36.7 C
Delhi
Friday, April 26, 2024
spot_img
spot_img

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ 65 ਲੱਖ ਰੁਪਏ ਤੋਂ ਵੱਧ ਵਜ਼ੀਫਾ ਰਾਸ਼ੀ ਤਕਸੀਮ

ਯੈੱਸ ਪੰਜਾਬ
ਅੰਮਿ੍ਰਤਸਰ, 31 ਮਾਰਚ, 2021 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹਦੇ
ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ
ਵਜ਼ੀਫੇ ਵਜੋਂ 65 ਲੱਖ ਰੁਪਏ ਤੋਂ ਵੱਧ ਰਾਸ਼ੀ ਦੇ ਚੈੱਕ ਤਕਸੀਮ ਕੀਤੇ। ਇਹ
ਵਜ਼ੀਫਾ ਰਾਸ਼ੀ ਸਾਲ 2019-2020 ਅਤੇ 2020-2021 ਨਾਲ ਸਬੰਧਤ
ਵਿਦਿਆਰਥੀਆਂ ਨੂੰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਵੀ ਇਨ੍ਹਾਂ ਸਾਲਾਂ ਲਈ
ਇੱਕ ਵਿਸ਼ੇਸ਼ ਸਮਾਗਮ ਵਿਚ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਇੱਕ ਕਰੋੜ ਤੀਹ
ਲੱਖ ਰੁਪਏ ਦੇ ਵਜ਼ੀਫੇ ਦਿੱਤੇ ਜਾ ਚੁੱਕੇ ਹਨ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ
ਦੇ ਸਕੂਲਾਂ/ਕਾਲਜਾਂ ਵਿਚ ਪੜ੍ਹਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਹਰ ਸਾਲ ਵਜ਼ੀਫਾ
ਦੇਣ ਦਾ ਫੈਸਲਾ ਕੀਤਾ ਹੋਇਆ ਹੈ। ਵਜ਼ੀਫਾ ਰਾਸ਼ੀ ਵਿਚ ਵੱਖ-ਵੱਖ ਵਰਗਾਂ ਤਹਿਤ
ਅੱਠਵੀਂ ਤੋਂ ਦਸਵੀਂ ਤੱਕ 3500 ਰੁਪਏ, ਦਸਵੀਂ ਤੋਂ ਬਾਰ੍ਹਵੀਂ ਤੱਕ 5000
ਰੁਪਏ, ਗ੍ਰੈਜੂਏਟ ਪੱਧਰ ਲਈ 8000 ਰੁਪਏ ਅਤੇ ਐਮ.ਏ. ਵਿਦਿਆਰਥੀਆਂ
ਲਈ 10000 ਰੁਪਏ ਦਿੱਤੇ ਜਾਂਦੇ ਹਨ। ਅੱਜ ਵਜ਼ੀਫਾ ਰਾਸ਼ੀ ਪ੍ਰਾਪਤ ਕਰਨ
ਵਾਲਿਆਂ ਵਿਚ 32 ਸਕੂਲਾਂ ਦੇ 546 ਅਤੇ 29 ਕਾਲਜਾਂ ਦੇ 584 ਵਿਦਿਆਰਥੀ ਸ਼ਾਮਲ ਸਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਸ਼੍ਰੋਮਣੀ
ਕਮੇਟੀ ਵਿਦਿਆ ਦੇ ਪ੍ਰਚਾਰ/ਪ੍ਰਸਾਰ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸਿੱਖੀ ਨਾਲ
ਜੋੜਣ ਲਈ ਵੀ ਵੱਡੇ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀ
ਸਿੱਖਿਆ ਅਤੇ ਗੁਰਮਤਿ ਰਹਿਣੀ ਦੇ ਧਾਰਨੀ ਬਨਣਾ ਹਰ ਸਿੱਖ ਦਾ ਮੁੱਢਲਾ ਕਰਮ ਹੈ
ਅਤੇ ਵਿਦਿਆ ਪ੍ਰਾਪਤ ਕਰਨ ਵਾਲੇ ਬੱਚਿਆਂ ਅਤੇ ਨੌਜੁਆਨਾਂ ਨੂੰ ਧਰਮ ਵਿਚ ਪ੍ਰਪੱਖ ਕਰਨ
ਲਈ ਸ਼੍ਰੋਮਣੀ ਕਮੇਟੀ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਧਾਰੀ ਬੱਚਿਆਂ ਨੂੰ
ਵਜ਼ੀਫੇ ਦੇਣ ਦਾ ਮੰਤਵ ਹੋਰਨਾਂ ਨੂੰ ਗੁਰੂ ਨਾਲ ਜੁੜਨ ਲਈ ਪ੍ਰੇਰਤ ਕਰਨਾ ਹੈ। ਉਨ੍ਹਾਂ
ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਬਾਣੀ ਤੇ ਬਾਣੇ ਨਾਲ ਜੋੜਣ
ਲਈ ਪ੍ਰੇਰਨਾ ਤੇ ਉਤਸ਼ਾਹ ਪੈਦਾ ਕਰਨ।
ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਵਧੀਕ ਸਕੱਤਰ ਸ.
ਸੁਖਦੇਵ ਸਿੰਘ ਭੂਰਾ ਕੋਹਨਾ, ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ
ਰਮਦਾਸ, ਸ. ਸਿਮਰਜੀਤ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਓਐਸਡੀ. ਡਾ. ਅਮਰੀਕ
ਸਿੰਘ, ਡਾ. ਸੁਖਬੀਰ ਸਿੰਘ, ਸੁਪਿ੍ਰੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ.
ਅਜ਼ਾਦਦੀਪ ਸਿੰਘ, ਪ੍ਰਚਾਰਕ ਬੀਬੀ ਹਰਪ੍ਰੀਤ ਕੌਰ, ਪਿ੍ਰੰ. ਰਾਜਿੰਦਰ ਕੌਰ, ਪਿ੍ਰੰ.
ਗੁਰਨਾਮ ਸਿੰਘ, ਪਿ੍ਰੰ. ਦਲਵਿੰਦਰ ਕੌਰ, ਪਿ੍ਰੰ. ਰਾਜਅਨਮੋਲ ਕੌਰ, ਪਿ੍ਰੰ. ਤਰਨਜੀਤ ਸਿੰਘ,
ਪਿ੍ਰੰ. ਅਮਰਜੀਤ ਕੌਰ, ਪਿ੍ਰੰ. ਸਰਬਜੀਤ ਕੌਰ, ਪਿ੍ਰੰ. ਸਤਵੰਤ ਕੌਰ ਆਦਿ ਮੌਜੂਦ ਸਨ।
ਫੋਟੋ ਕੈਪਸ਼ਨ : ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਵਜ਼ੀਫਾ ਰਾਸ਼ੀ ਦੇ ਚੈੱਕ ਦਿੰਦੇ ਹੋਏ ਸ਼੍ਰੋਮਣੀ ਕਮੇਟੀ
ਪ੍ਰਧਾਨ ਬੀਬੀ ਜਗੀਰ ਕੌਰ, ਅੰਤਿ੍ਰੰਗ ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ ਅਤੇ ਹੋਰ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION