30.1 C
Delhi
Wednesday, March 27, 2024
spot_img
spot_img

ਸਰਕਾਰੀ ਐਲੀਮੈਂਟਰੀ ਸਕੂਲ ਪੂਹਲਾ ਦਾ ਨਾਂ ਬਦਲ ਕੇ ਸ਼ਹੀਦ ਹਜ਼ੂਰਾ ਸਿੰਘ ਬਾਬੇਕਾ ਦੇ ਨਾਂ ‘ਤੇ ਰੱਖਿਆ: ਸਿੰਗਲਾ

ਯੈੱਸ ਪੰਜਾਬ
ਬਠਿੰਡਾ, 6 ਨਵੰਬਰ, 2020 –
ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਸ਼ਹੀਦ ਹਜ਼ੂਰਾ ਸਿੰਘ ਬਾਬੇਕਾ ਦੀ ਸੂਰਬੀਰਤਾ ਦੇ ਸਤਿਕਾਰ ਵਜੋਂ ਜ਼ਿਲ੍ਹੇ ਦੇ ਸਰਕਾਰੀ ਐਲੀਮੈਂਟਰੀ ਸਕੂਲ ਪੂਹਲਾ ਦਾ ਨਾਂ ਉਹਨਾਂ ਦੇ ਨਾਂ ’ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਇਸ ਸਕੂਲ ਦਾ ਨਾਂ ਸ਼ਹੀਦ ਹਜ਼ੂਰਾ ਸਿੰਘ ਬਾਬੇਕਾ ਸਰਕਾਰੀ ਐਲੀਮੈਂਟਰੀ ਸਕੂਲ ਪੂਹਲਾ ਹੋਵੇਗਾ।

ਸ੍ਰੀ ਸਿੰਗਲਾ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਕੂਲ ਸਿੱਖਿਆ ਵਿਭਾਗ ਨੇ ਢੁੱਕਵੀਂ ਪ੍ਰਕਿਰਿਆ ਰਾਹੀਂ ਅਤੇ ਡਿਪਟੀ ਕਮਿਸ਼ਨਰ ਬਠਿੰਡਾ ਸਮੇਤ ਵੱਖ-ਵੱਖ ਵਿਭਾਗਾਂ ਤੋਂ ਰਿਪਰੋਟ ਮਿਲਣ ਉਪਰੰਤ ਸਕੂਲ ਦਾ ਨਾਂ ਬਦਲਣ ਦਾ ਫੈਸਲਾ ਕੀਤਾ ਹੈ।

ਉਹਨਾਂ ਅੱਗੇ ਕਿਹਾ ਕਿ ਸ਼ਹੀਦ ਹਜ਼ੂਰਾ ਸਿੰਘ ਨੇ ਬਰਮਾ ਯੁੱਧ ਦੌਰਾਨ ਆਪਣੀ ਕੁਰਬਾਨੀ ਦਿੱਤੀ ਅਤੇ ਉਨ੍ਹਾਂ ਨੂੰ ‘ਦਿ ਬਰਮਾ ਸਟਾਰ’ ਨਾਲ ਸਨਮਾਨਿਤ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਸਾਲ 2019 ਵਿੱਚ ਸ਼ਹੀਦ ਹਜ਼ੂਰਾ ਸਿੰਘ ਬਾਬੇਕਾ ਦੇ ਭਤੀਜੇ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਚਾਚੇ ਦੀ ਬਹਾਦਰੀ ਅਤੇ ਦੇਸ਼ ਪ੍ਰਤੀ ਬੇਮਿਸਾਲ ਸੇਵਾਵਾਂ ਦੇ ਸਨਮਾਨ ਵਜੋਂ ਪੂਹਲਾ ਪਿੰਡ ਦੇ ਸਕੂਲ ਦਾ ਨਾਂ ਬਦਲ ਕੇ ਸ਼ਹੀਦ ਹਜ਼ੂਰਾ ਸਿੰਘ ਦੇ ਨਾਂ ’ਤੇ ਰੱਖਣ ਦੀ ਅਪੀਲ ਕੀਤੀ ਗਈ ਸੀ।

ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਹਮੇਸ਼ਾਂ ਮਹਾਨ ਇਨਕਲਾਬੀਆਂ ਦੀ ਰਿਣੀ ਰਹੇਗੀ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰੀਆਂ।

ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿਖਿਆ ਦੇਣ ਤੋਂ ਇਲਾਵਾ, ਸਕੂਲਾਂ ਦਾ ਨਾਂ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ, ਜਿਨ੍ਹਾਂ ਨੇ ਦੇਸ਼ ਦੀ ਸੇਵਾ ਕਰਦਿਆਂ ਆਪਣੀਆਂ ਕੁਰਬਾਨੀਆਂ ਦਿੱਤੀਆਂ, ਦੇ ਨਾਂ ’ਤੇ ਰੱਖਣਾ ਵੀ ਮੁੱਖ ਤਰਜੀਹ ਹੈ।

Yes Punjab Gall Punjab Di


Click here to Like us on Facebook


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION