33.1 C
Delhi
Wednesday, April 24, 2024
spot_img
spot_img

ਸ਼ਹੀਦ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਅਤੇ ਲੁਧਿਆਣਾ ਪੁਲਿਸ ਹਮੇਸ਼ਾਂ ਤਤਪਰ-ਪੁਲਿਸ ਕਮਿਸ਼ਨਰ: ਰਾਕੇਸ਼ ਕੁਮਾਰ ਅਗਰਵਾਲ

ਲੁਧਿਆਣਾ, 21 ਅਕਤੂਬਰ, 2019:

ਸ੍ਰੀ ਰਾਕੇਸ਼ ਕੁਮਾਰ ਅਗਰਵਾਲ, ਪੁਲਿਸ ਕਮਿਸ਼ਨਰ ਲੁਧਿਆਣਾ ਨੇ ਕਿਹਾ ਕਿ ਸ਼ਹੀਦ ਸਾਡੇ ਸੂਬੇ ਅਤੇ ਦੇਸ਼ ਦਾ ਸਰਮਾਇਆ ਹਨ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਾਲੇ ਪੁਲਿਸ ਜਵਾਨਾਂ ਅਤੇ ਅਧਿਕਾਰੀਆਂ ਦੀਆਂ ਸ਼ਹਾਦਤਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।

ਇਨ੍ਹਾਂ ਸ਼ਹੀਦ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਅਤੇ ਲੁਧਿਆਣਾ ਪੁਲਿਸ ਹਮੇਸ਼ਾਂ ਤਤਪਰ ਹੈ। ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਸਾਰੇ ਇੱਕ ਮੁੱਠ ਹੋ ਕੇ ਦੇਸ਼ ਵਿਰੋਧੀ ਤਾਕਤਾਂ ਦਾ ਡੱਟ ਕੇ ਮੁਕਾਬਲਾ ਕਰੀਏ।

ਸ੍ਰੀ ਅਗਰਵਾਲ ਅੱਜ ਪੁਲਿਸ ਲਾਈਨ ਵਿਖੇ ਆਯੋਜਿਤ ਪੁਲਿਸ ਸ਼ਹੀਦੀ ਸ਼ੋਕ ਦਿਵਸ ਮੌਕੇ ਵੱਖ-ਵੱਖ ਹਮਲਿਆਂ ਵਿੱਚ ਹੋਏ ਸ਼ਹੀਦ ਜਵਾਨਾਂ ਅਤੇ 1 ਸਤੰਬਰ, 2018 ਤੋਂ ਲੈ ਕੇ 31 ਅਗਸਤ, 2019 ਤੱਕ ਦੇਸ਼ ਭਰ ਦੇ ਵੱਖ ਵੱਖ ਸੂਬਿਆਂ ਵਿਚ ਪੁਲਿਸ ਅਤੇ ਦੂਸਰੀਆਂ ਪੈਰਾ ਮਿਲਟਰੀ ਫੋਰਸਾਂ ਦੇ ਸਹੀਦ ਹੋਏ ਜਵਾਨਾਂ ਅਤੇ ਅਧਿਕਾਰੀਆਂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਸਨ।

ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਸਹੀਦਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ ਅਤੇ 2 ਮਿੰਟ ਦਾ ਮੋਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸਹਾਇਕ ਕਮਿਸ਼ਨਰ ਪੁਲਿਸ ਮਿਸ ਪ੍ਰਭਜੋਤ ਕੌਰ ਅਤੇ ਸ੍ਰ. ਜਸ਼ਨਜੀਤ ਸਿੰਘ ਨੇ ਦੇਸ਼ ਭਰ ਵਿਚ ਹੋਏ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ।

ਸ੍ਰੀ ਅਗਰਵਾਲ ਨੇ ਕਿਹਾ ਕਿ ਅੱਜ ਦਾ ਸ਼ਹੀਦੀ ਯਾਦਗਾਰੀ ਦਿਵਸ ਉਹਨਾਂ ਮਹਾਨ ਪੁਲਿਸ ਜਵਾਨਾਂ ਦੀ ਯਾਦ ਵਿਚ ਹਰ ਸਾਲ ਮਨਾਇਆ ਜਾਂਦਾ ਹੈ, ਜਿੰਨਾਂ ਨੇ 21 ਅਕਤੂਬਰ 1959 ਨੂੰ ਲੱਦਾਖ ਦੇ ਹਾਟ ਸਪਰਿੰਗ ਵਿਖੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਸ਼ਹਾਦਤਾਂ ਦਿੱਤੀਆਂ।

ਉਹਨਾਂ ਦੱਸਿਆ ਕਿ ਚੀਨ ਦੀ ਫੌਜ ਵੱਲੋ ਸਾਡੀ ਧਰਤੀ ‘ਤੇ ਪੈਟਰੋਲਿੰਗ ਕਰ ਰਹੇ 20 ਜਵਾਨਾਂ ‘ਤੇ ਅਚਾਨਕ ਹਮਲਾ ਕਰ ਦਿੱਤਾ ਗਿਆ ਸੀ, ਜਿੰਨ੍ਹਾਂ ਵਿੱਚੋਂ ਸ੍ਰੀ ਕਰਮ ਸਿੰਘ ਡੀ.ਐਸ.ਪੀ ਸਮੇਤ 10 ਜਵਾਨ ਸ਼ਹੀਦ ਹੋ ਗਏ ਸਨ ਅਤੇ ਬਾਕੀਆਂ ਨੂੰ ਬੰਦੀ ਬਣਾ ਲਿਆ ਗਿਆ ਸੀ।

ਉਹਨਾ ਕਿਹਾ ਕਿ 21 ਅਕਤੂਬਰ, 1960 ਤੋ ਲਗਾਤਾਰ ਦੇਸ਼ ਭਰ ਵਿਚ ਇਹਨਾਂ ਮਹਾਨ ਸ਼ਹੀਦਾਂ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਖਾਤਿਰ ਦੇਸ਼ ਦੇ ਵੱਖ ਵੱਖ ਸੂਬਿਆਂ ਦੇ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਾਂ ਦੇ ਸ਼ਹੀਦ ਜਵਾਨਾਂ ਨੂੰ ਯਾਦ ਕਰਨ ਲਈ ਸ਼ਰਧਾਂਜਲੀ ਸਮਾਗਮ ਕੀਤੇ ਜਾਂਦੇ ਹਨ ਤਾਂ ਜੋ ਪੁਲਿਸ ਦੇ ਜਵਾਨ ਅਤੇ ਲੋਕ ਇਹਨਾਂ ਸ਼ਹੀਦਾਂ ਦੀਆਂ ਜੀਵਨੀਆਂ ਤੋ ਪ੍ਰੇਰਨਾ ਲੈ ਸਕਣ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਅੱਤਵਾਦ ਦੌਰਾਨ ਲੁਧਿਆਣਾ ਪੁਲਿਸ ਦੇ 117 ਜਵਾਨ ਸ਼ਹੀਦ ਹੋਏ ਸਨ, ਜਿੰਨਾਂ ਦੇ ਜਿਆਦਾਤਰ ਪਰਿਵਾਰ ਲੁਧਿਆਣਾ ਵਿਖੇ ਰਹਿ ਰਹੇ ਹਨ, ਜ਼ਿਲ੍ਹਾ ਪੁਲਿਸ ਹਮੇਸ਼ਾਂ ਉਹਨਾਂ ਨਾਲ ਖੜ੍ਹੀ ਹੈ। ਇਹਨਾਂ ਪਰਿਵਾਰਾਂ ਨੂੰ ਪੇਸ਼ ਆਉਦੀਆਂ ਮੁਸ਼ਕਿਲਾਂ ਦੂਰ ਕੀਤੀਆਂ ਜਾਂਦੀਆਂ ਹਨ।

ਉਹਨਾਂ ਇਹਨਾਂ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਲੁਧਿਆਣਾ ਪੁਲਿਸ ਵੱਲੋ ਹਰ ਕਦਮ ‘ਤੇ ਉਹਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨ ਨਿਸ਼ਾਨੀਆਂ ਵੀ ਭੇਟ ਕੀਤੀਆਂ ਗਈਆਂ। ਇਸ ਦੌਰਾਨ ਸਾਬਕਾ ਪੁਲਿਸ ਮੁੱਖੀ ਸ੍ਰੀ ਡੀ. ਆਰ. ਭੱਟੀ ਤੋਂ ਇਲਾਵਾ ਸਾਰੇ ਪੁਲਿਸ ਅਫ਼ਸਰਾਂ, ਐਸ.ਐਚ.ਓਜ਼, ਜਵਾਨਾਂ ਅਤੇ ਹੋਰ ਪਤਵੰਤੇ ਸੱਜਣਾਂ ਨੇ ਪੁਲਿਸ ਲਾਈਨ ਵਿਚ ਬਣੇ ਸ਼ਹੀਦੀ ਸਮਾਰਕ ‘ਤੇ ਫੁੱਲ ਮਲਾਵਾਂ ਭੇਟ ਕਰਕੇ ਸ਼ਰਧਾਂਜਲੀਆਂ ਭੇਟ ਕੀਤੀਆਂ।

ਇਸ ਮੌਕੇ ਪੁਲਿਸ ਕਮਿਸ਼ਨਰ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਸ਼ਹੀਦੀ ਪਰਿਵਾਰਾਂ ਦੀਆਂ ਦੁੱਖ ਤਕਲੀਫ਼ਾਂ ਵੀ ਸੁਣੀਆਂ ਅਤੇ ਜਿਆਦਾਤਰ ਮੁਸ਼ਕਿਲਾਂ ਦਾ ਮੌਕੇ ‘ਤੇ ਨਿਪਟਾਰਾ ਕੀਤਾ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION