34 C
Delhi
Thursday, May 2, 2024
spot_img
spot_img

ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸ਼ਹੀਦ ਕੁਲਦੀਪ ਸਿੰਘ ਦਾ ਅੰਤਿਮ ਸੰਸਕਾਰ

ਯੈੱਸ ਪੰਜਾਬ
ਫਿਰੋਜ਼ਪੁਰ/ਜ਼ੀਰਾ, 13 ਜੁਲਾਈ, 2022 –
ਦੇਸ਼ ਦੀ ਸੁਰੱਖਿਆ ਕਰਨ ਲਈ ਫੌਜ ਵਿੱਚ ਭਰਤੀ ਹੋਏ ਜ਼ੀਰਾ ਦੇ ਪਿੰਡ ਲੌਹੁਕੇ ਕਲਾਂ ਦੇ ਵਸਨੀਕ ਫੌਜੀ ਜਵਾਨ ਸ. ਕੁਲਦੀਪ ਸਿੰਘ ਜੋ ਕਿ ਚੀਨ ਦੇ ਬਾਰਡਰ ਤੇ ਡਿਊਟੀ ਦੌਰਾਨ ਸ਼ਹੀਦ ਹੋ ਗਏ ਸਨ ਉਨ੍ਹਾਂ ਦਾ ਅੱਜ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਲੌਹੁਕੇ ਕਲਾਂ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਦੇ ਆਜ਼ਾਦੀ ਘੁਲਾਟੀਏ, ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਤੇ ਬਾਗਬਾਨੀ ਮੰਤਰੀ ਸ. ਫੌਜਾ ਸਿੰਘ ਸਰਾਰੀ ਹਾਜ਼ਰ ਸਨ।

ਸ਼ਹੀਦੀ ਪਾਉਣ ਵਾਲੇ ਭਾਰਤੀ ਫੌਜ਼ ਦੇ ਜਵਾਨ ਕੁਲਦੀਪ ਸਿੰਘ ਪੁੱਤਰ ਗੁਰਬਖਸ਼ ਸਿੰਘ ਨੂੰ ਅੱਜ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦੇ ਜੱਦੀ ਪਿੰਡ ਲੌਹੁਕੇ ਕਲਾਂ ਵਿਖੇ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਇਸ ਮੌਕੇ ਭਾਰਤੀ ਫੌਜ਼ ਦੇ ਅਧਿਕਾਰੀਆਂ ਅਤੇ ਫੋਜ ਦੀ ਟੁਕੜੀ ਵੱਲੋਂ ਸ਼ਹੀਦ ਨੂੰ ਸਲਾਮੀ ਦਿੱਤੀ ਗਈ।

ਸ਼ਹੀਦ ਦਾ ਮ੍ਰਿਤਕ ਸ਼ਰੀਰ ਪਿੰਡ ਪਹੁੰਚਣ ‘ਤੇ ਪਰਿਵਾਰ ਵਾਲਿਆਂ ਅਤੇ ਨੇੜਲੇ ਪਿੰਡਾਂ ਤੋਂ ਆਏ ਵਸਨੀਕਾਂ ਦੀਆਂ ਅੱਖਾਂ ਨਮ ਦਿਖਾਈ ਦਿੱਤੀਆਂ। ਸ਼ਹੀਦ ਆਪਣੇ ਪਰਿਵਾਰ ਵਿੱਚ ਆਪਣੀ ਪਤਨੀ, 1 ਬੇਟਾ, ਮਾਂ, ਵੱਡਾ ਭਰਾ ਅਤੇ ਤਿੰਨ ਭੈਣਾਂ ਛੱਡ ਗਿਆ ਹੈ।

ਇਸ ਮੌਕੇ ਸ਼ਹੀਦ ਜਵਾਨ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਕੈਪਟਨ ਪ੍ਰਵੀਨ ਸਿੰਘ ਨੇ ਕਿਹਾ ਕਿ ਇਹ ਜਵਾਨ ਦੇਸ਼ ਲਈ ਸ਼ਹੀਦ ਹੋਇਆ ਹੈ ਸਾਨੂੰ ਇਸ ਭਾਰਤੀ ਫੌਜ ਦੇ ਜਵਾਨ ਦੀ ਸ਼ਹਾਦਤ ‘ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਕੁਲਦੀਪ ਸਿੰਘ ਦੀ ਸ਼ਹੀਦੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।

ਕੈਬਨਿਟ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖੜ੍ਹੀ ਹੈ ਅਤੇ ਹਰ ਤਰ੍ਹਾਂ ਦੀ ਸੰਭਵ ਮੱਦਦ ਕਰਨ ਲਈ ਵਚਨਬੱਧ ਹੈ।

ਇਸ ਮੌਕੇ ਜ਼ੀਰਾ ਦੇ ਵਿਧਾਇਕ ਸ੍ਰੀ ਨਰੇਸ਼ ਕਟਾਰੀਆ, ਐਸ.ਐਸ.ਪੀ. ਫਿਰੋਜ਼ਪੁਰ ਚਰਨਜੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਅਰਵਿੰਦ ਪ੍ਰਕਾਸ਼ ਵਰਮਾ, ਸ. ਕੁਲਦੀਪ ਸਿੰਘ ਭੁੱਲਰ, ਸੂਬੇਦਾਰ ਮੇਜਰ ਕੁਲਦੀਪ ਸਿੰਘ, ਸੂਬੇਦਾਰ ਨਿਸ਼ਾਨ ਸਿੰਘ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਤੇ ਭਾਰਤੀ ਫੌਜ਼ ਦੇ ਹੋਰ ਜਵਾਨ ਤੇ ਭਾਰੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION