35.1 C
Delhi
Saturday, April 20, 2024
spot_img
spot_img

ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਸਾਲ 2020-21 ਦਾ ਨਤੀਜਾ ਜਾਰੀ

ਯੈੱਸ ਪੰਜਾਬ
ਅੰਮ੍ਰਿਤਸਰ, 8 ਜੁਲਾਈ, 2021:
ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰੇ ਭਾਰਤ ਦੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਵਿਚ ਗੁਰਬਾਣੀ, ਗੁਰਮਤਿ ਸਿਧਾਂਤਾਂ, ਸਿੱਖ ਰਹਿਤ ਮਰਯਾਦਾ ਅਤੇ ਸਿੱਖ-ਇਤਿਹਾਸ ਦਾ ਪ੍ਰਚਾਰ ਪ੍ਰਸਾਰ ਕਰਨ ਲਈ ਹਰ ਸਾਲ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ।

ਇਸੇ ਤਹਿਤ ਫ਼ਰਵਰੀ 2021 ਵਿਚ ਧਾਰਮਿਕ ਪ੍ਰੀਖਿਆ ਲਈ ਗਈ ਸੀ। ਕੋਰੋਨਾ ਮਹਾਂਮਾਰੀ ਦੌਰਾਨ ਸਕੂਲ/ਕਾਲਜ ਬੰਦ ਹੋਣ ਦੇ ਬਾਵਜੂਦ ਸਕੂਲ/ਕਾਲਜ ਦੇ ਪ੍ਰਿੰਸੀਪਲ ਸਾਹਿਬਾਨ, ਧਾਰਮਿਕ ਅਧਿਆਪਕਾਂ ਅਤੇ ਪ੍ਰਚਾਰਕਾਂ ਦੀ ਪ੍ਰੇਰਨਾ ਸਦਕਾ ਇਸ ਸਾਲ 13418 ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਵਿਚ ਹਿੱਸਾ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਧਾਰਮਿਕ ਪ੍ਰੀਖਿਆ ਵਿਚ ਭਾਗ ਲੈਣ ਵਾਲੇ 1092 ਵਿਦਿਆਰਥੀਆਂ ਨੇ 70% ਤੋਂ ਉਪਰ ਅੰਕ ਪਰਾਪਤ ਕਰਕੇ ਵਜ਼ੀਫ਼ਾ ਪ੍ਰਾਪਤ ਕੀਤਾ ਹੈ। ਵਜ਼ੀਫ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਦਰਜੇ ਵਾਈਜ 1100/-, 2100/-, 3100/- ਅਤੇ 4100/- ਰੁਪਏ ਵਜ਼ੀਫ਼ਾ ਦਿੱਤਾ ਜਾਵੇਗਾ।

ਇਸੇ ਤਰ੍ਹਾਂ 20 ਵਿਦਿਆਰਥੀਆਂ ਨੇ ਪਹਿਲੀਆਂ ਤਿੰਨ ਉੱਚ ਪੁਜੀਸ਼ਨਾਂ ਪ੍ਰਾਪਤ ਕਰਕੇ ਮੈਰਿਟ ਵਿਚ ਸਥਾਨ ਹਾਸਲ ਕੀਤਾ ਹੈ, ਜਿਨ੍ਹਾਂ ਨੂੰ 5100/-, 4100/- ਅਤੇ 3100/- ਰੁਪਏ, ਵਿਸ਼ੇਸ਼ ਇਨਾਮ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮੈਰਿਟ ਵਿਚ ਆਏ ਵਿਦਿਆਰਥੀਆਂ ਨਾਲ ਸਬੰਧਤ ਸਕੂਲਾਂ ਦੇ ਪਿ੍ਰੰਸੀਪਲ ਅਤੇ ਧਾਰਮਿਕ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ 60% ਤੋਂ 69.9% ਤੱਕ ਅੰਕ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਵੀ ਮੈਡਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

ਧਾਰਮਿਕ ਪ੍ਰੀਖਿਆ ਦੇ ਨਤੀਜੇ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਹਿਲੇ ਦਰਜ਼ੇ ਵਿੱਚੋਂ ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ ਸੁਹਾਵਾ ਤਰਨ ਤਾਰਨ ਦੀ ਵਿਦਿਆਰਥਣ ਅਮਰਬੀਰ ਕੌਰ ਤੇ ਭਾਈ ਨੰਦ ਲਾਲ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀ ਵਿਦਿਆਰਥਣ ਤਰਨਜੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਭਾਈ ਨੰਦ ਲਾਲ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀ ਵਿਦਿਆਰਥਣ ਪ੍ਰਮਿੰਦਰ ਕੌਰ ਦੂਸਰਾ ਸਥਾਨ ਤੇ ਇਸੇ ਸਕੂਲ ਦੀਆਂ ਵਿਦਿਆਰਥਣਾਂ ਅਗਮਜੋਤ ਕੌਰ ਤੇ ਤਰਵਿੰਦਰ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।

ਦੂਸਰੇ ਦਰਜ਼ੇ ਵਿੱਚੋਂ ਮਾਤਾ ਸਾਹਿਬ ਕੌਰ ਗਰਲਜ਼ ਸੀ: ਸੈਕੰ: ਸਕੂਲ ਗਹਿਲ ਬਰਨਾਲਾ ਦੀ ਵਿਦਿਆਰਥਣ ਸਿਮਰਨਜੀਤ ਕੌਰ ਤੇ ਖਾਲਸਾ ਕਾਲਜੀਏਟ ਸੀਨੀ: ਸੈਕੰ: ਸਕੂਲ ਗੜ੍ਹਦੀਵਾਲਾ ਦੀ ਵਿਦਿਆਰਥਣ ਗੁਰਨੂਪ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।

ਇਸੇ ਤਰ੍ਹਾਂ ਪੈਰਾਡਾਈਜ਼ ਪਬਲਿਕ ਸਕੂਲ਼ ਕੋਟ ਮਜਲਸ ਬਟਾਲਾ ਦੀ ਵਿਦਿਆਰਥਣ ਰਜ਼ਨੀਸ਼ ਕੌਰ, ਮਾਤਾ ਸਾਹਿਬ ਕੌਰ ਗਰਲਜ਼ ਸੀ: ਸੈਕੰ: ਸਕੂਲ ਗਹਿਲ ਦੀ ਵਿਦਿਆਰਥਣ ਕਿਰਨਵੀਰ ਕੌਰ ਤੇ ਨਵਨੀਤ ਪਬਲਿਕ ਸੀ: ਸੈਕੰ: ਸਕੂਲ ਨਰਮਾਣਾ (ਨਾਭਾ) ਦੀ ਵਿਦਿਆਰਥਣ ਹਰਸ਼ਿੰਦਰ ਕੌਰ ਨੇ ਦੂਸਰਾ ਅਤੇ ਨਵਨੀਤ ਪਬਲਿਕ ਸੀਨੀ: ਸੈਕੰ: ਸਕੂਲ ਨਰਮਾਣਾ ਨਾਭਾ ਦੀ ਵਿਦਿਆਰਥਣ ਸਿਮਰਤ ਕੌਰ ਤੇ ਜੈਸਮੀਨ ਕੌਰ, ਖਾਲਸਾ ਪਬਲਿਕ ਸੀਨੀ: ਸੈਕੰ: ਸਕੂਲ ਜੰਡ ਸਾਹਿਬ ਚਮਕੌਰ ਸਾਹਿਬ ਦੀ ਵਿਦਿਆਰਥਣ ਜਸਲੀਨ ਕੌਰ, ਬਾਬਾ ਬਾਬਾ ਗੁਰਮੁੱਖ ਸਿੰਘ ਬਾਬਾ ਉੱਤਮ ਸਿੰਘ ਸੀਨੀ: ਸੈਕੰ: ਸਕੂਲ ਖਡੂਰ ਸਾਹਿਬ ਤਰਨ ਤਾਰਨ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਤੀਜੇ ਦਰਜੇ ਵਿੱਚੋਂ ਗੁਰੂ ਨਾਨਕ ਕਾਲਜ ਮੋਗਾ ਦੀ ਵਿਦਿਆਰਥਣ ਕਰਮਪ੍ਰੀਤ ਕੌਰ ਨੇ ਪਹਿਲਾ, ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ ਨਿੱਕੇਘੁੰਮਣ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਦੂਜਾ ਤੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਵਿਦਿਆਰਥੀ ਸਹਿਜਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਸੇ ਤਰ੍ਹਾਂ ਚੌਥੇ ਦਰਜੇ ਵਿੱਚੋਂ ਗੁਰੂ ਨਾਨਕ ਕਾਲਜ ਮੋਗਾ ਦੀ ਵਿਦਿਆਰਥਣ ਅੰਮ੍ਰਿਤਪਾਲ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਤੇ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਗੁਰਦਾਸਪੁਰ ਦੀ ਵਿਦਿਆਰਣ ਹਰਜੀਤ ਕੌਰ ਨੇ ਦੂਸਰਾ ਅਤੇ ਗੁਰੂ ਨਾਨਕ ਕਾਲਜ ਮੋਗਾ ਦੀ ਵਿਦਿਆਰਥਣ ਤਰਜਿੰਦਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION