31.7 C
Delhi
Saturday, April 20, 2024
spot_img
spot_img

ਸਵਾਮੀ ਦੇ ਕਰਤਾਰਪੁਰ ਲਾਂਘਾ ਰੋਕਣ ਦੇ ਬਿਆਨ ਉਤੇ ਅਕਾਲੀ ਆਗੂ ਆਪਣਾ ਸਟੈਂਡ ਸਪੱਸ਼ਟ ਕਰਨ: ਕਾਂਗਰਸੀ ਆਗੂ

ਚੰਡੀਗੜ੍ਹ, 25 ਅਗਸਤ, 2019:

ਭਾਜਪਾ ਆਗੂ ਤੇ ਸੰਸਦ ਮੈਂਬਰ ਸੁਬਰਾਮਨੀਅਮ ਸਵਾਮੀ ਵੱਲੋਂ ਸ੍ਰੀ ਕਰਤਾਰਪੁਰ ਲਾਂਘਾ ਨਾ ਖੋਲ੍ਹਣ ਦੀ ਵਕਾਲਤ ਦੀ ਕਰੜੀ ਆਲੋਚਨਾ ਕਰਦਿਆਂ ਕਾਂਗਰਸੀ ਦੇ ਸੀਨੀਅਰ ਆਗੂਆਂ ਜਿਨ੍ਹਾਂ ਵਿੱਚ ਦੋ ਕੈਬਨਿਟ ਮੰਤਰੀ ਤੇ ਅੱਠ ਵਿਧਾਇਕ ਸ਼ਾਮਲ ਹਨ, ਨੇ ਕਿਹਾ ਕਿ ਇਸ ਬਿਆਨ ਨਾਲ ਸਿੱਖ ਹਿਰਦੇ ਵਲੂੰਧਰੇ ਗਏ ਹਨ।

ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਲਾਂਘਾ ਖੁੱਲ੍ਹਵਾਉਣ ਲਈ ਵਰ੍ਹਿਆ ਤੋਂ ਅਰਦਾਸ ਕਰ ਰਹੀ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਦੀ ਆਥਥਾ ਨੂੰ ਡੂੰਘੀ ਸੱਟ ਵੱਜੀ ਹੈ।

ਅੱਜ ਇੱਥੇ ਜਾਰੀ ਸਾਂਝੇ ਪ੍ਰੈਸ ਬਿਆਨ ਵਿੱਚ ਕੈਬਨਿਟ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਤੇ ਸ੍ਰੀ ਭਾਰਤ ਭੂਸ਼ਣ ਆਸ਼ੂ, ਵਿਧਾਇਕ ਸ ਹਰਪ੍ਰਤਾਪ ਸਿੰਘ ਅਜਨਾਲਾ, ਸ ਕੁਲਜੀਤ ਸਿੰਘ ਨਾਗਰਾ, ਰਾਜਾ ਅਮਰਿੰਦਰ ਸਿੰਘ ਵੜਿੰਗ, ਸ ਫਤਹਿਜੰਗ ਸਿੰਘ ਬਾਜਵਾ, ਸ ਬਰਿੰਦਰਮੀਤ ਸਿੰਘ ਪਾਹੜਾ, ਸ ਕੁਲਬੀਰ ਸਿੰਘ ਜ਼ੀਰਾ, ਸ ਬਲਵਿੰਦਰ ਸਿੰਘ ਲਾਡੀ ਤੇ ਸ ਸੰਤੋਖ ਸਿੰਘ ਭਲਾਈਪੁਰ ਨੇ ਭਾਜਪਾ-ਅਕਾਲੀ ਗਠਜੋੜ ਨੂੰ ਕਰੜੇ ਹੱਥੀ ਲੈਂਦਿਆ ਕਿਹਾ ਕਿ ਸਿੱਖਾਂ ਦੀ ਅਖੌਤੀ ਅਲੰਬਰਦਾਰ ਬਣੇ ਅਕਾਲੀ ਦਲ ਦੇ ਆਗੂਆਂ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਜਿਸ ਪਾਰਟੀ ਦੀ ਕੇਂਦਰੀ ਸੱਤਾ ਵਿੱਚ ਉਹ ਵਜ਼ੀਰੀਆਂ ਮਾਣ ਰਹੇ ਹਨ ਅਤੇ ਕਈ ਦਹਾਕਿਆਂ ਤੋਂ ਜਿਸ ਪਾਰਟੀ ਨਾਲ ਨਹੁੰ-ਮਾਸ ਦਾ ਰਿਸ਼ਤਾਂ ਅਲਾਪ ਰਹੇ ਹਨ, ਉਸੇ ਪਾਰਟੀ ਦੇ ਸੀਨੀਅਰ ਆਗੂ ਸਵਾਮੀ ਵੱਲੋਂ ਸ੍ਰੀ ਕਰਤਾਰਪੁਰ ਲਾਂਘਾ ਰੋਕਣ ਦੀ ਕੀਤੀ ਜਾ ਰਹੀ ਸਾਜਿਸ਼ ਅਤੇ ਖੁੱਲ੍ਹੇਆਮ ਕੀਤੀ ਜਾ ਰਹੀ ਮੁਖ਼ਾਲਫ਼ਤ ਉਤੇ ਅਕਾਲੀ ਦਲ ਦੀ ਕੀ ਪ੍ਰਤਿਕਿਰਿਆ ਹੈ।

ਉਨ੍ਹਾਂ ਕਿਹਾ ਕਿ ਇਹ ਗੱਲ ਪੰਜਾਬ ਤੇ ਖ਼ਾਸ ਕਰ ਕੇ ਸਿੱਖ ਜਗਤ ਭਲੀ-ਭਾਂਤ ਜਾਣਦਾ ਹੈ ਕਿ ਬਾਦਲ ਪਰਿਵਾਰ ਨੂੰ ਸਿੱਖੀ ਨਾਲੋਂ ਅਾਪਣੀਆਂ ਕੁਰਸੀਆਂ ਨਾਲ ਵੱਧ ਮੋਹ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਗੁਰੂ ਘਰਾਂ ਉਤੇ ਜੀ ਐਸ ਟੀ ਤੋਂ ਲੈ ਕੇ ਹੁਣ ਲਾਂਘਾ ਰੋਕਣ ਦੀਆਂ ਚਾਲਾਂ ਤੱਕ ਲਏ ਅਨੇਕਾਂ ਸਿੱਖ ਤੇ ਪੰਜਾਬ ਵਿਰੋਧੀ ਫੈਸਲਿਆਂ ਉਤੇ ਅਕਾਲੀ ਦਲ ਦੀ ਚੁੱਪੀ ਸਾਬਤ ਕਰਦੀ ਹੈ ਕਿ ਅਕਾਲੀ ਦਲ ਵੀ ਬਰਾਬਰ ਦੀ ਗੁਨਾਹਗਾਰ ਹੈ।

ਕਾਂਗਰਸੀ ਆਗੂਆਂ ਨੇ ਕਿਹਾ ਕਿ ਇਹ ਸੋਚੀ ਸਮਝੀ ਸਾਜਿਸ਼ ਦਾ ਹੀ ਸਿੱਟਾ ਸੀ ਕਿ ਭਾਜਪਾ ਆਗੂ ਨੇ ਇਹ ਬਿਆਨ ਚੰਡੀਗੜ੍ਹ ਆ ਕੇ ਦਿੱਤਾ।ਉਨ੍ਹਾਂ ਕਿਹਾ ਕਿ ਭਾਜਪਾ ਆਗੂ ਦੇ ਇਸ ਬਿਆਨ ਨਾਲ ਬਿੱਲੀ ਹੁਣ ਥੈਲਿਓ ਬਾਹਰ ਆ ਗਈ ਹੈ ਅਤੇ ਭਾਜਪਾ ਆਗੂਆਂ ਖ਼ਾਸ ਕਰ ਕੇ ਪੰਜਾਬ ਦੇ ਆਗੂਆਂ ਨੂੰ ਵੀ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਸਵਾਮੀ ਦੇ ਬਿਆਨ ਨਾਲ ਸਹਿਮਤ ਹਨ ਜਾਂ ਨਹੀਂ।

ਉਨ੍ਹਾਂ ਕਿਹਾ ਕਿ ਭਾਜਪਾ ਦੇ ਨਾਲ ਅਕਾਲੀ ਦਲ ਨੂੰ ਸਮੁੱਚਾ ਸਿੱਖ ਜਗਤ ਕਦੇ ਮੁਆਫ ਨਹੀਂ ਕਰੇਗਾ ਜਿਨ੍ਹਾਂ ਨੇ ਸਿੱਖ ਸਮਾਜ ਦੀ ਵਰਿਆਂ ਤੋਂ ਕੀਤੀ ਜਾਂਦੀ ਅਰਦਾਸ ਨੂੰ ਪੂਰਾ ਹੋਣ ਦੇ ਰਾਸਤੇ ਜਾਣਬੁੱਝ ਕੇ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION