36.1 C
Delhi
Friday, March 29, 2024
spot_img
spot_img

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ਤੋਂ ਕਰਤਾਰਪੁਰ ਸਾਹਿਬ ਕੋਰੀਡੋਰ ਤੱਕ ਮੁਫ਼ਤ ਬੱਸ ਸੇਵਾ ਸ਼ੁਰੂ

ਅੰਮ੍ਰਿਤਸਰ, 3 ਮਾਰਚ, 2020 –
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਸਥਿਤ ਕੋਰੀਡੋਰ ਟਰਮੀਨਲ ਤੱਕ ਮੁਫ਼ਤ ਬੱਸ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਦੀ ਰਸਮੀਂ ਆਰੰਭਤਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਥਾਨਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੋਂ ਕੀਤੀ। ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਸ਼੍ਰੋਮਣੀ ਕਮੇਟੀ ਅਧਿਕਾਰੀ ਵੀ ਮੌਜੂਦ ਸਨ।

ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਇਸ ਤੋਂ ਪਹਿਲਾਂ ਵੀ ਡੇਰਾ ਬਾਬਾ ਨਾਨਕ ਰੇਵਲੇ ਸਟੇਸ਼ਨ ਅਤੇ ਬੱਸ ਅੱਡੇ ਤੋਂ ਟਰਮੀਨਲ ਤੱਕ ਬੱਸਾਂ ਮੁਫ਼ਤ ਸੇਵਾਵਾਂ ਦੇ ਰਹੀ ਹੈ। ਅੰਮ੍ਰਿਤਸਰ ਤੋਂ ਪਹਿਲੀ ਬੱਸ ਰਵਾਨਾ ਕਰਨ ਸਮੇਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਵਚਨਬੱਧ ਹੈ।

ਇਸ ਤਹਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਰਿਹਾਇਸ਼ ਅਤੇ ਲੰਗਰ ਦੀ ਸੁਵਿਧਾ ਨਿਰੰਤਰ ਜਾਰੀ ਹੈ। ਹੁਣ ਸੰਗਤਾਂ ਦੀ ਮੰਗ ਅਨੁਸਾਰ ਸ੍ਰੀ ਅੰਮ੍ਰਿਤਸਰ ਤੋਂ ਮੁਫ਼ਤ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ। ਇਹ ਬੱਸ ਸਵੇਰੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਦੇ ਨਜ਼ਦੀਕ ਭਾਈ ਗੁਰਦਾਸ ਹਾਲ ਤੋਂ ਰੋਜ਼ਾਨਾ ਚੱਲੇਗੀ ਅਤੇ ਸ਼ਾਮ ਸਮੇਂ ਡੇਰਾ ਬਾਬਾ ਨਾਨਕ ਤੋਂ ਸੰਗਤਾਂ ਨੂੰ ਅੰਮ੍ਰਿਤਸਰ ਤੱਕ ਵਾਪਸ ਲਿਆਉਣ ਦੀ ਸਹੂਲਤ ਵੀ ਦੇਵੇਗੀ।

ਇਸ ਦੌਰਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਭੇਜਣ ਦੀ ਸ਼ੁਰੂਆਤ ਵੀ ਜਲਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਵੀ ਰਾਗੀ ਜਥੇ ਭੇਜੇ ਸਨ, ਪਰੰਤੂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ’ਤੇ ਰੋਕ ਲਗਾ ਦਿੱਤੀ ਸੀ।

ਹੁਣ ਪਾਕਿਸਤਾਨ ਕਮੇਟੀ ਦੇ ਪ੍ਰਧਾਨ ਨੇ ਰਾਗੀ ਜਥਿਆਂ ਸਬੰਧੀ ਸਪੱਸ਼ਟ ਕਰ ਦਿੱਤਾ ਹੈ ਅਤੇ ਸ਼੍ਰੋਮਣੀ ਕਮੇਟੀ ਅਗਲੇ ਦਿਨਾਂ ਵਿਚ ਇਸ ਦੀ ਸ਼ੁਰੂਆਤ ਕਰ ਦੇਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਕਿਹਾ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਤੰਗ-ਪ੍ਰੇਸ਼ਾਨ ਕਰਨਾ ਮੰਦਭਾਗਾ ਹੈ। ਇਹ ਪੰਜਾਬ ਦੇ ਲੋਕਾਂ ਨੂੰ ਸ਼ੱਕ ਦੀ ਨਿਗ੍ਹਾ ਨਾਲ ਵੇਖਣ ਵਾਲੀ ਪ੍ਰਕਿਰਿਆ ਹੈ।

ਪੰਜਾਬ ਸਰਕਾਰ ਇਸ ’ਤੇ ਤੁਰੰਤ ਰੋਕ ਲਗਾ ਕੇ ਅੱਗੇ ਤੋਂ ਯਕੀਨੀ ਬਣਾਏ ਕਿ ਅਜਿਹਾ ਨਹੀਂ ਹੋਵੇਗਾ। ਭਾਈ ਲੌਂਗੋਵਾਲ ਨੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ’ਤੇ ਮੁੜ ਵਿਚਾਰ ਕਰਨ ਦੀ ਗੱਲ ਵੀ ਆਖੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ. ਭਗਵੰਤ ਸਿੰਘ ਸਿਆਲਕਾ, ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਸੁਲੱਖਣ ਸਿੰਘ ਭੰਗਾਲੀ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਸਕੱਤਰ ਸਿੰਘ, ਸ. ਗੁਰਮੀਤ ਸਿੰਘ ਬੁੱਟਰ, ਸ. ਸਿਮਰਜੀਤ ਸਿੰਘ ਕੰਗ, ਸ. ਤੇਜਿੰਦਰ ਸਿੰਘ ਪੱਡਾ, ਸ. ਦਰਸ਼ਨ ਸਿੰਘ ਪੀ.ਏ., ਮੈਨੇਜਰ ਸ. ਮੁਖਤਾਰ ਸਿੰਘ, ਸਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਸੁਖਬੀਰ ਸਿੰਘ, ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ, ਸ. ਨਿਸ਼ਾਨ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ ਆਦਿ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION