39 C
Delhi
Friday, April 26, 2024
spot_img
spot_img

ਸ਼੍ਰੋਮਣੀ ਕਮੇਟੀ 550ਸਾਲਾਂ ਦੀ ਤਰਜ਼ ‘ਤੇ ਮਨਾਏਗੀ ਤਿੰਨ ਵੱਡੀਆਂ ਸ਼ਤਾਬਦੀਆਂ: ਲੌਂਗੋਵਾਲ

ਬਹਾਦਰਗੜ੍ਹ/ਪਟਿਆਲਾ, 24 ਜਨਵਰੀ, 2020 –
ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ ਅਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਪਟਿਆਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਾਲ 2020 ਦੌਰਾਨ ਮਨਾਈਆਂ ਜਾਣ ਵਾਲੀਆਂ ਤਿੰਨ ਵੱਡੀਆਂ ਸ਼ਤਾਬਦੀਆਂ ‘ਤੇ ਮੋਹਰ ਲਗਾ ਦਿੱਤੀ ਹੈ। ਇਕੱਤਰਤਾ ਦੌਰਾਨ ਧਰਮ ਪ੍ਰਚਾਰ ਕਮੇਟੀ ‘ਚ ਵੱਖ-ਵੱਖ ਮਤੇ ਪੇਸ਼ ਕੀਤੇ ਗਏ, ਜਿਨਾਂ ਨੂੰ ਦੀਰਘ ਵਿਚਾਰਾਂ ਤੋਂ ਬਾਅਦ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ ਗਿਆ।

ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਦੱਸਿਆ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 100ਵਾਂ ਸਥਾਪਨਾ ਦਿਵਸ ਮਨਾਉਣ ਸਮੇਤ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਅਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਨਾਈਆਂ ਜਾਣ ਵਾਲੀਆਂ ਸ਼ਤਾਬਦੀਆਂ ਲਈ ਹਾਈਪਾਵਰ ਸਬ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਾਲ 2020 ‘ਚ ਤਿੰਨੋਂ ਸ਼ਤਾਬਦੀਆਂ 550ਸਾਲਾ ਪ੍ਰਕਾਸ਼ ਪੁਰਬ ਦੀ ਸ਼ਤਾਬਦੀ ਵਾਂਗ ਜਾਹੋ-ਜਲਾਲ ਨਾਲ ਮਨਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਰੋਹ ਨੂੰ ਲੈ ਕੇ ਉਲੀਕੇ ਜਾਣ ਵਾਲੇ ਪ੍ਰੋਗਰਾਮਾਂ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ।

ਭਾਈ ਲੋਂਗੋਵਾਲ ਨੇ ਕਿਹਾ ਕਿ ਸ਼ਤਾਬਦੀ ਸਮਾਰੋਹਾਂ ਦੇ ਸਬੰਧ ‘ਚ ਗਠਿਤ ਕੀਤੀ ਜਾਣ ਵਾਲੀ ਸਬ ਕਮੇਟੀ ਸਾਲ ਭਰ ਉਲੀਕੇ ਜਾਣ ਵਾਲੇ ਧਾਰਮਕ ਸਮਾਗਮਾਂ ਅਤੇ ਸੈਮੀਨਾਰਾਂ ਕਰਵਾਉਣ ਨੂੰ ਲੈ ਕੇ ਰੂਪ ਰੇਖਾ ਤਿਆਰ ਕਰੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਅਜਿਹੀ ਮਹਾਨ ਸੰਸਥਾ ਹੈ, ਜੋ ਵੱਡੀਆਂ ਕੁਰਬਾਨੀਆਂ ਨਾਲ ਹੋਂਦ ‘ਚ ਆਈ ਅਤੇ ਅੱਜ ਸੰਸਥਾ ਵੱਲੋਂ ਧਰਮ ਅਤੇ ਅਕਾਦਮਿਕ ਖੇਤਰ ‘ਚ ਮੀਲ ਪੱਥਰ ਸਥਾਪਤ ਕੀਤੇ ਜਾ ਰਹੇ ਹਨ।

ਇਸ ਮੌਕੇ ਧਰਮ ਪ੍ਰਚਾਰ ਦੇ ਮੈਂਬਰ ਅਜੈਬ ਸਿੰਘ ਅਭਿਆਸੀ, ਮੈਂਬਰ ਮਨਜੀਤ ਸਿੰਘ ਬੱਪੀਆਣਾ, , ਮੈਂਬਰ ਪ੍ਰਿਤਪਾਲ ਸਿੰਘ, ਮੈਂਬਰ ਸੁਖਵਰਸ਼ ਸਿੰਘ, ਮੈਂਬਰ ਤੇਜਿੰਦਰਪਾਲ ਸਿੰਘ, ਅੰਤ੍ਰਿੰਗ ਕਮੇਟੀ ਜਸਮੇਰ ਸਿੰਘ ਲਾਛੜੂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਅਵਤਾਰ ਸਿੰਘ, ਸਕੱਤਰ ਮਹਿੰਦਰ ਸਿੰਘ ਆਹਲੀ, ਐਡੀਸ਼ਨਲ ਸਕੱਤਰ ਸੁਖਮਿੰਦਰ ਸਿੰਘ, ਨਿੱਜੀ ਸਹਾਇਕ ਦਰਸ਼ਨ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ, ਅਮਰਪਾਲ ਸਿੰਘ ਆਦਿ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION