27.1 C
Delhi
Saturday, April 27, 2024
spot_img
spot_img

ਸਰਕਾਰ ਨੇ ਆਮ ਘਰਾਂ ਦੇ ਬੱਚਿਆਂ ਦੇ ਡਾਕਟਰ ਬਣਨ ’ਤੇ ਪਾਬੰਦੀ ਲਾਈ – ‘ਆਪ’ ਵੱਲੋਂ ਸੋਨੀ ਦੀ ਕੋਠੀ ਦੇ ਘਿਰਾਓ ਦਾ ਐਲਾਨ

ਚੰਡੀਗੜ, 30 ਮਈ, 2020 –
ਪੰਜਾਬ ਸਰਕਾਰ ਨੂੰ ਦੇ ਸਰਕਾਰੀ ਮੈਡੀਕਲ ਕਾਲਜਾਂ ਦੀਆਂ ਫ਼ੀਸਾਂ ‘ਚ 70 ਤੋਂ 80 ਪ੍ਰਤੀਸ਼ਤ ਵਾਧਾ ਕਰਕੇ ਅਸਿੱਧੇ ਤਰੀਕੇ ਨਾਲ ਆਮ ਘਰਾਂ ਦੇ ਬੱਚਿਆਂ ਦੇ ਡਾਕਟਰ ਬਣਨ ‘ਤੇ ਹੀ ਪਾਬੰਦੀ ਲੱਗਾ ਦਿੱਤੀ ਹੈ, ਕਿਉਂਕਿ ਆਮ ਘਰਾਂ ਦੇ ਬੱਚੇ ਐਨੀਆਂ ਮੋਟੀਆਂ ਫ਼ੀਸਾਂ ਅਦਾ ਨਹੀਂ ਕਰ ਸਕਦੇ।

ਚੰਡੀਗੜ ‘ਚ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਅਤੇ ਪੰਜਾਬ ਦੇ ਜਨਰਲ ਸਕੱਤਰ ਦਿਨੇਸ਼ ਚੱਢਾ ਅਤੇ ਪੰਜਾਬ ਦੇ ਯੂਥ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਬਹੁਤ ਹੀ ਹੈਰਾਨੀ ਦੀ ਗੱਲ ਹੈ ਕਿ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਇਹ ਬਿਆਨ ਦੇ ਰਹੇ ਹਨ ਕਿ ਜਦੋਂ ਪ੍ਰਾਈਵੇਟ ਸਕੂਲਾਂ ‘ਚ ਬੱਚਿਆਂ ਦੀ ਪੜਾਈ ਲਈ ਮਾਤਾ-ਪਿਤਾ ਲੱਖਾਂ ਰੁਪਏ ਖ਼ਰਚ ਕਰਦੇ ਹਨ ਤਾਂ ਡਾਕਟਰ ਬਣਨ ਲਈ ਵੀ ਅਦਾ ਕਰ ਸਕਦੇ ਹਨ।

ਜਿਸ ਦਾ ਮਤਲਬ ਇਹ ਹੈ ਕਿ ਹੁਣ ਪ੍ਰਾਈਵੇਟ ਸਕੂਲਾਂ ‘ਚ ਮੋਟੀਆਂ ਫ਼ੀਸਾਂ ਅਦਾ ਕਰਨ ਵਾਲਿਆਂ ਨੂੰ ਹੀ ਸਰਕਾਰ ਡਾਕਟਰ ਬਣਾਏਗੀ। ਦੂਜੇ ਪਾਸੇ ਸਰਕਾਰੀ ਅਤੇ ਛੋਟੇ ਸਕੂਲਾਂ ‘ਚ ਪੜਨ ਵਾਲੇ ਗ਼ਰੀਬ, ਦਲਿਤ ਅਤੇ ਮੱਧ ਵਰਗੀ ਘਰਾਂ ਦੇ ਬੱਚਿਆਂ ਨੂੰ ਡਾਕਟਰ ਬਣਨ ਦਾ ਮੌਕਾ ਵੀ ਨਹੀਂ ਦੇ ਰਹੀ ਬੇਸ਼ੱਕ ਉਹ ਕਿੰਨੀ ਵੀ ਹੁਸ਼ਿਆਰ ਅਤੇ ਹੋਣਹਾਰ ਕਿਉਂ ਨਾ ਹੋਣ।

ਉਨਾਂ ਕਿਹਾ ਕਿ 2010 ਦੇ ਵਿਚ ਸਰਕਾਰੀ ਕਾਲਜਾਂ ਦੀ ਐਮ.ਬੀ.ਬੀ.ਐਸ ਦੀ ਫ਼ੀਸ 13 ਹਜ਼ਾਰ ਰੁਪਏ ਸਾਲਾਨਾ ਸੀ ਜੋ 10 ਸਾਲ ਬਾਅਦ ਅੱਜ 12 ਗੁਣਾ ਵਧਾ ਕੇ 1 ਲੱਖ 56 ਹਜ਼ਾਰ ਰੁਪਏ ਸਾਲਾਨਾ ਕਰ ਦਿੱਤੀ ਹੈ। ਜਦਕਿ ਇਨਾਂ ਵਰਿਆਂ ‘ਚ ਡਾਕਟਰਾਂ ਦੀਆਂ ਤਨਖ਼ਾਹਾਂ ਅਤੇ ਸਟਾਈਫਨ ਵਿਚ ਨਾ-ਮਾਤਰ ਵਾਧਾ ਕੀਤਾ ਗਿਆ।

‘‘ਫ਼ੀਸਾਂ ਵਧਾਏ ਬਿਨਾ ਕਾਲਜ ਨਹੀਂ ਚੱਲ ਸਕਦੇ ਅਤੇ ਫ਼ੀਸਾਂ ਵਧਾਉਣ ਦਾ ਮਕਸਦ ਮੈਡੀਕਲ ਕਾਲਜਾਂ ਦੇ ਡਾਕਟਰਾਂ ਨੂੰ ਵਧੀਆ ਸਹੂਲਤਾਂ ਦੇਣਾ ਹੈ।’’, ਸਰਕਾਰ ਦੇ ਇਸ ਤਰਕ ਨੂੰ ਸਿਰੇ ਤੋਂ ਖ਼ਾਰਜ ਕਰਦੇ ਹੋਏ ਮੀਤ ਹੇਅਰ ਨੇ ਕਿਹਾ ਕਿ ਜੇਕਰ ਗੁਆਂਢੀ ਸੂਬੇ ਹਿਮਾਚਲ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਦੇ ਮੈਡੀਕਲ ਕਾਲਜ ਬਹੁਤ ਹੀ ਘੱਟ ਫ਼ੀਸਾਂ ਨਾਲ ਮੈਡੀਕਲ ਕਾਲਜ ਚਲਾ ਸਕਦੇ ਹਨ ਤਾਂ ਪੰਜਾਬ ਕਿਉਂ ਨਹੀਂ।

ਮੀਤ ਹੇਅਰ ਨੇ ਕਿਹਾ ਕਿ ਸਰਕਾਰ ਸਕੂਲਾਂ, ਕਾਲਜਾਂ ਅਤੇ ਮੈਡੀਕਲ ਕਾਲਜਾਂ ਦੀਆਂ ਫ਼ੀਸਾਂ ਵਧਾ ਕੇ ਖ਼ਜ਼ਾਨੇ ਨਹੀਂ ਭਰ ਸਕਦੀ। ਖ਼ਜ਼ਾਨੇ ਭਰਨ ਲਈ ਸਰਕਾਰ ਨੂੰ ਸ਼ਰਾਬ ਮਾਫ਼ੀਆ, ਰੇਤ ਮਾਫ਼ੀਆ ਅਤੇ ਟਰਾਂਸਪੋਰਟ ਮਾਫ਼ੀਆ ਸਮੇਤ ਸਾਰੇ ਤਰਾਂ ਦੇ ਮਾਫ਼ੀਏ ਨੂੰ ਨੱਥ ਪਾਉਣੀ ਪਵੇਗੀ।

ਉਨਾਂ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਬੇਸ਼ੱਕ ਇਕੱਠ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਪਰੰਤੂ ਕੋਰੋਨਾ ਵਾਇਰਸ ਦੀ ਆੜ ਵਿਚ ਸਰਕਾਰ ਵੱਲੋਂ ਲਏ ਜਾ ਰਹੇ ਲੋਕ ਵਿਰੋਧੀ ਫ਼ੈਸਲਿਆਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਇਸ ਲਈ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਨੇ ਪੰਜਾਬ ਦੇ ਆਮ ਘਰਾਂ ਦੇ ਹੋਣਹਾਰ ਵਿਦਿਆਰਥੀਆਂ ਦੇ ਹੱਕ ਵਿਚ ਅੰਮਿ੍ਰਤਸਰ ਵਿਖੇ ਮੰਤਰੀ ਓ.ਪੀ ਸੋਨੀ ਦੀ ਕੋਠੀ ਦਾ ਘਿਰਾਓ ਕਰਨ ਦਾ ਫ਼ੈਸਲਾ ਲਿਆ ਹੈ।

ਪ੍ਰੈੱਸ ਕਾਨਫ਼ਰੰਸ ਦੌਰਾਨ ਦੋਸ਼ ਲਗਾਉਂਦਿਆਂ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਪ੍ਰਾਈਵੇਟ ਮੈਡੀਕਲ ਕਾਲਜਾਂ ਦੀਆਂ ਫ਼ੀਸਾਂ ਵਿਚ ਵਾਧਾ ਸਿੱਧੇ ਤੌਰ ‘ਤੇ ਵੱਡਾ ਘਪਲਾ ਹੈ। ਚੱਢਾ ਨੇ ਕਾਗ਼ਜ਼ ਪੇਸ਼ ਕਰਦਿਆਂ ਖ਼ੁਲਾਸਾ ਕੀਤਾ ਕਿ ਉਨਾਂ ਵੱਲੋਂ ਦਾਇਰ ਕੀਤੀ ਗਈ ਜਨਹਿਤ ਪਟੀਸ਼ਨ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਨੂੰ ਪੰਜਾਬ ਦੇ ਗੈਰ ਸਰਕਾਰੀ ਕਾਲਜਾਂ ਦੇ ਵਿੱਤੀ ਖਾਤੇ ਜਾਂਚ ਕਰਨ ਲਈ ਕਿਹਾ ਸੀ।

ਯੂ.ਜੀ.ਸੀ ਨੇ ਆਪਣੇ 3 ਮੈਂਬਰੀ ਕਮੇਟੀ ਤੋਂ ਕਰਵਾਈ ਜਾਂਚ ਵਿਚ ਪੰਜਾਬ ਦੇ ਗੈਰ ਸਰਕਾਰੀ ਕਾਲਜਾਂ ‘ਚ ਵੱਡੀਆਂ ਵਿੱਤੀ ਬੇਨਿਯਮੀਆਂ ਪਾਈਆਂ ਸਨ। ਪੰਜਾਬ ਦੇ ਗੈਰ ਸਰਕਾਰੀ ਕਾਲਜ ਟਰੱਸਟਾਂ ਦੇ ਖਾਤਿਆਂ ਵਿਚੋਂ ਮਰਸਿਡੀਜ਼ ਵਰਗੀਆਂ ਸ਼ਾਹੀ ਗੱਡੀਆਂ ਖ਼ਰੀਦ ਕੇ, ਟਰੱਸਟਾਂ ਦੇ ਖਾਤਿਆਂ ‘ਚੋਂ ਸੰਪਤੀਆਂ ਖ਼ਰੀਦ ਕੇ, ਆਪਣੇ ਪਰਿਵਾਰਿਕ ਮੈਂਬਰਾਂ ਨੂੰ 25-25 ਲੱਖ ਦੀਆਂ ਤਨਖ਼ਾਹਾਂ ਦੇ ਕੇ ਅਤੇ ਆਪਣੇ ਮਨ-ਮਰਜ਼ੀ ਦੇ ਖ਼ਰਚੇ ਲਿਖਣ ਦੇ ਬਾਵਜੂਦ ਵੀ ਸਾਲਾਨਾ 9 ਕਰੋੜ ਰੁਪਏ ਤੱਕ ਸਰਪਲੱਸ ਸਨ।

ਜਿਸ ਉਪਰੰਤ ਯੂ.ਜੀ.ਸੀ ਨੇ 2014 ‘ਚ ਪੰਜਾਬ ਸਰਕਾਰ ਨੂੰ ਬਣਦੀ ਕਾਰਵਾਈ ਕਰਨ ਲਈ ਕਿਹਾ ਸੀ, ਪਰੰਤੂ ਬਾਰ-ਬਾਰ ਪੈਰਵੀ ਕਰਨ ‘ਤੇ ਵੀ ਨਾ ਤਾਂ ਪਿਛਲੀ ਸਰਕਾਰ ਨੇ ਅਤੇ ਨਾ ਹੀ ਕਾਂਗਰਸ ਨੇ ਇਸ ਸੰਬੰਧੀ ਕੋਈ ਕਾਰਵਾਈ ਕੀਤੀ। ਸਗੋਂ ਇਸ ਯੂ.ਜੀ.ਸੀ ਦੀ ਹਿਦਾਇਤ ਨੂੰ ਅਣਗੌਲਿਆ ਕਰਕੇ ਪ੍ਰਾਈਵੇਟ ਮੈਡੀਕਲ ਕਾਲਜਾਂ ਨੂੰ ਫ਼ੀਸਾਂ ਵਧਾਉਣ ਦੀ ਇਜਾਜ਼ਤ ਦੇ ਦਿੱਤੀ। ਜੋ ਕਿ ਸਿੱਧੇ ਤੌਰ ‘ਤੇ ਪੰਜਾਬ ਦੇ ਲੋਕਾਂ ਨਾਲ ਠੱਗੀ ਹੈ।

ਮੀਤ ਹੇਅਰ ਸਮੇਤ ‘ਆਪ’ ਆਗੂਆਂ ਨੇ ਮੰਗ ਕੀਤੀ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਤੋਂ ਲੈ ਕੇ ਹੁਣ ਤੱਕ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਕਾਲਜਾਂ ਵੱਲੋਂ ਐਮ.ਬੀ.ਬੀ.ਐਸ, ਐਮ.ਐਸ./ਐਮ.ਡੀ, ਡੈਂਟਲ ਅਤੇ ਨਰਸਿੰਗ ਕਾਲਜਾਂ ਵੱਲੋਂ ਵਸੂਲੀਆਂ ਗਈਆਂ ਫ਼ੀਸਾਂ ਦੀ ਜਾਂਚ ਪੜਤਾਲ ਲਈ ਹਾਈਕੋਰਟ ਦੀ ਨਿਗਰਾਨੀ ਹੇਠ ਜੁਡੀਸ਼ੀਅਲ ਕਮਿਸ਼ਨ ਗਠਿਤ ਕੀਤਾ ਜਾਵੇ।

ਆਦੇਸ਼ ਯੂਨੀਵਰਸਿਟੀ ਸਮੇਤ ਜਿੰਨਾ ਵੀ ਕਾਲਜਾਂ ਵੱਲੋਂ ਮਾਨਯੋਗ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਕੇ ਪ੍ਰਤੀ ਵਿਦਿਆਰਥੀ ਕਰੋੜਾਂ ਰੁਪਏ ਦੀਆਂ ਵਾਧੂ ਫ਼ੀਸਾਂ ਵਸੂਲੀਆਂ ਗਈਆਂ ਹਨ। ਉਹ ਬਿਆਜ ਸਮੇਤ ਵਿਦਿਆਰਥੀਆਂ ਨੂੰ ਵਾਪਸ ਕਰਵਾਈਆਂ ਜਾਣ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION