34 C
Delhi
Thursday, April 25, 2024
spot_img
spot_img

ਸਰਬੱਤ ਸਿਹਤ ਬੀਮਾ ਯੋਜਨਾ ਦਾ ਰੋਜ਼ਾਨਾ ਹਜ਼ਾਰਾਂ ਮਰੀਜ਼ ਲੈ ਰਹੇ ਹਨ ਲਾਭ: ਚੇਅਰਮੈਨ ਅਮਰਦੀਪ ਚੀਮਾ

ਬਟਾਲਾ, 20 ਨਵੰਬਰ, 2019:

ਸਰਬੱਤ ਸਹਿਤ ਬੀਮਾ ਯੋਜਨਾ ਦਾ ਸੂਬੇ ਦੇ ਲੋਕਾਂ ਨੂੰ ਬਹੁਤ ਲਾਭ ਹੋਇਆ ਹੈ ਅਤੇ ਰੋਜ਼ਾਨਾਂ ਹੀ ਹਜ਼ਾਰਾਂ ਮਰੀਜ਼ ਸਿਹਤ ਬੀਮਾ ਯੋਜਨਾ ਤਹਿਤ ਸੂਬੇ ਦੇ ਸੂਚੀਬੱਧ ਹਸਪਤਾਲਾਂ ਵਿੱਚ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਲੈ ਰਹੇ ਹਨ।

ਇਹ ਪ੍ਰਗਟਾਵਾ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਦਰੀਪ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਸ਼ਲਾਘਾਯੋਗ ਪ੍ਰਾਪਤ ਕਰਦਿਆਂ ਪਿਛਲੇ ਤਿੰਨ ਮਹੀਨਿਆਂ ਵਿੱਚ ਯੋਗ ਲਾਭਪਾਤਰੀਆਂ ਨੂੰ 36,85,818 ਤੋਂ ਵੱਧ ਸਹਤ ਬੀਮੇ ਦੇ ਈ-ਕਾਰਡ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ ਜ਼ਿਲਾ 3,69,429 ਈ-ਕਾਰਡ ਬਣਾ ਕੇ ਸੂਬੇ ਭਰ ਵਿੱਚ ਮੋਹਰੀ ਰਿਹਾ।

ਇਸ ਸਕੀਮ ਅਧੀਨ ਆਉਂਦੇ ਮਰੀਜ਼ਾਂ ਬਾਰੇ ਦੱਸਦਿਆਂ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਸਰਬੱਤ ਸਹਿਤ ਬੀਮਾ ਯੋਜਨਾ ਤਹਿਤ 57,600 ਮਰੀਜ਼ਾਂ ਵਿਚੋਂ 900 ਮਰੀਜ਼ਾਂ ਦੇ ਦਿਲ ਦੀਆਂ ਸਰਜਰੀਆਂ ਅਤੇ 556 ਗੋਡੇ ਬਦਲਣ ਦੇ ਆਪਰੇਸ਼ਨ ਕੀਤੇ ਗਏ। ਉਹਨਾਂ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਮਰੀਜ਼ਾਂ ਨੂੰ 67.56 ਕਰੋੜ ਰੁਪਏ ਦਾ ਲਾਭ ਦਿੱਤਾ ਜਾ ਚੁੱਕਾ ਹੈ।

ਸ. ਅਮਰਦੀਪ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਪ੍ਰਮੁੱਖ ਸਕੀਮ 20 ਅਗਸਤ, 2019 ਨੂੰ ਸ਼ੁਰੂ ਕੀਤੀ ਸੀ।

ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਸਿਰਫ ਐਸ.ਈ.ਸੀ.ਸੀ. ਜਨਗਣਨਾ (2011) ਵਿੱਚ ਪਛਾਣੇ ਗਏ ਪਰਿਵਾਰਾਂ ਨੂੰ ਹੀ ਲਾਭ ਦੇਣ ਲਈ ਸੂਚੀਬੱਧ ਕੀਤਾ ਸੀ ਜਦੋਂ ਕਿ ਇਸ ਵਿੱਚ ਵਾਧਾ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਕੀਮ ਵਿੱਚ 5 ਹੋਰ ਵਰਗਾਂ ਨੂੰ ਸ਼ਾਮਲ ਕਰਨ ਦੀ ਸਿਧਾਂਤਕ ਪ੍ਰਵਾਨਗੀ ਦਿੱਤੀ ਜਿਸ ਵਿੱਚ ਸਮਾਰਟ ਰਾਸ਼ਨ ਕਾਰਡ ਧਾਰਕ, ਛੋਟੇ ਵਪਾਰੀ, ਜੇ-ਫਾਰਮ ਧਾਰਕ ਕਿਸਾਨ, ਛੋਟੇ ਅਤੇ ਸੀਮਾਂਤ ਕਿਸਾਨ ਅਤੇ ਪ੍ਰਮਾਣਿਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ ਵੀ ਸ਼ਾਮਲ ਹਨ।

ਚੇਅਰਮੈਨ ਸ. ਚੀਮਾ ਨੇ ਦੱਸਿਆ ਕਿ ਦੂਜੇ ਅਤੇ ਤੀਜੇ ਦਰਜੇ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ 204 ਸਰਕਾਰੀ ਹਸਪਤਾਲਾਂ ਤੋਂ ਇਲਾਵਾ 402 ਨਿੱਜੀ ਹਸਪਤਾਲਾਂ ਨੂੰ ਇਸ ਸਕੀਮ ਅਧੀਨ ਸੂਚੀਬੱਧ ਕੀਤਾ ਗਿਆ ਹੈ। ਉਨਾਂ ਕਿਹਾ ਕਿ ਲਗਭਗ 27 ਹੋਰ ਨਿੱਜੀ ਹਸਪਤਾਲਾਂ ਨੂੰ ਸਟੇਟ ਇੰਪੈਨਲਮੈਂਟ ਕਮੇਟੀ ਵੱਲੋਂ ਪ੍ਰਵਾਨਗੀ ਮਿਲ ਗਈ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION