39.1 C
Delhi
Monday, May 13, 2024
spot_img
spot_img

ਸਰਬਜੀਤ ਕੌਰ ਨੇ ਸੰਭਾਲਿਆ ਐਸ.ਡੀ.ਐਮ. ਮੁਹਾਲੀ ਦਾ ਅਹੁੱਦਾ

ਯੈੱਸ ਪੰਜਾਬ
ਐਸ.ਏ.ਐਸ. ਨਗਰ, 11 ਜੁਲਾਈ, 2022 –
ਸ੍ਰੀਮਤੀ ਸਰਬਜੀਤ ਕੌਰ ਨੇ ਅੱਜ ਐਸ.ਡੀ.ਐਮ. ਮੁਹਾਲੀ ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਡਿਪਟੀ ਡਾਇਰੈਕਟਰ ਜਲ ਸਰੋਤ ਵਿਭਾਗ ਪੰਜਾਬ ਦੇ ਤੌਰ ‘ਤੇ ਆਪਣੀਆਂ ਸੇਵਾਵਾਂ ਦੇ ਰਹੇ ਸਨ।

ਸ੍ਰੀਮਤੀ ਸਰਬਜੀਤ ਕੌਰ ਇੰਟਰਨੈਸ਼ਨਲ ਐਥਲੀਟ ਰਹਿ ਚੁੱਕੇ ਹਨ ਅਤੇ 1998 ਵਿੱਚ ਹਾਫ ਮੈਰਾਥਨ ਰੇਸ ਵਿੱਚ ਭਾਰਤ ਦੀ ਨੁਮਾਇੰਦਗੀ ਕਰ ਚੁੱਕੇ ਹਨ।

ਅਹੁੱਦਾ ਸੰਭਾਲਣ ਦੌਰਾਨ ਐਸ.ਡੀ.ਐਮ. ਮੋਹਾਲੀ ਸ੍ਰੀ ਸਰਬਜੀਤ ਕੌਰ ਨੇ ਕਿਹਾ ਕਿ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਸਬ-ਡਵੀਜ਼ਨ ਮੁਹਾਲੀ ਦੇ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲ ਹੋਵੇਗੀ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਈ ਸਮੱਸਿਆ ਆਉਂਦੀ ਹੈ, ਤਾਂ ਉਹ ਦਫ਼ਤਰੀ ਕੰਮਕਾਜ ਵਾਲੇ ਦਿਨ ਬੇ-ਝਿਜਕ ਉਨ੍ਹਾਂ ਨੂੰ ਮਿਲ ਸਕਦਾ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION