35.1 C
Delhi
Friday, March 29, 2024
spot_img
spot_img

ਸਕੱਤਰ ਮਾਰਕੀਟ ਕਮੇਟੀ ਮੁਅੱਤਲ, ਰਿਕਾਰਡ ਦੀ ਜਾਂਚ ਤੋਂ ਬਾਅਦ ਹੋਈ ਕਾਰਵਾਈ

ਚੰਡੀਗੜ੍ਹ, 15 ਅਕਤੂਬਰ, 2019:

ਝੋਨੇ ਦੀ ਖਰੀਦ ਪ੍ਰਕਿਰਿਆ ਵਿੱਚ ਬੇਨਿਯਮੀਆਂ ਪਾਏ ਜਾਣ ਤੋਂ ਬਾਅਦ ਮਾਰਕੀਟ ਕਮੇਟੀ, ਬਟਾਲਾ ਦੇ ਸੈਕਟਰੀ ਦੀਆਂ ਸੇਵਾਵਾਂ ਮੁਅੱਤਲ ਕੀਤੀਆਂ ਗਈਆਂ ਹਨ। ਇਹ ਕਾਰਵਾਈ ਮਾਰਕੀਟ ਕਮੇਟੀ ਬਟਾਲਾ ਵਿਖੇ ਰਿਕਾਰਡ ਦੀ ਚੈਕਿੰਗ ਦੇ ਅਧਾਰ ‘ਤੇ ਕੀਤੀ ਗਈ ਹੈ, ਜਿਥੇ ਵਿਸ਼ੇਸ਼ ਟੀਮ ਵੱਲੋਂ ਜਾਂਚ ਦੌਰਾਨ ਝੋਨੇ ਦੀ ਖਰੀਦ ਵਿਚ ਬੇਨਿਯਮੀਆਂ ਪਾਈਆਂ ਗਈਆਂ।

ਮੰਡੀ ਬੋਰਡ ਦੇ ਇਕ ਬੁਲਾਰੇ ਨੇ ਅੱਜ ਦੱਸਿਆ ਕਿ ਝੋਨੇ ਦੀ ਨਿਰਵਿਘਨ ਅਤੇ ਪਾਰਦਰਸ਼ੀ ਖਰੀਦ ਨੂੰ ਯਕੀਨੀ ਬਣਾਉਣ ਲਈ ਬੋਰਡ ਵੱਲੋਂ ਮੰਡੀਆਂ ਦੀ ਜਾਂਚ ਲਈ ਵਿਸ਼ੇਸ਼ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਝੋਨੇ ਦੀ ਖਰੀਦ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਸਬੰਧੀ ਵੇਰਵੇ ਦਿੰਦਿਆਂ ਬੁਲਾਰੇ ਨੇ ਕਿਹਾ ਕਿ ਮੰਡੀ ਬੋਰਡ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮਾਂ ਵੱਲੋਂ ਮਾਰਕੀਟ ਕਮੇਟੀ ਬਟਾਲਾ ਅਤੇ ਜੰਡਿਆਲਾ ਗੁਰੂ, ਅੰਮ੍ਰਿਤਸਰ ਵਿਖੇ ਗੇਹੜੀ ਦੇ ਰਿਕਾਰਡ ਦੀ ਡੁੰਘਾਈ ਨਾਲ ਜਾਂਚ ਕੀਤੀ ਗਈ।

ਜਾਂਚ ਦੌਰਾਨ ਸਾਹਮਣੇ ਆਇਆ ਕਿ ਆੜਤੀਆਂ ਵੱਲੋਂ ਮਾਰਕੀਟ ਕਮੇਟੀ ਦੇ ਸਟਾਫ ਨਾਲ ਮਿਲ ਕੇ ਕਿਸਾਨਾਂ ਤੋਂ ਘੱਟ ਕੀਮਤ ‘ਤੇ ਝੋਨੇ ਦੀ ਖਰੀਦ ਕਰਕੇ ਖਰੀਦ ਏਜੰਸੀਆਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ‘ਤੇ ਵੇਚਿਆ ਗਿਆ। ਇਸ ਸਬੰਧੀ ਸਮੁੱਚਾ ਰਿਕਾਰਡ ਜ਼ਬਤ ਕਰ ਲਿਆ ਗਿਆ ਹੈ ਅਤੇ ਘੱਟ ਕੀਮਤ ‘ਤੇ ਖਰੀਦਿਆਂ ਝੋਨਾ ਵੱਖ-ਵੱਖ ਸ਼ੈਲਰਾਂ ਨੂੰ ਭੇਜ ਦਿੱਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਤੋਂ ਬਾਅਦ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਹਨਾਂ ਸਪੱਸ਼ਟ ਕਰਦਿਆਂ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਡਿਊਟੀ ਵਿੱਚ ਕੁਤਾਹੀ ਵਰਤਣ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਖ਼ਸਿਆ ਨਹੀਂ ਜਾਵੇਗਾ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION