37.8 C
Delhi
Thursday, April 25, 2024
spot_img
spot_img

ਸਕੂਲ ਸਿੱਖਿਆ ਵਿਭਾਗ ਵੱਲੋਂ ਕਲਰਕਾਂ ਨੂੰ ਇਨਕਮ ਟੈਕਸ ਰਿਟਰਨ ਭਰਨ ਦੀ ਟ੍ਰੇਨਿੰਗ ਦੇਣ ਦਾ ਫੈਸਲਾ

ਯੈੱਸ ਪੰਜਾਬ
ਚੰਡੀਗੜ, 23 ਜੁਲਾਈ, 2021:
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਦਫਤਰੀ ਕੰਮ-ਕਾਜ ਨੂੰ ਵਧੀਆ ਤਰੀਕੇ ਨਾਲ ਚਲਾਉਣ ਲਈ ਆਪਣੇ ਕਲਰਕਾਂ ਨੂੰ ਇਨਕਮ ਟੈਕਸ ਰਿਟਰਨ ਭਰਨ ਦੀ ਟ੍ਰੇਨਿੰਗ ਦੇਣ ਦਾ ਫੈਸਲਾ ਕੀਤਾ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਨਕਮ ਟੈਕਸ ਰਿਟਰਨ (ਟੀ.ਡੀ.ਐਸ. ਰਿਟਰਨ) ਫਾਈਲ ਕਰਨ ਲਈ ਖੇਤਰੀ ਦਫਤਰਾਂ, ਸਕੂਲਾਂ/ ਸੰਸਥਾਵਾਂ ਦੇ ਕੁੱਲ 2698 ਕਲਰਕਾਂ ਨੂੰ 26 ਜੁਲਾਈ ਤੋਂ 28 ਜੁਲਾਈ 2021 ਤੱਕ ਆਨ ਲਾਈਨ ਟ੍ਰੇਨਿੰਗ ਦਿੱਤੀ ਜਾਵੇਗੀ।

ਇਹ ਟ੍ਰੇਨਿੰਗ ਸਵੇਰ 9.30 ਵਜੇ ਸ਼ੁਰੂ ਹੋਇਆ ਕਰੇਗੀ। ਬੁਲਾਰੇ ਅਨੁਸਾਰ 26 ਜੁਲਾਈ ਨੂੰ ਅੰਮਿ੍ਰਤਸਰ, ਗੁਰਦਾਸਪੁਰ, ਜਲੰਧਰ, ਹੁਸ਼ਿਆਰਪੁਰ, ਤਰਨ ਤਾਰਨ, ਫਤਹਿਗੜ ਸਾਹਿਬ ਜਦਕਿ 27 ਜੁਲਾਈ ਨੂੰ ਲੁਧਿਆਣਾ, ਮੋਗਾ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਪਠਾਨਕੋਟ, ਮੁਕਤਸਰ, ਐਸ.ਏ.ਐਸ ਨਗਰ ਦੇ ਕਲਰਕਾਂ ਨੂੰ ਸਿਖਲਾਈ ਦਿੱਤੀ ਜਾਵੇਗੀ।

ਇਸੇ ਤਰਾਂ ਹੀ 28 ਜੁਲਾਈ ਨੂੰ ਬਠਿੰਡਾ, ਸੰਗਰੂਰ, ਬਰਨਾਲਾ, ਮਾਨਸਾ, ਪਟਿਆਲਾ, ਸ਼ਹੀਦ ਭਗਤ ਸਿੰਘ ਨਗਰ, ਰੂਪ ਨਗਰ, ਕਪੂਰਥਲਾ, ਮੁੱਖ ਦਫ਼ਤਰ ਅਤੇ ਖੇਤਰੀ ਦਫਤਰਾਂ ਦੇ ਸਟਾਫ ਦੀ ਟ੍ਰੇਨਿੰਗ ਹੋਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION