਦੁੱਖ ਦੀ ਗੱਲ ਹੈ ਕਿ ਅਜਿਹਾ ਨਹੀਂ ਕੀਤਾ ਜਾ ਰਿਹਾ।

ਉਨ੍ਹਾਂ ਕਿਹਾ ਕਿ ਸ੍ਰੀ ਸਵਰੂਪ ਕੁਮਾਰ ਸਾਹਾ ਦੀ ਨਿਯੁਕਤੀ ਤੋਂ ਪਹਿਲਾਂ ਵੀ ਸਿੱਖ ਰਵਾਇਤਾਂ ਦਾ ਪਾਲਣ ਨਹੀਂ ਕੀਤਾ ਗਿਆ ਸੀ ਅਤੇ ਹੁਣ ਫਿਰ ਅਜਿਹਾ ਕੀਤਾ ਗਿਆ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਇਸ ਬੈਂਕ ਦੀ ਸਥਾਪਨਾ ਪਿੱਛੇ ਸਿੱਖ ਸ਼ਖ਼ਸੀਅਤਾਂ ਦੀ ਸੋਚ ਅਤੇ ਇਸ ਦੇ ਕੌਮੀਕਰਨ ਸਮੇਂ ਬਣੀ ਰਾਇ ਨੂੰ ਦਰਕਿਨਾਰ ਕਰਨਾ ਠੀਕ ਨਹੀਂ ਅਤੇ ਬੈਂਕ ਦੇ ਸਿਖਰਲੇ ਅਹੁਦੇ ’ਤੇ ਸਿੱਖ ਨੂੰ ਹੀ ਲਗਾਇਆ ਜਾਣਾ ਚਾਹੀਦਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਸਿੱਖ ਬੈਂਕ ਵਜੋਂ ਜਾਣੇ ਜਾਂਦੇ ਪੰਜਾਬ ਐਂਡ ਸਿੰਧ ਬੈਂਕ ਦੇ ਐਮਡੀ ਅਤੇ ਸੀਈਓ ਦੇ ਤੌਰ ’ਤੇ ਇਕ ਸਿੱਖ ਦੀ ਨਿਯੁਕਤੀ ਕਰਨ ਵੱਲ ਗੌਰ ਕਰਨ, ਤਾਂ ਜੋ ਇਸ ਬੈਂਕ ਦੀ ਸਥਾਪਨਾ ਨਾਲ ਜੁੜੀਆਂ ਰਵਾਇਤਾਂ ਦੀ ਲਗਾਤਾਰਤਾ ਬਰਕਰਾਰ ਰਹੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION