25.6 C
Delhi
Saturday, April 20, 2024
spot_img
spot_img

ਸਕੂਲ, ਕਾਲਜ, ਕੋਚਿੰਗ ਸੈਂਟਰ ਬੰਦ ਰਹਿਣਗੇ, 21 ਸਤੰਬਰ ਤੋਂ ਪੀ.ਐਚ.ਡੀ. ਸਕਾਲਰਜ਼ ਲਈ ਖੁਲ੍ਹਣਗੀਆਂ ਉੱਚ ਵਿਦਿਅਕ ਸੰਸਥਾਵਾਂ

ਚੰਡੀਗੜ, 19 ਸਤੰਬਰ, 2020:
ਕੇਂਦਰੀ ਗ੍ਰਹਿ ਮੰਤਰਾਲੇ (ਐਮ.ਐਚ.ਏ.) ਦੁਆਰਾ ਜਾਰੀ ਅਨਲਾਕ 4.0 ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਪੀ.ਐਚ.ਡੀ ਸਕਾਲਰਜ਼ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਲਈ 21 ਸਤੰਬਰ ਤੋਂ ਲੈਬਾਰਟਰੀਆਂ ਅਤੇ ਪ੍ਰਯੋਗਾਤਮਕ ਕਾਰਜਾਂ ਦੀ ਲੋੜ ਵਾਲੇ ਤਕਨੀਕੀ ਅਤੇ ਪੇਸ਼ੇਵਰ ਪ੍ਰੋਗਰਾਮਾਂ ਲਈ ਉੱਚ ਸਿੱਖਿਆ ਸੰਸਥਾਵਾਂ ਖੋਲਣ ਦੀ ਆਗਿਆ ਦਿੱਤੀ ਹੈ। ਹਾਲਾਂਕਿ ਸਕੂਲ, ਕਾਲਜ ਅਤੇ ਕੋਚਿੰਗ ਸੈਂਟਰ ਬੰਦ ਰਹਿਣਗੇ।

ਵਿਸ਼ੇਸ਼ ਮੁੱਖ ਸਕੱਤਰ (ਗ੍ਰਹਿ), ਸਤੀਸ਼ ਚੰਦਰਾ ਦੁਆਰਾ ਜਾਰੀ ਵਿਸਥਾਰਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਓਪਨ ਏਅਰ ਥੀਏਟਰਾਂ ਨੂੰ ਸਮਾਜਿਕ ਦੂਰੀ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਕਾਰਜ ਕਰਨ ਦੀ ਆਗਿਆ ਦਿੱਤੀ ਜਾਵੇਗੀ। ਹਾਲਾਂਕਿ ਸਿਨੇਮਾ ਹਾਲ, ਸਵੀਮਿੰਗ ਪੂਲ, ਐਂਟਰਟੇਨਮੈਂਟ ਪਾਰਕ, ਥੀਏਟਰ ਅਤੇ ਇਸ ਤਰਾਂ ਦੀਆਂ ਹੋਰ ਥਾਵਾਂ ਬੰਦ ਰਹਿਣਗੀਆਂ।

ਆਦੇਸ਼ਾਂ ਮੁਤਾਬਕ ਆਨਲਾਈਨ ਡਿਸਟੈਂਸ ਲਰਨਿੰਗ ਪ੍ਰਦਾਨ ਕਰਨ ਸਬੰਧੀ ਮੰਜ਼ੂਰੀ ਜਾਰੀ ਰਹੇਗੀ ਪਰ ਸਕੂਲ, ਕਾਲਜ, ਵਿਦਿਅਕ ਅਤੇ ਕੋਚਿੰਗ ਸੰਸਥਾਵਾਂ ਵਿਦਿਆਰਥੀਆਂ ਅਤੇ ਨਿਯਮਤ ਕਲਾਸਾਂ ਲਈ ਬੰਦ ਰਹਿਣਗੀਆਂ।

ਚੰਦਰਾ ਨੇ ਕਿਹਾ ਕਿ 8 ਸਤੰਬਰ, 2020 ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵਲੋਂ ਜਾਰੀ ਕੀਤੇ ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ (ਐਸਓਪੀਜ਼) ਅਨੁਸਾਰ ਕੰਟੇਨਟਮੈਂਟ ਜ਼ੋਨ ਤੋ ਬਾਹਰਲੇ ਖੇਤਰਾਂ ਵਿੱਚ ਆਨਲਾਈਨ ਟੀਚਿੰਗ / ਟੈਲੀ ਕਾਉਂਸਲਿੰਗ ਅਤੇ ਸਬੰਧਤ ਕੰਮਾਂ ਲਈ ਸਕੂਲਾਂ ਵਿੱਚ ਸਿਰਫ 50 ਪ੍ਰਤੀਸ਼ਤ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੂੰ ਜਾਣ ਦੀ ਆਗਿਆ ਦਿੱਤੀ ਜਾਵੇਗੀ।

ਚੰਦਰਾ ਨੇ ਕਿਹਾ ਕਿ 29 ਅਗਸਤ, 2020 ਨੂੰ ਗ੍ਰਹਿ ਮੰਤਰਾਲੇ ਵਲੋਂ ਹੁਕਮ ਜਾਰੀ ਕੀਤੇ ਗਏ ਸਨ ਅਤੇ ਇਸ ਤੋਂ ਬਾਅਦ ਰਾਜ ਸਰਕਾਰ ਵਲੋਂ 9 ਸਤੰਬਰ, 2020 ਨੂੰ ਜਾਰੀ ਦਿਸ਼ਾ ਨਿਰਦੇਸ਼ਾਂ ਮੁਤਾਬਕ ਸ਼ਹਿਰੀ ਖੇਤਰਾਂ ਵਿੱਚ ਵਾਧੂ ਪਾਬੰਦੀਆਂ ਲਾਗੂ ਰਹਿਣਗੀਆਂ।


ਇਸ ਨੂੰ ਵੀ ਪੜ੍ਹੋ:
ਖ਼ੇਤੀ ਆਰਡੀਨੈਂਸਾਂ ’ਤੇ ਅਕਾਲੀ ਦਲ ਦਾ ਮੋੜਾ: ਬਹੁਤ ਦੇਰ ਕੀ ਮੇਹਰਬਾਂ ਆਤੇ ਆਤੇ – ਐੱਚ.ਐੱਸ.ਬਾਵਾ


Yes Punjab Gall Punjab Di 1


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION