26.7 C
Delhi
Friday, April 19, 2024
spot_img
spot_img

ਸਥਾਈ ਵਿਕਾਸ ਟੀਚਿਆਂ ਸੰਬੰਧੀ ਪੁਰਸਕਾਰਾਂ ਦੇ ਜੇਤੂਆਂ ਦਾ ਐਲਾਨ 28 ਸਤੰਬਰ ਨੂੰ

ਚੰਡੀਗੜ, 26 ਸਤੰਬਰ, 2020:
ਪੰਜਾਬ ਯੋਜਨਾਬੰਦੀ ਵਿਭਾਗ ਵੱਲੋਂ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਦੇ ਸਹਿਯੋਗ ਨਾਲ ਦਿੱਤੇ ਜਾਣ ਵਾਲੇ ਸਥਾਈ ਵਿਕਾਸ ਟੀਚਿਆਂ ਸਬੰਧੀ ਪੁਰਸਕਾਰਾਂ (ਸਸਟੇਨਏਬਲ ਡਿਵੈੱਲਪਮੈਂਟ ਗੋਲਜ਼ ਐਕਸ਼ਨ ਐਵਾਰਡਜ਼) ਦਾ 28 ਸਤੰਬਰ ਨੂੰ ਆਨਲਾਈਨ ਐਲਾਨ ਕੀਤਾ ਜਾਵੇਗਾ।

ਇਸ ਸਬੰਧੀ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਨਾਂ ਪੁਰਸਕਾਰਾਂ ਦੇ ਜੇਤੂਆਂ ਦਾ ਐਲਾਨ 28 ਸਤੰਬਰ ਨੂੰ ਸ਼ਾਮੀਂ 4 ਵਜੇ ਕਰਵਾਏ ਜਾ ਰਹੇ ਇਕ ਆਨਲਾਈਨ ਪ੍ਰੋਗਰਾਮ ਵਿਚ ਕੀਤਾ ਜਾਵੇਗਾ ਜੋ ਕਿ ਫੇਸਬੁੱਕ ਅਤੇ ਯੂਟਿਊਬ ’ਤੇ ਲਾਈਵ ਪ੍ਰਸਾਰਿਤ ਕੀਤਾ ਜਾਵੇਗਾ। ਇਹ ਸਮਾਗਮ ਪੰਜਾਬ ਯੋਜਨਾਬੰਦੀ ਵਿਭਾਗ ਅਤੇ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਵੱਲੋਂ ਸਾਂਝੇ ਰੂਪ ਵਿਚ ਕਰਵਾਇਆ ਜਾ ਰਿਹਾ ਹੈ।

ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ, ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਦੀ ਭਾਰਤ ਪ੍ਰਤੀਨਿਧ ਨਾਡੀਆ ਰਾਸ਼ੀਦ ਅਤੇ ਯੋਜਨਾਬੰਦੀ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪਾਲ ਸਿੰਘ ਸਮਾਗਮ ਵਿਚ ਸ਼ਮੂਲੀਅਤ ਕਰਨਗੇ।

ਉਨਾਂ ਦੱਸਿਆ ਕਿ ਇਹ ਐਵਾਰਡ ਓਨਾਂ ਸਰਕਾਰੀ ਵਿਭਾਗਾਂ, ਐਨਜੀਓ, ਆਮ ਲੋਕਾਂ, ਕਾਰਪੋਰੇਟ, ਫਾਊਂਡੇਸ਼ਨਜ਼, ਸਿੱਖਿਆ ਖੇਤਰ ਅਤੇ ਸੰਸਥਾਵਾਂ ਨੂੰ ਦਿੱਤੇ ਜਾਣੇ ਹਨ ਜਿਨਾਂ ਨੇ ਕਿ ਆਰਥਿਕ ਤਰੱਕੀ, ਸਮਾਜਿਕ ਉੱਨਤੀ ਤੇ ਭਲਾਈ ਲਈ ਪਹਿਲਕਦਮੀ, ਵਾਤਾਵਰਨ ਸਥਿਰਤਾ, ਸਾਰਿਆਂ ਨੂੰ ਨਾਲ ਲੈ ਕੇ ਚੱਲਣ ਵਾਲੀ ਭਾਵਨਾ ਤੋਂ ਇਲਾਵਾ ਏਕੀਕਰਨ, ਆਪਸੀ ਸਾਂਝ ਅਤੇ ਸਾਂਝੇ ਕਾਰਜਾਂ ਵਿਚ ਸੂਬੇ ’ਚ ਸਥਿਰ ਤਰੱਕੀ ਲਈ ਕੋਸ਼ਿਸ਼ਾਂ ਕੀਤੀਆਂ ਹਨ। ਇਨਾਂ ਪੁਰਸਕਾਰਾਂ ਬਾਬਤ ਸਾਰੇ ਸਾਰੇ ਵੇਰਵੇ sdg-awards.com ਵੈੱਬਸਾਈਟ ਉੱਤੇ ਵੀ ਉੁਪਲਬਧ ਹਨ।

ਬੁਲਾਰੇ ਨੇ ਦੱਸਿਆ ਕਿ ਇਨਾਂ ਪੁਰਸਕਾਰਾਂ ਲਈ ਨਾਮਜ਼ਦਗੀਆਂ ਸਤੰਬਰ 2020 ਦੇ ਪਹਿਲੇ ਹਫਤੇ ਵਿਚ ਮੰਗੀਆਂ ਗਈਆਂ ਸਨ ਅਤੇ ਬਹੁਤ ਸਾਰੀਆਂ ਨਾਮਜ਼ਦਗੀਆਂ ਵਿਭਾਗ ਨੂੰ ਪ੍ਰਾਪਤ ਹੋਈਆਂ ਹਨ। ਤੈਅ ਕੀਤੇ ਮਾਪਦੰਡਾਂ ਅਨੁਸਾਰ ਜਿਨਾਂ ਨਾਮਜ਼ਦਗੀਆਂ ਨੇ ਉੱਤਮ ਕੰਮ ਕੀਤੇ ਹੋਣਗੇ ਉਨਾਂ ਨੂੰ ਵੱਖ-ਵੱਖ ਕੈਟਾਗਿਰੀਜ਼ ਵਿਚ ਐਵਾਰਡ ਦਿੱਤੇ ਜਾਣਗੇ।


ਇਸ ਨੂੰ ਵੀ ਪੜ੍ਹੋ:
ਅਕਾਲੀ ਦਲ ਨੂੰ ਝਟਕਾ, ਮੀਤ ਪ੍ਰਧਾਨ ਪਰਮਜੀਤ ਸਿੱਧਵਾਂ ਨੇ ਲਿਖ਼ੀ ਸੁਖ਼ਬੀਰ ਬਾਦਲ ਨੂੰ ਚਿੱਠੀ – ਪੜ੍ਹਣ ਵਾਲੀ ਜੇ!


Yes Punjab Gall Punjab Di 1


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION