36.1 C
Delhi
Friday, May 3, 2024
spot_img
spot_img

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ 91ਵੀਂ ਬਰਸੀ ਮੌਕੇ ਭਾਕਿਯੂ (ਉਗਰਾਹਾਂ) ਵੱਲੋਂ 18 ਜ਼ਿਲ੍ਹਿਆਂ ‘ਚ ਸ਼ਰਧਾਂਜਲੀ ਸਮਾਗਮ

ਚੰਡੀਗੜ੍ਹ, 23 ਮਾਰਚ, 2022 (ਦਲਜੀਤ ਕੌਰ ਭਵਾਨੀਗੜ੍ਹ)
ਇਨਕਲਾਬੀ ਕੌਮੀ ਆਜ਼ਾਦੀ ਲਹਿਰ ਦੇ ਆਪਾਵਾਰੂ ਜੁਝਾਰੂ ਆਗੂਆਂ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦੀ 91ਵੀਂ ਬਰਸੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਅੱਜ 18 ਜ਼ਿਲ੍ਹਿਆਂ ਵਿੱਚ 23 ਥਾਂਵਾਂ ‘ਤੇ ਸ਼ਰਧਾ ਤੇ ਉਤਸ਼ਾਹ ਨਾਲ ਸਾਮਰਾਜ ਵਿਰੋਧੀ ਦਿਨ ਵਜੋਂ ਮਨਾਈ ਗਈ।

ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਸਾਰੇ ਸ਼ਹੀਦੀ ਸਮਾਗਮਾਂ ਵਿੱਚ ਪ੍ਰਵਾਰਾਂ ਸਮੇਤ ਸ਼ਾਮਲ ਹੋਏ ਦਹਿ-ਹਜ਼ਾਰਾਂ ਕਿਸਾਨਾਂ ਤੇ ਖੇਤ ਮਜ਼ਦੂਰਾਂ ਤੋਂ ਇਲਾਵਾ ਕਈ ਸੰਘਰਸ਼ਸ਼ੀਲ ਦੇ ਮੁਲਾਜ਼ਮ, ਠੇਕਾ ਕਾਮੇ, ਵਿਦਿਆਰਥੀ, ਨੌਜਵਾਨ ਅਤੇ ਜਮਹੂਰੀ ਕਾਰਕੁੰਨ ਵੀ ਸ਼ਾਮਲ ਸਨ।

ਪੰਜਾਬ ਵਿੱਚ ਵੱਖ-ਵੱਖ ਥਾਈਂ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਦੀਪ ਸਿੰਘ ਟੱਲੇਵਾਲ, ਜਸਵਿੰਦਰ ਸਿੰਘ ਲੌਂਗੋਵਾਲ, ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਹਰਿੰਦਰ ਕੌਰ ਬਿੰਦੂ, ਕਮਲਜੀਤ ਕੌਰ ਬਰਨਾਲਾ, ਕੁਲਦੀਪ ਕੌਰ ਕੁੱਸਾ ਅਤੇ ਗੁਰਪ੍ਰੀਤ ਕੌਰ ਬਰਾਸ ਆਦਿ ਨੇ ਕਿਹਾ ਕਿ ਅੱਜ ਵੀ ਈਸਟ ਇੰਡੀਆ ਵਰਗੀਆਂ ਦਰਜਨਾਂ ਦਿਓਕੱਦ ਸਾਮਰਾਜੀ ਕੰਪਨੀਆਂ ਕਿਸਾਨਾਂ ਮਜ਼ਦੂਰਾਂ ਤੇ ਹੋਰ ਕਿਰਤੀਆਂ ਦੀ ਕਿਰਤ ਕਮਾਈ ਨੂੰ ਚੂੰਡ-ਚੂੰਡ ਕੇ ਅਤੇ ਸੱਤਾਧਾਰੀ ਹਾਕਮਾਂ ਦੀ ਮਿਲੀਭੁਗਤ ਰਾਹੀਂ ਦੇਸ਼ ਦੇ ਖਜ਼ਾਨੇ ਲੁੱਟ-ਲੁੱਟ ਕੇ ਦੇਸ਼ ਨੂੰ ਆਰਥਿਕ ਤੌਰ ‘ਤੇ ਤਬਾਹ ਕਰ ਰਹੀਆਂ ਹਨ।

ਇਸ ਲਈ ਸ਼ਹੀਦਾਂ ਦੀ ਕੁਰਬਾਨੀ ਤੋਂ ਪ੍ਰੇਰਨਾ ਲੈਂਦਿਆਂ ਹੁਣ ਸਾਰੇ ਕਿਰਤੀ ਲੋਕਾਂ ਨੂੰ ਸੰਸਾਰ ਵਪਾਰ ਸੰਸਥਾ ਦੀਆਂ ਸਾਮਰਾਜੀ ਨੀਤੀਆਂ ਵਿਰੁੱਧ ਜਾਨਹੂਲਵੇਂ ਵਿਸ਼ਾਲ ਸਾਂਝੇ ਘੋਲ਼ ਜੇਤੂ ਨਿਹਚਾ ਨਾਲ ਬੁਲੰਦੀਆਂ ਵੱਲ ਲਿਜਾਣ ਦੀ ਲੋੜ ਹੈ। ਬਿਲਕੁਲ ਉਸੇ ਤਰ੍ਹਾਂ ਜਿਵੇਂ ਖੇਤੀ ਵਿਰੋਧੀ ਕਾਲ਼ੇ ਕਾਨੂੰਨਾਂ ਵਿਰੁੱਧ ਸਵਾ ਸਾਲ ਤੋਂ ਵੱਧ ਸਮਾਂ ਗਹਿਗੱਚ ਘੋਲ਼ ਜਿੱਤ ਤੱਕ ਲੜਿਆ ਗਿਆ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਕਿਰਤੀ ਲੋਕਾਂ ਨੂੰ ਧਰਮਾਂ ਜਾਤਾਂ ਦੇ ਨਾਂ ‘ਤੇ ਪਾੜ ਕੇ ਰੱਖਣ ਵਾਲੇ ਇਨ੍ਹਾਂ ਲੁਟੇਰਿਆਂ ਪੱਖੀ ਸੱਤਾਧਾਰੀਆਂ ਦੀਆਂ ਸਾਮਰਾਜੀ ਚਾਲਾਂ ਨੂੰ ਨਸ਼ਰ ਕਰਨ ਵਾਲ਼ੀ ਅਤੇ ਇਨ੍ਹਾਂ ਚਾਲਾਂ ਦਾ ਅਸਰਦਾਰ ਟਾਕਰਾ ਕਰਨ ਵਾਲ਼ੀ ਸ਼ਹੀਦਾਂ ਦੀ ਇਨਕਲਾਬੀ ਵਿਚਾਰਧਾਰਾ ਉੱਪਰ ਵੀ ਜਿੱਤ ਦੀ ਗਰੰਟੀ ਖਾਤਰ ਡਟਵਾਂ ਪਹਿਰਾ ਦੇਣ ਦੀ ਲੋੜ ਉਭਾਰੀ ਗਈ।

ਇਨ੍ਹਾਂ ਲੋੜਾਂ ਨੂੰ ਮੁੱਖ ਰੱਖਦਿਆਂ ਹੀ ਅੱਜ ਦੇ ਦੌਰ ਵਿੱਚ ਸੰਘਰਸ਼ਸ਼ੀਲ ਕਿਸਾਨਾਂ ਨਾਲ ਵਾਅਦਾਖਿਲਾਫੀ ਕਰਨ ਅਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦਾ ਕੰਟਰੋਲ ਹਥਿਆਉਣ ਵਾਲ਼ੀ ਕੇਂਦਰੀ ਭਾਜਪਾ ਹਕੂਮਤ ਖਿਲਾਫ ਇੱਕਜੁਟ ਕਿਸਾਨ ਘੋਲ਼ ਦੇ ਸੱਦੇ ਜੀ-ਜਾਨ ਨਾਲ ਲਾਗੂ ਕਰਨ ਦਾ ਸੱਦਾ ਦਿੱਤਾ ਗਿਆ। ਇਹਦੇ ਨਾਲ ਹੀ ਹਰ ਕਿਰਤੀ ਵਰਗ ਦੇ ਲੋਕਾਂ ਵੱਲੋਂ ਲੜੇ ਜਾ ਰਹੇ ਇਸ ਤਰ੍ਹਾਂ ਦੇ ਸਾਮਰਾਜ ਵਿਰੋਧੀ ਘੋਲਾਂ ਨਾਲ਼ ਸੰਗਰਾਮੀ ਇੱਕਜੁਟਤਾ ਕਾਇਮ ਕਰਨ ਦੀ ਲੋੜ ਉਤੇ ਜੋਰ ਦਿੱਤਾ ਗਿਆ।

ਇਸ ਮੌਕੇ ਤੇ ਜਦੋਂ ਸ਼ਹੀਦਾਂ ਦੀ ਲਾਮਿਸਾਲ ਕੁਰਬਾਨੀ ਦੀ ਜੈ-ਜੈਕਾਰ ਕਰਦਿਆਂ ਉਨ੍ਹਾਂ ਵੱਲੋਂ ਫਾਂਸੀ ਦੇ ਤਖਤੇ ਤੋਂ “ਇਨਕਲਾਬ ਜ਼ਿੰਦਾਬਾਦ” ਅਤੇ “ਸਾਮਰਾਜਵਾਦ ਮੁਰਦਾਬਾਦ” ਦੇ ਨਾਹਰੇ ਲਾਏ ਤਾਂ ਤਣੇ ਹੋਏ ਮੁੱਕਿਆਂ ਨਾਲ ਪੰਡਾਲ ਗੂੰਜ ਉੱਠੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION