33.1 C
Delhi
Wednesday, April 24, 2024
spot_img
spot_img

ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਸਾਰੇ ਬੁਨਿਆਦੀ ਵਿਕਾਸ ਪ੍ਰਾਜੈਕਟ ਮੁਕੰਮਲ: ਬ੍ਰਹਮ ਮਹਿੰਦਰਾ

ਚੰਡੀਗੜ੍ਹ, 15 ਅਕਤੂਬਰ, 2019:

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਹਿੱਸੇ ਵਜੋਂ ਸਥਾਨਕ ਸਰਕਾਰਾਂ ਬਾਰੇ ਵਿਭਾਗ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਚਲਾਏ ਜਾ ਰਹੇ ਸਾਰੇ ਵਿਕਾਸ ਕਾਰਜ ਮੁਕੰਮਲ ਕਰ ਲਏ ਗਏ ਹਨ। ਇਨ੍ਹਾਂ ਕਾਰਜਾਂ ਦੇ ਮੁਕੰਮਲ ਹੋਣ ਨਾਲ ਸਥਾਨਕ ਸਰਕਾਰਾਂ ਬਾਰੇ ਵਿਭਾਗ ਸਾਰੇ ਬੁਨਿਆਦੀ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨ ਵਾਲਾ ਪਹਿਲਾ ਵਿਭਾਗ ਬਣਾ ਗਿਆ ਹੈ।

ਇਹ ਗੱਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਕਹੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿੰਘ ਦੀ ਯੋਗ ਅਗਵਾਈ ਹੇਠ ਅਤੇ ਵਿੱਤ ਵਿਭਾਗ ਵੱਲੋਂ ਸਮੇਂ ਸਿਰ ਫੰਡ ਜਾਰੀ ਕਰਨ ਕਰਕੇ ਹੀ ਵਿਭਾਗ ਇਨ੍ਹਾਂ ਵਿਕਾਸ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਵਿੱਚ ਸਫ਼ਲ ਰਿਹਾ ਹੈ।

ਵਿਭਾਗ ਵੱਲੋਂ ਸੁਲਤਾਨਪੁਰ ਲੋਧੀ ਵਿੱਚ ਚਲਾਏ ਜਾ ਰਹੇ ਵਿਕਾਸ ਕਾਰਜਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਮਹਿੰਦਰਾ ਨੇ ਦੱਸਿਆ ਕਿ ਇਸ ਇਤਿਹਾਸਕ ਸ਼ਹਿਰ ਦੀਆਂ ਸਾਰੀਆਂ ਅੰਦਰੂਨੀ ਸੜਕਾਂ ਦੁਬਾਰਾ ਬਣਾਈਆਂ ਗਈਆਂ ਹਨ ਅਤੇ ਸ਼ਹਿਰ ਵਿਚਲੀਆਂ ਸਾਰੀਆਂ 1750 ਸਟਰੀਟ ਲਾਈਟਾਂ ਦੀ ਥਾਂ ਐਲ.ਈ.ਡੀ. ਲਾਈਟਾਂ ਲਗਾਈਆਂ ਗਈਆਂ ਹਨ ਅਤੇ ਇਸਦੇ ਨਾਲ ਹੀ ਪੂਰੇ ਸ਼ਹਿਰ ਵਿੱਚ 350 ਨਵੀਂਆਂ ਐੱਲ.ਈ.ਡੀ. ਸਟਰੀਟ ਲਾਈਟਾਂ ਵੀ ਲਗਾਈਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਅੱਠ ਮੁੱਖ ਚੌਕਾਂ ਵਿੱਚ 16 ਮੀਟਰ ਉੱਚੀਆਂ ਅੱੈਲ.ਈ.ਡੀ. ਲਾਈਟਾਂ ਵੀ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 20 ਅਤਿ-ਆਧੁਨਿਕ ਸਥਾਈ ਜਨਾਨਾ ਤੇ ਮਰਦਾਨਾ ਪਖਾਨਿਆਂ ਦਾ ਨਿਰਮਾਣ ਵੀ ਕੀਤਾ ਗਿਆ ਹੈ। ਇਸੇ ਤਰ੍ਹਾਂ ਸ਼ਰਧਾਲੂਆਂ ਨੂੰ ਸ਼ਹਿਰ ਵਿੱਚ ਆਸਾਨੀ ਨਾਲ ਤੁਰਨ-ਫਿਰਨ ਲਈ ਸੜਕਾਂ ਦੇ ਕੰਢੇ ਇੰਟਰਲਾਕਿੰਗ ਟਾਈਲ ਵੀ ਲਗਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚ ਸਵੱਛਤਾ ਤੇ ਸਫ਼ਾਈ ਨੂੰ ਕਾਇਮ ਰੱਖਣ ਲਈ ਲੰਗਰ, ਪਾਰਕਿੰਗ ਅਤੇ ਹੋਰ ਥਾਵਾਂ ‘ਤੇ ਕੁਲ 240 ਕੂੜਾਦਾਨ ਵੀ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਪਵਿੱਤਰ ਸਮਾਗਮ ਦੌਰਾਨ ਸਫ਼ਾਈ ਕਾਰਜਾਂ ਨੂੰ ਹੋਰ ਪੁਖ਼ਤਾ ਬਣਾਉਣ ਲਈ 4350 ਸਫ਼ਾਈ ਸੇਵਕਾਂ, ਸੀਵਰੇਜ ਕਰਮਚਾਰੀਆਂ ਅਤੇ ਟਰਾਲੀ ਕਰਮਚਾਰੀਆਂ ਆਦਿ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ।

ਸ੍ਰੀ ਬ੍ਰਹਮ ਮਹਿੰਦਰਾ ਨੇ ਦੱÎਸਿਆ ਕਿ ਸਥਾਨਕ ਸਰਕਾਰਾਂ ਬਾਰੇ ਵਿਭਾਗ ਸਮੂਹ 15 ਸੈਕਟਰਾਂ ਵਿੱਚ ਭਾਵ ਸ਼ਹਿਰ ਦੀ ਹੱਦ ਦੇ ਅੰਦਰ ਅਤੇ ਬਾਹਰ ਠੋਸ ਕੂੜਾ ਕਰਕਟ ਪ੍ਰਬੰਧਨ ਦੇ ਕਾਰਜਾਂ ਦਾ ਵੀ ਧਿਆਨ ਰੱਖੇਗਾ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਠੋਸ ਕੂੜਾ ਕਰਕਟ ਪ੍ਰਬੰਧਨ ਲਈ ਕਾਮਿਆਂ ਦੀ ਸਪਲਾਈ ਲਈ ਮੰਬਈ ਅਧਾਰਤ ਕੰਪਨੀ ਮੈਸਰਜ਼ ਕ੍ਰਿਸਟਲ ਇੰਟੀਗ੍ਰੇਟਿਡ ਪ੍ਰਾਈਵੇਟ ਲਿਮਟਿਡ ਨਾਲ ਸਮਝੌਤਾ ਕਰਕੇ ਕੰਮ ਸੌਂਪਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਕੰਪਨੀ ਸ਼ਹਿਰ ਦੀ ਹੱਦ ਦੇ ਅੰਦਰ ਅਤੇ ਬਾਹਰ ਪਾਰਕਿੰਗ ਏਰੀਆ, ਲੰਗਰ ਸਾਈਟਾਂ, ਸਾਰੀਆਂ ਸੜਕਾਂ ਅਤੇ ਟੈਂਟ ਸਾਈਟਾਂ ਲਈ ਠੋਸ ਕੂੜਾ ਕਰਕਟ ਦੇ ਪ੍ਰਬੰਧਨ ਲਈ ਪੁਖ਼ਤਾ ਪ੍ਰਬੰਧ ਕਰੇਗੀ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਨੂੰ 15 ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ 4 ਸੰਯੁਕਤ ਡਿਪਟੀ ਡਾਇਰੈਕਟਰਾਂ ਨੂੰ ਸਬ ਨੋਡਲ ਅਧਿਕਾਰੀਆਂ ਵਜੋਂ ਲਗਾਇਆ ਗਿਆ ਹੈ ਅਤੇ ਹਰੇਕ ਨੋਡਲ ਅਧਿਕਾਰੀ 3 ਸੈਕਟਰਾਂ ਲਈ ਸਬ ਨੋਡਲ ਅਧਿਕਾਰੀ ਹੋਵੇਗਾ। ਇਸ ਦੇ ਨਾਲ ਹੀ ਹਰੇਕ ਸੈਕਟਰ ਲਈ ਕਾਰਜਕਾਰੀ ਅਧਿਕਾਰੀ ਨੂੰ ਸੈਕਟਰ ਅਧਿਕਾਰੀ ਵਜੋਂ ਲਗਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਹਰੇਕ ਸੈਕਟਰ ਅਧਿਕਾਰੀ 24 ਘੰਟੇ ਮੌਜੂਦ ਰਹੇਗਾ। ਉਨ੍ਹਾਂ ਦੱਸਿਆ ਕਿ ਸਟਰੀਟ ਲਾਈਟਾਂ ਅਤੇ ਸੀਵਰੇਜ ਦੇ ਮੁਰੰਮਤ ਕਾਰਜਾਂ ਦੀ ਦੇਖ-ਰੇਖ ਲਈ ਵੱਖਰੀਆਂ ਟੀਮਾਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ, ” ਸ਼ਰਧਾਲੂਆਂ ਦੀ ਸਹੂਲਤ ਲਈ ਸਥਾਨਕ ਸਰਕਾਰਾਂ ਬਾਰੇ ਵਿਭਾਗ ਪੂਰੇ ਸ਼ਹਿਰ ਵਿੱਚ ਸਾਈਨ ਬੋਰਡ ਵੀ ਲਗਾਏਗਾ। ”

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION