41.7 C
Delhi
Thursday, May 16, 2024
spot_img
spot_img

ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਤੇ ਪਟਿਆਲਾ ਵਿਖੇ ਸੁਪਰ ਸਪੈਸ਼ਲਿਟੀ ਡਾਕਟਰਾਂ ਦੀਆਂ ਤਰੱਕੀ ਕੋਟੇ ਦੀਆਂ 80 ਖਾਲੀ ਅਸਾਮੀਆਂ ਸਿੱਧੇ ਕੋਟੇ ਵਿੱਚ ਤਬਦੀਲ ਕਰਨ ਦਾ ਫ਼ੈਸਲਾ

ਯੈੱਸ ਪੰਜਾਬ
ਚੰਡੀਗੜ੍ਹ, 16 ਅਗਸਤ, 2021:
ਕੋਵਿਡ ਮਹਾਂਮਾਰੀ ਖਿਲਾਫ ਸੂਬਾ ਸਰਕਾਰ ਵੱਲੋਂ ਲੜੀ ਜਾ ਰਹੀ ਜੰਗ ਨੂੰ ਹੋਰ ਤਕੜਾ ਕਰਦਿਆਂ ਪੰਜਾਬ ਸਰਕਾਰ ਨੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਤੇ ਪਟਿਆਲਾ ਵਿਖੇ ਸੁਪਰ ਸਪੈਸ਼ਲਿਟੀ ਡਾਕਟਰਾਂ ਦੀਆਂ ਤਰੱਕੀ ਕੋਟੇ ਦੀਆਂ ਖਾਲੀ ਅਸਾਮੀਆਂ ਨੂੰ ਸਿੱਧੀ ਭਰਤੀ ਦੇ ਕੋਟੇ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸੋਮਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਜਿਸ ਤਹਿਤ ਇਨ੍ਹਾਂ ਕਾਲਜਾਂ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਅਜਿਹੀਆਂ 80 ਅਸਾਮੀਆਂ ਨੂੰ ਭਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ। ਇਹ ਸਾਰੀਆਂ ਅਸਾਮੀਆਂ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਘੇਰੇ ਵਿੱਚੋਂ ਕੱਢ ਕੇ ਡਾ.ਕੇ.ਕੇ.ਤਲਵਾੜ ਕਮੇਟੀ ਰਾਹੀਂ ਭਰਨ ਦਾ ਵੀ ਫੈਸਲਾ ਕੀਤਾ ਗਿਆ।

ਇਹ ਫੈਸਲਾ ਕੋਵਿਡ-19 ਮਹਾਂਮਾਰੀ ਦੀ ਤੀਜੀ ਲਹਿਰ ਦੀ ਸੰਭਾਵਨਾ ਨਾਲ ਪ੍ਰਭਾਵਸ਼ਾਲੀ ਤਰੀਕੇ ਨਾਲ ਨਜਿੱਠਣ ਤੋਂ ਇਲਾਵਾ ਲੋਕਾਂ ਨੂੰ ਹੋਰ ਸੁਪਰ ਸਪੈਸ਼ਲਿਟੀ ਸਿਹਤ ਸੇਵਾਵਾਂ ਦੇਣ ਵਿੱਚ ਕਾਰਗਾਰ ਸਾਬਤ ਹੋਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION