36.7 C
Delhi
Friday, April 19, 2024
spot_img
spot_img

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਮਲਟੀਮੀਡੀਆ ਲਾਈਟ ਐਂਡ ਸਾਊਂਡ ਸ਼ੋਅ ਦਾ ਆਗਾਜ਼

ਸੁਲਤਾਨਪੁਰ ਲੋਧੀ, 9 ਨਵੰਬਰ, 2019:
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਤਹਿਤ ਸੰਗਤ ਨੂੰ ਆਧੁਨਿਕ ਮਲਟੀਮੀਡੀਆ ਤਕਨੀਕ ਰਾਹੀਂ ਗੁਰੂ ਸਾਹਿਬ ਦੇ ਜੀਵਨ, ਉਦਾਸੀਆਂ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਣ ਲਈ ਲਾਈਟ ਐਂਡ ਸਾਊਂਡ ਸ਼ੋਅ ਦਾ ਆਗਾਜ਼ ਕੀਤਾ ਗਿਆ ਹੈ।

ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਨਜ਼ਦੀਕ ਗੁਰੂ ਨਾਨਕ ਸਟੇਡੀਅਮ ਵਿਖੇ ਇਹ ਪ੍ਰੋਗਰਾਮ ਸੰਗਤਾਂ ਅਤੇ ਖ਼ਾਸਕਰ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਫਲਸਫੇ ਨਾਲ ਜੋੜਨ ਦੇ ਮਕਸਦ ਨਾਲ ਸ਼ੁਰੂ ਕੀਤਾ ਗਿਆ ਹੈ। ਅੱਜ ਇਸ ਦੀ ਸ਼ੁਰੂਆਤ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸੰਗਤਾਂ ਨੇ ਗੁਰੂ ਸਾਹਿਬ ਦੇ ਇਤਿਹਾਸ ਨੂੰ ਜਾਨਣ ਵਿਚ ਰੁਚੀ ਦਿਖਾਈ। ‘ਸਚ ਕੀ ਬਾਣੀ ਨਾਨਕੁ ਆਖੈ’ ਦੇ ਸਿਰਲੇਖ ਹੇਠ ਤਿਆਰ ਕੀਤੇ ਗਏ ਇਸ ਸ਼ੋਅ ਦੀ ਪਟਕਥਾ ਸ੍ਰੀ ਚਰਨ ਦਾਸ ਸਿੱਧੂ ਵੱਲੋਂ ਲਿਖੀ ਗਈ ਹੈ।

ਇਸ ਵਿਚ ਗੁਰੂ ਸਾਹਿਬ ਦੇ ਸਮੁੱਚੇ ਜੀਵਨ ਇਤਿਹਾਸ ਦੇ ਨਾਲ-ਨਾਲ ਉਨ੍ਹਾਂ ਦੀ ਸਿੱਖਿਆਵਾਂ ਵਿੱਚੋਂ ਕਿਰਤ ਕਰਨ, ਨਾਮ ਜਪਣ, ਵੰਡ ਛਕਣ, ਭਾਈਚਾਰਕ ਏਕਤਾ ਤੇ ਸਦਭਾਵਨਾ ਆਦਿ ਨੂੰ ਉਭਾਰਿਆ ਗਿਆ ਹੈ। ਇਸ ਤੋਂ ਇਲਾਵਾ ਗੁਰੂ ਸਾਹਿਬ ਵੱਲੋਂ ਕਰਮਕਾਂਡਾਂ ਦੇ ਕੀਤੇ ਗਏ ਖੰਡਨ ਅਤੇ ਉਸ ਤੋਂ ਮਿਲਦੇ ਸੰਦੇਸ਼ ਨੂੰ ਵੀ ਸੰਗਤਾਂ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਗਿਆ ਹੈ।

ਗੁਰੂ ਸਾਹਿਬ ਦੇ ਸਮੇਂ ਸਮਾਜ ਦੇ ਹਾਲਾਤ ਦੀ ਮੁਕੰਮਲ ਤਸਵੀਰ ਵੀ ਸ਼ੋਅ ਰਾਹੀਂ ਸਾਹਮਣੇ ਆਉਂਦੀ ਹੈ। ਧਾਰਮਿਕ, ਸਮਾਜਿਕ, ਆਰਥਿਕ ਤੇ ਰਾਜਨੀਤਕ ਦਸ਼ਾ ਦੇ ਵਰਨਣ ਨੂੰ ਸ਼ੋਅ ਦਾ ਖ਼ਾਸ ਹਿੱਸਾ ਬਣਾਇਆ ਗਿਆ ਹੈ।

ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਪ੍ਰੋਗਰਾਮ ਦੇ ਰੋਜ਼ਾਨਾ 2 ਸ਼ੋਅ ਚਲਾਏ ਜਾਣਗੇ। ਪਹਿਲਾ ਸ਼ੋਅ ਰਾਤ 7 ਤੋਂ 8 ਵਜੇ ਤੱਕ ਅਤੇ ਦੂਸਰਾ ਸ਼ੋਅ ਰਾਤ 9 ਤੋਂ 10 ਵਜੇ ਤੀਕ ਹੋਇਆ ਕਰੇਗਾ। ਇਹ ਪ੍ਰੋਗਰਾਮ 12 ਨਵੰਬਰ ਤੱਕ ਲਗਾਤਾਰ ਜਾਰੀ ਰਹੇਗਾ।

ਅੱਜ ਲਾਈਟ ਐਂਡ ਸਾਊਂਡ ਦੀ ਸ਼ੁਰੂਆਤ ਮੌਕੇ ਸਾਬਕਾ ਮੰਤਰੀ ਪੰਜਾਬ ਡਾ. ਬੀਬੀ ਉਪਿੰਦਰਜੀਤ ਕੌਰ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ, ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਸਿਮਰਜੀਤ ਸਿੰਘ ਕੰਗ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION