36.1 C
Delhi
Saturday, May 4, 2024
spot_img
spot_img

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਹਮਲਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰੇ ਸਰਕਾਰ: ਲੌਂਗੋਵਾਲ

ਯੈੱਸ ਪੰਜਾਬ
ਅੰਮ੍ਰਿਤਸਰ, 25 ਅਕਤੂਬਰ, 2020:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਜਾਣਬੁਝ ਕੇ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਢਾਹ ਲਗਾਉਣ ਦੇ ਰਾਹ ਤੁਰੀ ਹੋਈ ਹੈ। ਸਰਕਾਰ ਦੀ ਇਹ ਮਨਸ਼ਾ ਠੀਕ ਨਹੀਂ ਹੈ ਅਤੇ ਇਸ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ।

ਭਾਈ ਲੌਂਗੋਵਾਲ ਜੋ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ, ਨੇ ਕਿਹਾ ਕਿ ਬੀਤੇ ਕੱਲ੍ਹ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਧਰਨਾ ਦੇ ਰਹੇ ਲੋਕਾਂ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਜਾਨਲੇਵਾ ਹਮਲਾ ਕੀਤਾ ਗਿਆ, ਪਰੰਤੂ ਦੁੱਖ ਦੀ ਗੱਲ ਹੈ ਕਿ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਕਰਨ ਦੀ ਬਜਾਏ ਖੁੱਲ੍ਹਾ ਛੱਡ ਦਿੱਤਾ ਹੈ।

ਉਨ੍ਹਾਂ ਮੰਗ ਕੀਤੀ ਕਿ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਕਾਤਲਾਨਾ ਹਮਲਾ ਕਰਨ ਵਾਲੇ ਜਿਨ੍ਹਾਂ ਵਿਅਕਤੀਆਂ ਖਿਲਾਫ਼ ਸ਼੍ਰੋਮਣੀ ਕਮੇਟੀ ਨੇ ਪਰਚਾ ਦਰਜ ਕਰਵਾਇਆ ਹੈ, ਉਨ੍ਹਾਂ ’ਤੇ ਬਣਦੀਆਂ ਧਰਾਵਾਂ ਤਹਿਤ ਤੁਰੰਤ ਕਾਰਵਾਈ ਕੀਤੀ ਜਾਵੇ। ਭਾਈ ਲੌਂਗੋਵਾਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਧਰਨਾ ਦੇਣ ਵਾਲੇ ਲੋਕਾਂ ਨਾਲ ਕਈ ਵਾਰ ਗੱਲਬਾਤ ਕੀਤੀ ਗਈ, ਪਰੰਤੂ ਇਹ ਜਾਣਬੁਝ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿਚ ਦਖ਼ਲ ਦਿੰਦੇ ਰਹੇ।

ਸ਼੍ਰੋਮਣੀ ਕਮੇਟੀ ਨੇ ਹਮੇਸ਼ਾ ਯਤਨ ਕੀਤਾ ਕਿ ਗੱਲਬਾਤ ਰਾਹੀਂ ਸ਼ਾਂਤੀ ਨਾਲ ਮਸਲਾ ਹੱਲ ਕੀਤਾ ਜਾਵੇ, ਪਰ ਧਰਨਾਕਾਰੀਆਂ ਦੀ ਮਨਸ਼ਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿਚ ਖਲਲ ਪਾਉਣ ਦੀ ਸੀ। ਇਸੇ ਤਹਿਤ ਹੀ ਉਨ੍ਹਾਂ ਨੇ ਬੀਤੇ ਕੱਲ੍ਹ ਜਾਣਬੁਝ ਕੇ ਹੁਲੜਬਾਜ਼ੀ ਅਤੇ ਗਾਲੀ-ਗਲੋਚ ਕੀਤਾ। ਇਥੇ ਹੀ ਬੱਸ ਨਹੀਂ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ’ਤੇ ਕਾਤਲਾਨਾ ਹਮਲਾ ਕਰਕੇ ਮੁਲਾਜ਼ਮਾਂ ਨੂੰ ਗੰਭੀਰ ਸੱਟਾਂ ਲਗਾਈਆਂ।

ਇਨ੍ਹਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਸਮੇਤ ਉਸ ਦੀ ਗੱਡੀ ’ਤੇ ਵੀ ਹਮਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ 6 ਮੁਲਾਜ਼ਮ ਇਸ ਵਕਤ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਭਾਈ ਲੌਂਗੋਵਾਲ ਨੇ ਸਪੱਸ਼ਟ ਆਖਿਆ ਕਿ ਜੇਕਰ ਸਰਕਾਰ ਇਮਾਨਦਾਰੀ ਨਾਲ ਧਰਨਾਕਾਰੀਆਂ ਨੂੰ ਉਠਾਉਣ ਲਈ ਸੁਹਿਰਦ ਹੁੰਦੀ ਤਾਂ ਇਸ ਘਟਨਾ ਤੋਂ ਬਚਿਆ ਜਾ ਸਕਦਾ ਸੀ।

ਸ਼੍ਰੋਮਣੀ ਕਮੇਟੀ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਇਸ ਬਾਰੇ ਲਿਖਤੀ ਰੂਪ ਵਿਚ ਕਿਹਾ ਵੀ ਸੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਸਿੱਖ ਸੰਸਥਾ ਨੂੰ ਤੋੜਨ ਦੀ ਮਨਸ਼ਾ ਕਾਮਯਾਬ ਨਹੀਂ ਹੋਣ ਦਿੱਤੀ ਜਾਵੇਗੀ। ਭਾਈ ਲੌਂਗੋਵਾਲ ਨੇ ਸੰਗਤ ਨੂੰ ਸੁਚੇਤ ਕਰਦਿਆਂ ਕਿਹਾ ਕਿ ਸਿੱਖ ਸੰਸਥਾ ਨੂੰ ਢਾਹ ਲਗਾਉਣ ਵਾਲੀਆਂ ਸ਼ਕਤੀਆਂ ਤੋਂ ਸੁਚੇਤ ਰਹਿਣ।

ਇਸ ਮੌਕੇ ਭਾਈ ਲੌਂਗੋਵਾਲ ਤੋਂ ਇਲਾਵਾ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ਼੍ਰੋਮਣੀ ਕਮੇਟੀ ਮੈਂਬਰਾਨ ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ.ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸਿਮਰਜੀਤ ਸਿੰਘ ਕੰਗ, ਸ. ਹਰਜਿੰਦਰ ਸਿੰਘ ਕੈਰੋਂਵਾਲ, ਮੈਨੇਜਰ ਸ. ਮੁਖਤਾਰ ਸਿੰਘ, ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਦਰਸ਼ਨ ਸਿੰਘ ਪੀ.ਏ. ਆਦਿ ਮੌਜੂਦ ਸਨ।

ਭਾਈ ਲੌਂਗੋਵਾਲ ਨੇ ਜ਼ਖ਼ਮੀ ਮੁਲਾਜ਼ਮਾਂ ਦਾ ਹਾਲ ਜਾਣਿਆ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਕੱਲ੍ਹ ਧਰਨਾਕਾਰੀਆਂ ਵੱਲੋਂ ਗੰਭੀਰ ਜ਼ਖ਼ਮੀ ਕੀਤੇ ਗਏ ਸ਼੍ਰੋਮਣੀ ਕਮੇਟੀ ਮੁਲਾਜ਼ਮ, ਜੋ ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲ੍ਹਾ ਵਿਖੇ ਜ਼ੇਰੇ ਇਲਾਜ਼ ਹਨ, ਦਾ ਹਾਲ ਜਾਣਿਆ। ਉਨ੍ਹਾਂ ਮੁਲਾਜ਼ਮਾਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ।

ਭਾਈ ਲੌਂਗੋਵਾਲ ਨਾਲ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ਼੍ਰੋਮਣੀ ਕਮੇਟੀ ਮੈਂਬਰਾਨ ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਮੁਖਤਾਰ ਸਿੰਘ, ਡਾ. ਏ.ਪੀ. ਸਿੰਘ, ਸ. ਦਰਸ਼ਨ ਸਿੰਘ ਪੀ.ਏ. ਆਦਿ ਮੌਜੂਦ ਸਨ।

ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਕਈ ਦਿਨਾਂ ਤੋਂ ਧਰਨਾ ਲਗਾ ਰਹੇ ਵਿਅਕਤੀਆਂ ਨੇ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਹਮਲਾ ਕਰਕੇ 6 ਮੁਲਾਜ਼ਮਾਂ ਨੂੰ ਜ਼ਖ਼ਮੀ ਕਰ ਦਿੱਤਾ ਸੀ। ਇਨ੍ਹਾਂ ਮੁਲਾਜ਼ਮਾਂ ਵਿਚ ਸ. ਸਰਬਜੀਤ ਸਿੰਘ ਧਰਮੀ ਫ਼ੌਜੀ, ਸ. ਬਿਜੈ ਸਿੰਘ ਵਧੀਕ ਸਕੱਤਰ, ਸ. ਰਣਜੀਤ ਸਿੰਘ ਸੇਵਾਦਾਰ, ਸ. ਚਰਨਜੀਤ ਸਿੰਘ ਸੇਵਾਦਾਰ, ਸ. ਜਰਮਨਜੀਤ ਸਿੰਘ, ਸ. ਅੰਮ੍ਰਿਤ ਸਿੰਘ ਡਰਾਇਵਰ ਆਦਿ ਸ਼ਾਮਲ ਹਨ, ਜੋ ਇਸ ਵੇਲੇ ਜ਼ੇਰੇ ਇਲਾਜ਼ ਹਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION