27.1 C
Delhi
Saturday, April 27, 2024
spot_img
spot_img

ਸਰਬਤ ਦਾ ਭਲਾ ਟਰੱਸਟ ਦੀ ਪਹਿਲਕਦਮੀ: ਡਾ: ਉਬਰਾਏ ਦੇ ਖ਼ਰਚ ’ਤੇ ਸ਼ਰਧਾਲੂਆਂ ਦੇ ਪਹਿਲੇ ਜੱਥੇ ਨੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ

ਜਲੰਧਰ, 25 ਜਨਵਰੀ, 2020:

ਮਨੁੱਖਤਾ ਦੇ ਸਰਬ-ਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਵਿੱਚੋਂ ਉਜਾਗਰ ਹੁੰਦੀ ਸੱਚੀ-ਸੁੱਚੀ ਕਿਰਤ ਕਰਨ,ਵੰਡ ਛੱਕਣ ਤੇ ’ਸਰਬੱਤ ਦੇ ਭਲੇ’ ਦੀ ਭਾਵਨਾ ਤੇ ਤਨੋ-ਮਨੋ ਪਹਿਰਾ ਦੇਣ ਵਾਲੇ ਦੁਬਈ ਦੇ ਨਾਂਮਵਰ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ.ਅੈੱਸ.ਪੀ.ਸਿੰਘ ਓਬਰਾਏ ਵੱਲੋਂ ਮਿਸਾਲੀ ਪਹਿਲਕਦਮੀ ਕਰਦਿਆਂ ਗੁਰੂ ਸਾਹਿਬ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋੜਵੰਦ ਸ਼ਰਧਾਲੂਆਂ ਨੂੰ ਆਪਣੇ ਖਰਚ ‘ਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ ਦੀਦਾਰੇ ਕਰਵਾਉਣ ਦੇ ਚੁੱਕੇ ਬੀੜੇ ਤਹਿਤ ਅੱਜ ਪਹਿਲਾ ਜਥਾ ਜਲੰਧਰ ਤੋਂ ਟਰੱਸਟ ਦੇ ਦੁਆਬਾ ਜ਼ੋਨ ਦੇ ਪ੍ਰਧਾਨ ਅਮਰਜੋਤ ਸਿੰਘ ਨੇ ਰਵਾਨਾ ਕੀਤਾ।

ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ: ਐਸ.ਪੀ ਸਿੰਘ ਓਬਰਾਏ ਨੇ ਦੱੱਸਿਆ ਕਿ ਲਾਂਘਾ ਖੁੱਲਣ ਕਾਰਨ ਬਾਬੇ ਨਾਨਕ ਦੇ ਦਰ ਦੇ ਦਰਸ਼ਨ ਕਰਨ ਲਈ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਮਨਾਂ ਅੰਦਰ ਭਾਰੀ ਚਾਅ ਤੇ ਉਤਸ਼ਾਹ ਹੈ ਪਰ ਉਨ੍ਹਾਂ ਦੇ ਧਿਆਨ ‘ਚ ਆਇਆ ਸੀ ਕਿ ਲੰਮੀ-ਚੌੜੀ ਕਾਗ਼ਜ਼ੀ ਕਾਰਵਾਈ ਅਤੇ ਇਸ ਯਾਤਰਾ ਦੌਰਾਨ ਆਉਣ ਵਾਲਾ ਖਰਚ ਹਰੇਕ ਸ਼ਰਧਾਲੂ ਦੀ ਜੇਬ ਨਹੀਂ ਚੁੱਕ ਰਹੀ।

ਉਨ੍ਹਾਂ ਕਿਹਾ ਕਿ ਮੇਰੀ ਇੱਛਾ ਹੈ ਕਿ ਵੱਧ ਤੋਂ ਵੱਧ ਬਾਬੇ ਨਾਨਕ ਦੇ ਸ਼ਰਧਾਲੂ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਜਾ ਸਕਣ। ਜਿਸ ਕਰਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਫੈਸਲਾ ਅਨੁਸਾਰ ਪਹਿਲੇ ਪੜਾਅ ਤਹਿਤ 30 ਨਵੰਬਰ 2020 ਤੱਕ 1100 ਲੋੜਵੰਦ ਸ਼ਰਧਾਲੂਆਂ ਨੂੰ ਆਪਣੇ ਖਰਚੇ ‘ਤੇ ਕਰਤਾਰਪੁਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਵਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਅਾਉਂਦੇ ਕੁਝ ਦਿਨਾਂ ‘ਚ ਟਰੱਸਟ ਰਾਹੀਂ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਦੇ ਵੱਡੇ ਜੱਥਿਅਾਂ ਨੂੰ ਦਰਸ਼ਨ ਕਰਨ ਲਈ ਸ੍ਰੀ ਕਰਤਾਰਪੁਰ ਸਾਹਿਬ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਟਰੱਸਟ ਹੁਣ ਅਜਿਹੇ ਸ਼ਰਧਾਲੂਆਂ ਦੇ ਪਾਸਪੋਰਟ ਵੀ ਅਾਪਣੇ ਖਰਚ ਤੇ ਬਣਵਾ ਕੇ ਦੇਵੇਗੀ ਜੋ ਅਾਪ ਪਾਸਪੋਰਟ ਨਹੀਂ ਬਣਵਾ ਸਕਦੇ।

ਦੱਸਣਯੋਗ ਹੈ ਕਿ ਟਰੱਸਟ ਰਾਹੀਂ ਦਰਸ਼ਨ ਕਰਨ ਜਾਣ ਲਈ ਚੁਣੇ ਗਏ ਸ਼ਰਧਾਲੂ ਦਾ ਟਰੱਸਟ ਵੱਲੋਂ ਹੀ ਅਾਨਲਾਈਨ ਅਪਲਾਈ ਕੀਤੀ ਜਾਂਦਾ ਹੈ ਅਤੇ ਸਰਕਾਰ ਵੱਲੋਂ ਮਨਜੂਰੀ ਮਿਲ ਜਾਣ ਉਪਰੰਤ ਟਰੱਸਟ ਫਿਰ ਉਸ ਸ਼ਰਧਾਲੂ ਦਾ ਘਰ ਤੋਂ ਲੈ ਕੇ ਦਰਸ਼ਨ ਕਰਨ ਉਪਰੰਤ ਫਿਰ ਘਰ ਤੱਕ ਪਹੁੰਚਣ ਦਾ ਸਾਰਾ ਖ਼ਰਚ ਅਾਪ ਕਰਦੀ ਹੈ ।

ਉਨ੍ਹਾਂ ਕਿਹਾ ਕਿ ਜੋ ਅਾਮ ਸ਼ਰਧਾਲੂ ਖਰਚ ਤਾਂ ਅਾਪ ਕਰ ਸਕਦੇ ਹਨ ਪਰ ਉਨਾਂ ਨੂੰ ਫ਼ਾਰਮ ਅਾਦਿ ਭਰਨ ‘ਚ ਦਿੱਕਤ ਅਾ ਰਹੀ ਹੈ ਉਹ ਵੀ ਸੰਪਰਕ ਕਰ ਸਕਦੇ ਹਨ ।

ਟਰੱਸਟ ਦੀ ਸੇਵਾ ਦਾ ਲਾਭ ਲੈਣ ਦੇ ਚਾਹਵਾਨ ਸ਼ਰਧਾਲੂ ਟਰੱਸਟ ਦੇ ਜਲੰਧਰ ਵਿਚਲੇ ਦਫ਼ਤਰ ਦੇ ਹੈਲਪ ਲਾਈਨ ਨੰਬਰ 01815096900 ਤੇ ਸਵੇਰੇ 9 ਤੋਂ ਸ਼ਾਮ 5.30 ਵਜੇ ਤੱਕ ਸੰਪਰਕ ਕਰ ਸਕਦੇ ਹਨ । ਜਲੰਧਰ ਤੋਂ ਅੱਜ ਜਥੇ ਨੂੰ ਰਵਾਨਾ ਕਰਨ ਮੌਕੇ ਟਰੱਸਟ ਦੇ ਦੁਆਬਾ ਜ਼ੋਨ ਦੇ ਪ੍ਰਧਾਨ ਅਮਰਜੋਤ ਸਿੰਘ ਤੋਂ ਇਲਾਵਾ ਆਤਮ ਪ੍ਰਕਾਸ਼ ਸਿੰਘ,ਮਨੋਹਰ ਸਿੰਘ ਭਾਰਜ ਅਤੇ ਜਸਕੀਰਤ ਸਿੰਘ ਵੀ ਹਾਜ਼ਰ ਸਨ ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION