35.1 C
Delhi
Friday, May 3, 2024
spot_img
spot_img

ਸਤਿੰਦਰ ਪਾਲ ਸਿੰਘ ਗਿੱਲ ਨੇ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਯੈੱਸ ਪੰਜਾਬ
ਚੰਡੀਗੜ੍ਹ, 13 ਨਵੰਬਰ, 2020:
ਸਤਿੰਦਰਪਾਲ ਸਿੰਘ ਗਿੱਲ ਨੇ ਅੱਜ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ, ਪੰਜਾਬ ਵਿਸ਼ਾਲ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਅਤੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਰਵਿੰਦਰ ਸਿੰਘ ਪਾਲੀ ਦੀ ਮੌਜੂਦਗੀ ਵਿੱਚ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ।

ਇਕ ਸਰਕਾਰੀ ਬੁਲਾਰੇ ਅਨੁਸਾਰ ਨਵੇਂ ਚੇਅਰਮੈਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਉਨ੍ਹਾਂ ‘ਤੇ ਭਰੋਸਾ ਜਤਾਉਣ ਲਈ ਧੰਨਵਾਦ ਕੀਤਾ ਅਤੇ ਸੌਂਪੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦਾ ਅਹਿਦ ਲਿਆ।

ਜ਼ਿਕਰਯੋਗ ਹੈ ਕਿ ਸਤਿੰਦਰਪਾਲ ਸਿੰਘ ਗਿੱਲ ਲੁਧਿਆਣਾ ਦੇ ਰਹਿਣ ਵਾਲੇ ਹਨ ਅਤੇ ਸਾਬਕਾ ਮੰਤਰੀ ਜਗਦੇਵ ਸਿੰਘ ਤਾਜਪੁਰੀ ਦੇ ਸਪੁੱਤਰ ਹਨ। ਉਹਨਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਯੂਥ ਕਾਂਗਰਸ ਦੇ ਉਪ ਪ੍ਰਧਾਨ ਵਜੋਂ ਸੇਵਾ ਨਿਭਾਈ। ਇਸ ਤੋਂ ਇਲਾਵਾ ਉਹ ਦੁੱਧ ਉਤਪਾਦਕ ਸਹਿਕਾਰੀ ਸੁਸਾਇਟੀ, ਤਾਜਪੁਰ ਦੇ ਪ੍ਰਧਾਨ ਅਤੇ ਰੋਲਰਜ਼ ਫਲੋਰ ਮਿੱਲ ਐਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ਵੀ ਰਹੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਮੇਜਰ (ਸੇਵਾਮੁਕਤ) ਅਮਰਦੀਪ ਸਿੰਘ ਨੱਤ, ਵਿਧਾਇਕ ਰਾਜਿੰਦਰ ਸਿੰਘ ਸਮਾਣਾ ਅਤੇ ਰਾਕੇਸ਼ ਪਾਂਡੇ, ਚੇਅਰਮੈਨ ਪੀ.ਏ.ਡੀ.ਬੀ ਕਮਲਦੀਪ ਸਿੰਘ ਸੈਣੀ, ਸਤਵਿੰਦਰ ਕੌਰ ਬਿੱਟੀ, ਚੇਅਰਮੈਨ ਸੁਧਾਰ ਟਰੱਸਟ ਖੰਨਾ ਗੁਰਮਿੰਦਰ ਸਿੰਘ, ਚੇਅਰਮੈਨ ਪਲੈਨਿੰਗ ਐਂਡ ਕੋਆਰਡੀਨੇਸ਼ਨ ਪੀਪੀਸੀਸੀ ਹਿਰਦਿਆਪਾਲ ਸਿੰਘ, ਮੁੱਖ ਮੰਤਰੀ ਦੇ ਓਐਸਡੀ ਦਮਨਜੀਤ ਸਿੰਘ ਮੋਹੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਵਨੀਤ ਸਿੰਘ ਗਿੱਲ ਵੀ ਮੌਜੂਦ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION