23.1 C
Delhi
Wednesday, April 24, 2024
spot_img
spot_img

ਸ਼੍ਰੋਮਣੀ ਕਮੇਟੀ ਵੱਲੋਂ ਪਾਉਂਟਾ ਸਾਹਿਬ ਵਿਖ਼ੇ ਗੁਰੂ ਗੋਬਿੰਦ ਸਿੰਘ ਨਿਵਾਸ ਸਰਕਾਰ ਨੂੰ ਇਕਾਂਤਵਾਸ ਲਈ ਦੇਣ ਦਾ ਐਲਾਨ

ਅੰਮ੍ਰਿਤਸਰ, 6 ਅਪ੍ਰੈਲ, 2020 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਿਮਾਚਲ ਪ੍ਰਦੇਸ਼ ਵਿਚ ਪੈਂਦੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੀ ਇੱਕ ਸਰਾਂ ਸਰਕਾਰ ਨੂੰ ਇਕਾਂਤਵਾਸ ਲਈ ਦੇਣ ਦਾ ਐਲਾਨ ਕੀਤਾ ਹੈ। ਭਾਈ ਲੌਂਗੋਵਾਲ ਜੋ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੇ ਵੀ ਪ੍ਰਧਾਨ ਹਨ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਹਾਲ ਹੀ ਵਿਚ ਉਸਾਰੀ ਗਈ ਅਤਿ ਆਧੁਨਿਕ ਸਰਾਂ ਗੁਰੂ ਗੋਬਿੰਦ ਸਿੰਘ ਨਿਵਾਸ ਕੋਰੋਨਾ ਵਾਇਰਸ ਦੀ ਬੀਮਾਰੀ ਨਾਲ ਨਜਿੱਠਣ ਲਈ ਸਰਕਾਰ ਦੇ ਸਪੁਰਦ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਨਿਵਾਸ ਅੰਦਰ 32 ਕਮਰੇ ਤੇ 3 ਵੱਡੇ ਹਾਲ ਹਨ, ਜੋ ਇਕਾਂਤਵਾਸ ਲਈ ਵਰਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਤੋਂ ਰੋਜ਼ਾਨਾਂ ਲੋਵਵੰਦਾਂ ਲਈ ਲੰਗਰ ਵੀ ਤਿਆਰ ਕਰਕੇ ਭੇਜਿਆ ਜਾ ਰਿਹਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸਬੰਧਤ ਹੋਰ ਕਮੇਟੀਆਂ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਸਰਕਾਰਾਂ ਦੇ ਨਾਲ ਹਨ ਅਤੇ ਸਹਿਯੋਗੀ ਭਾਵਨਾ ਨਾਲ ਲੋਕ ਭਲਾਈ ਲਈ ਵਚਨਬੱਧ ਹਨ।

ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਭਾਰਤ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਸੇਵਾ ਕਾਰਜਾਂ ਨੂੰ ਵੇਖਦਿਆਂ ਪੀਡੀਐਸ ਰੇਟਾਂ ’ਤੇ ਰਾਸ਼ਣ ਮੁਹੱਈਆਂ ਕਰਵਾਉਣ ਨੂੰ ਪ੍ਰਵਾਨਗੀ ਦੇਣ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਕੇਂਦਰੀ ਮਤਰੀ ਬੀਬਾ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕੀਤਾ ਹੈ।

ਭਾਈ ਲੌਂਗੋਵਾਲ ਨੇ ਦੱਸਿਆ ਕਿ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਕੈਬਨਿਟ ਦੀ ਮੀਟਿੰਗ ਵਿਚ ਇਸ ਮੰਗ ਰੱਖੀ ਸੀ ਕਿ ਸ਼੍ਰੋਮਣੀ ਕਮੇਟੀ ਕੋਰੋਨਾ ਦੇ ਚੱਲਦਿਆਂ ਲੋੜਵੰਦਾਂ ਤੱਕ ਲੰਗਰ ਭੇਜ ਰਹੀ ਹੈ। ਇਹ ਇੱਕ ਵੱਡੀ ਸੇਵਾ ਹੈ ਜੋ ਜ਼ਰੂਰਤਮੰਦਾਂ ਲਈ ਢਾਰਸ ਹੈ।

ਇਸ ਲਈ ਸਰਕਾਰ ਕਮੇਟੀ ਨੂੰ ਪੀ.ਡੀ.ਐਸ. ਰੇਟਾਂ ਦੇ ਰਾਸ਼ਣ ਮੁਹੱਈਆ ਕਰਵਾਏ ਤਾਂ ਜੋ ਲੰਗਰ ਸੇਵਾ ਪ੍ਰਭਾਵਿਤ ਨਾ ਹੋਵੇ। ਭਾਈ ਲੌਂਗੋਵਾਲ ਅਨੁਸਾਰ ਕੇਂਦਰੀ ਕੈਬਨਿਟ ਵੱਲੋਂ ਬੀਬਾ ਹਰਸਿਮਰਤ ਕੌਰ ਬਾਦਲ ਦੀ ਇਹ ਮੰਗ ਮੰਨ ਲਈ ਗਈ ਹੈ, ਜਿਸ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕਰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਲੋੜਵੰਦਾਂ ਨੂੰ ਲੰਗਰ ਦੇਣ ਲਈ ਨਿਰੰਤਰ ਕਾਰਜਸ਼ੀਲ ਰਹੇਗੀ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION