28.1 C
Delhi
Friday, March 29, 2024
spot_img
spot_img

ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੁਫ਼ਤ ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ

ਯੈੱਸ ਪੰਜਾਬ
ਅੰਮ੍ਰਿਤਸਰ, 19 ਜੂਨ, 2021 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੋਰੋਨਾ ਵੈਕਸੀਨ ਕੈਂਪ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਾਂਝੇ ਤੌਰ ’ਤੇ ਕੀਤਾ।

ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਨੁਮਾਇੰਦਾ ਧਾਰਮਿਕ ਜਥੇਬੰਦੀ ਹੈ, ਜਿਸ ਨੇ ਕੋਰੋਨਾ ਮਹਾਮਾਰੀ ਦੌਰਾਨ ਗੁਰੂ ਸਾਹਿਬਾਨ ਦੇ ਸਿਧਾਂਤਾਂ ਦੀ ਰੌਸ਼ਨੀ ਵਿਚ ਮਾਨਵ ਭਲਾਈ ਦੇ ਕਾਰਜ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਹਸਪਤਾਲ ਸ੍ਰੀ ਅੰਮ੍ਰਿਤਸਰ ਨੂੰ ਕੋਰੋਨਾ ਮਰੀਜ਼ਾਂ ਲਈ ਰਾਖਵਾਂ ਕਰਕੇ ਸੇਵਾਵਾਂ ਦੇਣ ਦੇ ਨਾਲ-ਨਾਲ ਪੰਜਾਬ ਭਰ ਵਿਚ ਵੱਖ-ਵੱਖ ਥਾਵਾਂ ’ਤੇ ਕੋਰੋਨਾ ਕੇਅਰ ਕੇਂਦਰ ਵੀ ਸਥਾਪਿਤ ਕੀਤੇ ਗਏ।

ਇਸ ਤੋਂ ਇਲਾਵਾ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਸ੍ਰੀ ਅੰਮ੍ਰਿਤਸਰ ਵਿਖੇ ਕੋਰੋਨਾ ਵੈਕਸੀਨ ਲਗਾਉਣ ਦਾ ਪ੍ਰਬੰਧ ਕੀਤਾ ਗਿਆ, ਜਿਸ ਦੇ ਵਿਸਥਾਰ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕੋਰੋਨਾ ਵੈਕਸੀਨ ਦੇ ਕੈਂਪਾਂ ਤੋਂ ਬਾਅਦ ਹੁਣ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੋਰੋਨਾ ਵੈਕਸੀਨ ਲਗਾਉਣ ਦਾ ਪ੍ਰਬੰਧ ਕੀਤਾ ਗਿਆ ਹੈ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਮਾਨਵਤਾ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੰਗਤ ਦੇ ਸਹਿਯੋਗ ਨਾਲ ਲੋੜਵੰਦਾਂ ਦੀ ਮੱਦਦ ਕਰਦੀ ਰਹੇਗੀ। ਇਸ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਕਾਰਜ ਮਨੁੱਖਤਾ ਨੂੰ ਧਰਵਾਸ ਦੇਣ ਵਾਲਾ ਹੈ।

ਉਨ੍ਹਾਂ ਕਿਹਾ ਕਿ ਇਸ ਭਿਆਨਕ ਮਹਾਮਾਰੀ ਸਮੇਂ ਲੋਕਾਂ ਦੀ ਸੇਵਾ ਕਰਕੇ ਸ਼੍ਰੋਮਣੀ ਕਮੇਟੀ ਨੇ ਸਿੱਖ ਕੌਮ ਦਾ ਮਾਣ ਵਧਾਇਆ ਹੈ। ਉਨ੍ਹਾਂ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਕਮੇਟੀ ਦੇ ਸੇਵਾ ਕਾਰਜਾਂ ਵਿਚ ਵਧ ਚੜ੍ਹ ਕੇ ਹਿੱਸਾ ਪਾਉਣ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਅਜਮੇਰ ਸਿੰਘ ਖੇੜਾ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਚਰਨਜੀਤ ਸਿੰਘ ਕਾਲੇਵਾਲ, ਸ. ਮੋਹਨ ਸਿੰਘ ਬੰਗੀ, ਪ੍ਰਿੰਸੀਪਲ ਸੁਰਿੰਦਰ ਸਿੰਘ, ਓਐਸਡੀ ਡਾ. ਸੁਖਬੀਰ ਸਿੰਘ, ਮੈਨੇਜਰ ਸ. ਮਲਕੀਤ ਸਿੰਘ, ਐਡੀਸ਼ਨਲ ਮੈਨੇਜਰ ਸ. ਹਰਦੇਵ ਸਿੰਘ ਆਦਿ ਮੌਜੂਦ ਸਨ।

ਇਸੇ ਦੌਰਾਨ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਸ੍ਰੀ ਅਨੰਦਪੁਰ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਆਯੋਜਿਤ ਕੀਤੇ ਗਏ ਸਮਾਗਮ ਵਿਚ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵਿਚਾਰ ਸਾਂਝੇ ਕੀਤੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION