28.1 C
Delhi
Thursday, May 9, 2024
spot_img
spot_img

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਕੁਲਜਿੰਦਰ ਸਿੰਘ ਮਾਨ ਨੂੰ ਯੂਥ ਵਿੰਗ ਜ਼ਿਲਾ ਪ੍ਰਧਾਨ ਲੁਧਿਆਣਾ ਸ਼ਹਿਰੀ ਨਿਯੁਕਤ ਕੀਤਾ

ਯੈੱਸ ਪੰਜਾਬ
ਚੰਡੀਗੜ੍ਹ/ਐੱਸ.ਏ.ਐੱਸ ਨਗਰ, 26 ਫਰਵਰੀ, 2022:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਨੌਜਵਾਨਾਂ ਨੂੰ ਸਾਥ ਲੈ ਕੇ ਚੱਲਣ ਅਤੇ ਪਾਰਟੀ ਵਿੱਚ ਨੌਜਵਾਨ ਵਰਗ ਦੀ ਭਾਗੀਦਾਰੀ ਵਧਾ ਕੇ ਉਨ੍ਹਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪੇ ਜਾਣ ਦੇ ਕੀਤੇ ਗਏ ਵਾਅਦੇ ਮੁਤਾਬਕ ਅੱਜ ਪਾਰਟੀ ਦੇ ਯੂਥ ਵਿੰਗ ਦੇ ਸਰਪ੍ਰਸਤ ਅਤੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਦੇ ਦਿਸ਼ਾ-ਨਿਰਦੇਸ਼ਾਂ `ਤੇ ਯੂਥ ਆਗੂ ਸ: ਕੁਲਜਿੰਦਰ ਸਿੰਘ ਮਾਨ ਨੂੰ ਯੂਥ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਲੁਧਿਆਣਾ (ਸ਼ਹਿਰੀ) ਨਿਯੁਕਤ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਸ: ਮਨਪ੍ਰੀਤ ਸਿੰਘ ਤਲਵੰਡੀ ਨੇ ਕਿਹਾ ਕਿ ਕੁਲਜਿੰਦਰ ਸਿੰਘ ਮਾਨ ਨੂੰ ਸੌਂਪੀ ਗਈ ਇਸ ਨਵੀਂ ਜ਼ਿੰਮੇਵਾਰੀ ਨਾਲ ਪਾਰਟੀ ਦਾ ਯੂਥ ਵਿੰਗ ਹੋਰ ਮਜਬੂਤ ਹੋਇਆ ਹੈ।

ਸ: ਤਲਵੰਡੀ ਨੇ ਕਿਹਾ ਕਿ ਯੂਥ ਆਗੂ ਸ: ਕਲਜਿੰਦਰ ਸਿੰਘ ਮਾਨ ਦੀ ਪਾਰਟੀ ਪ੍ਰਤੀ ਲਗਨ, ਮਿਹਨਤ ਅਤੇ ਇਮਾਨਦਾਰੀ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ `ਤੇ ਨਵ-ਨਿਯੁਕਤ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕੁਲਜਿੰਦਰ ਸਿੰਘ ਮਾਨ ਨੇ ਪਾਰਟੀ ਦੀ ਸਮੁੱਚੀ ਲੀਡਰਸਿ਼ਪ ਦਾ ਧੰਨਵਾਦ ਕਰਦਿਆਂ ਤਨਦੇਹੀ ਨਾਲ ਪਾਰਟੀ ਨੂੰ ਹੋਰ ਮਜਬੂਤ ਕਰਨ ਦਾ ਅਹਿਦ ਲਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION