30.1 C
Delhi
Tuesday, May 7, 2024
spot_img
spot_img

ਸਾਂਝਾ ਮੁਲਾਜਮ ਮੰਚ, ਪੰਜਾਬ ਅਤੇ ਯੂ.ਟੀ. ਦੇ ਸੱਦੇ `ਤੇ ਪੀ.ਐਸ.ਐਮ.ਐਸ.ਯੂ. ਤੇ ਹੋਰਨਾਂ ਜਥੇਬੰਦੀਆਂ ਵੱਲੋਂ 29 ਦਸੰਬਰ ਨੂੰ ਵੀ ਕੀਤਾ ਗਿਆ ਪੰਜਾਬ ਬੰਦ

ਯੈੱਸ ਪੰਜਾਬ
ਫਾਜ਼ਿਲਕਾ, 29 ਦਸੰਬਰ, 2021 –
ਸਾਂਝਾ ਮੁਲਾਜਮ ਮੰਚ, ਪੰਜਾਬ ਤੇ ਯੂ.ਟੀ. ਦੇ ਸੱਦੇ `ਤੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੁਨੀਅਨ ਜ਼ਿਲ੍ਹਾ ਫਾਜ਼ਿਲਕਾ ਦੇ ਨਾਲ-ਨਾਲ ਸੀ.ਪੀ.ਐਫ. ਯੂਨੀਅਨ, ਪੀ.ਡਬਲਿਯੂ.ਡੀ. ਫੀਲਡ ਤੇ ਵਰਕਸ਼ਾਪ ਵਰਕਰਸ ਯੂਨੀਅਨ ਦੇ ਨਾਲ-ਨਾਲ ਅਧਿਆਪਕ ਜਥੇਬੰਦੀ, ਰੈਵਿਨਿਉ ਯੂਨੀਅਨ, ਜਲ ਸਪਲਾਈ ਤੇ ਸੈਨੀਟੈਸ਼ਨ ਕੰਟਰੈਕਟ ਵਰਕਰ ਯੁਨੀਅਨ ਆਦਿ ਹੋਰਨਾਂ ਯੂਨੀਅਨ ਵੱਲੋਂ 29 ਦਸੰਬਰ ਨੂੰ ਵੀ ਮੁਕੰਮਲ ਤੌਰ `ਤੇ ਹੜਤਾਲ ਕਰਕੇ ਪੰਜਾਬ ਬੰਦ ਕੀਤਾ ਗਿਆ। ਇਸ ਦੌਰਾਨ ਸਮੂਹ ਮੁਲਾਜਮ ਸਾਥੀਆਂ ਵੱਲੋਂ ਹੜਤਾਲ ਕਰਕੇ ਸਰਕਾਰ ਖਿਲਾਫ ਪਿਟ ਸਿਆਪਾ ਕੀਤਾ ਗਿਆ।

ਵਿਵੇਕਾਨੰਦ ਪਾਰਕ ਵਿਚ ਕੀਤੀ ਗਈ ਸ਼ਮੂਲੀਅਤ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਕਨਵੀਨਰਾਂ ਪੀ.ਐਸ.ਐਮ.ਐਸ.ਯੂ. ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਤੇ ਜਨਰਲ ਸਕੱਤਰ ਸੁਖਦੇਵ ਚੰਦ ਕੰਬੋਜ਼ ਪੀ.ਐਸ.ਐਮ.ਐਸ.ਯੂ. ਸ. ਹਰਭਜਨ ਸਿੰਘ ਖੁੰਗਰ ਜਿਲ੍ਹਾ ਸਰਪਰਸਤ ਪੀ.ਐਸ.ਐਮ.ਐਸ.ਯੂ. ਅਤੇ ਸੂਬਾ ਜਨਰਲ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪ੍ਰਧਾਨ ਡੀ.ਸੀ. ਦਫਤਰ ਯੁਨੀਅਨ ਸ. ਜਗਜੀਤ ਸਿੰਘ, ਸੀਨੀਅਰ ਆਗੂ ਰਵਿੰਦਰ ਸ਼ਰਮਾ, ਸੀ.ਪੀ.ਐਫ. ਯੂਨੀਅਨ ਦੇ ਪ੍ਰਧਾਨ ਸ੍ਰੀ ਕੁਲਜੀਤ ਸਿੰਘ ਸਭਰਵਾਲ, ਧਰਮਿੰਦਰ ਗੁਪਤਾ ਮਾਸਟਰ ਕੇਡਰ ਯੁਨੀਅਨ ਪ੍ਰਧਾਨ, ਦਲਜੀਤ ਸਿੰਘ ਮਾਸਟਰ ਕੇਡਰ, ਹਰਜਿੰਦਰ ਸੰਧੂ ਪੀ.ਡਬਲਿਯੂ.ਡੀ. ਫੀਲਡ ਤੇ ਵਰਕਸ਼ਾਪ ਵਰਕਰਸ ਯੂਨੀਅਨ, ਜੈ ਚੰਦ, ਕੁਲਬੀਰ ਢਾਬਾ, ਬਲਵਿੰਦਰ ਸਿੰਘ ਮਾਸਟਰ ਕੇਡਰ, ਜ਼ਸਪਾਲ ਸਿੰਘ ਦਾ ਲੈਕਚਰਾਰ ਕੇਡਰ, ਮਹਿੰਦਰ ਕੁਮਾਰ ਡੈਮੋਕੇ੍ਰਟਿਡ ਯੂਨੀਅਨ, ਹਰਦੀਪ ਸਿੰਘ ਦਾ ਫੌਰ ਕਲਾਸ ਯੂਨੀਅਨ ਅਬੋਹਰ, ਰਾਮ ਪ੍ਰਤਾਪ ਪਟਵਾਰ ਯੁਨੀਅਨ, ਸੁਨੀਲ ਕੁਮਾਰ ਪ੍ਰਧਾਨ ਪੀ.ਐਸ.ਐਮ.ਐਸ.ਯੂ ਅਬੋਹਰ, ਪਰਮਜੀਤ ਸਿੰਘ ਸ਼ੇਰੋਵਾਲੀਆ ਆਦਿ ਆਗੂਆਂ ਨੇ ਸਰਕਾਰ ਵਿਰੁੱਧ ਆਪਣਾ ਰੋਸ ਪ੍ਰਗਟ ਕਰਦਿਆਂ ਸਰਕਾਰ ਦਾ ਪਿਟ ਸਿਆਪਾ ਕੀਤਾ।

ਇਸ ਦੌਰਾਨ ਖੇਤੀਬਾੜੀ ਵਿਭਾਗ ਦੇ ਜੁਝਾਰੂ ਸਾਥੀ ਹਰਮਿੰਦਰ ਸਿੰਘ ਜ਼ੋ ਕਿ ਦਿਵਿਆਂਗ ਹੈ ਦੀ ਅਗਵਾਈ ਹੇਠ ਡੀ.ਸੀ. ਦਫਤਰ ਦੇ ਬਾਹਰ ਰੋਸ ਰੈਲੀ ਵੀ ਕੀਤੀ ਗਈ।ਜਿਥੇ ਸਮੂਹ ਮੁਲਾਜਮ ਵਰਗ ਸਰਕਾਰ ਦੀਆਂ ਮਾੜੀਆਂ ਕੁਰੀਤੀਆਂ ਤੋਂ ਦੁਖੀ ਹੈ ਉਥੇ ਦਿਵਿਆਂਗ ਮੁਲਾਜਮ ਸਾਥੀ ਵੀ ਆਪਣੇ ਆਪ ਨੂੰ ਧਰਨੇ ਵਿਚ ਸ਼ਾਮਲ ਹੋਣ ਤੋਂ ਰੋਕ ਨਾ ਸਕਿਆ।

ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਮੁਲਾਜਮਾਂ ਦੀਆਂ ਹੱਕੀ ਮੰਗਾਂ ਮੰਨਣ ਤੋਂ ਭੰਜ ਰਹੀ ਹੈ ਜਿਸ ਕਰਕੇ ਮੁਲਾਜਮਾਂ ਨੂੰ ਹੜਤਾਲ ਜਿਹੇ ਐਕਸ਼ਨ ਉਲੀਕਣੇ ਪੈਂਦੇ ਹਨ। ਸਰਕਾਰ ਦੀਆਂ ਕੋਝੀਆਂ ਨੀਤੀਆਂ ਕਰਕੇ ਮੁਲਾਜਮ ਵਰਗ ਬਹੁਤ ਦੁਖੀ ਹੈ।

ਸਰਕਾਰ ਮੁਲਾਜਮਾਂ ਨੂੰ ਕੁਝ ਦੇਣ ਦੀ ਬਜਾਏ ਸਭ ਕੁਝ ਖੋਹਣ ਨੂੰ ਫਿਰਦੀ ਹੈ। ਪੇਅ ਕਮਿਸ਼ਨ ਦੇ ਨਾਮ `ਤੇ ਸਰਕਾਰ ਨੇ ਮੁਲਾਜਮਾਂ ਨਾਲ ਧੋਖਾ ਕੀਤਾ ਹੈ ਅਧੂਰਾ ਪੇਅ ਕਮਿਸ਼ਨ ਲਾਗੂ ਕਰਕੇ ਸਰਕਾਰ ਐਲਾਨ ਕਰ ਰਹੀ ਹੈ ਕਿ ਮੁਲਾਜਮਾਂ ਨੂੰ ਪੇਅ ਕਮਿਸ਼ਨ ਮੁਕੰਮਲ ਤੌਰ `ਤੇ ਦੇ ਦਿੱਤਾ ਗਿਆ ਹੈ।ਪਰ ਇਹ ਸਰਕਾਰ ਦਾ ਸਿਰਫ ਕੋਰਾ ਝੂਠ ਹੈ।ਆਗੂਆ ਆਖਿਆ ਕਿ ਸਰਕਾਰ ਮਾਰੂ ਨੀਤੀਆਂ `ਤੇ ਉਤਰ ਆਈ ਹੈ ਅਤੇ ਮੁਲਾਜਮਾਂ ਵਿਰੋਧੀ ਹੋ ਚੁੱਕੀ ਹੈ।

ਸਰਕਾਰ ਵੱਲੋਂ ਰੋਜ਼ਾਨਾ ਮੁਲਾਜਮ ਮਾਰੂ ਪੱਤਰ ਕੱਢਿਆ ਜਾਂਦਾ ਹੈ ਜਿਸ ਵਿਚ ਭਤਿਆਂ `ਚ ਕਟੌਤੀ ਕੀਤੀ ਜਾ ਰਹੀ ਹੈ। ਮੁਲਾਜਮਾਂ ਦੀ ਹੋਰ ਜਾਇਜ ਤੇ ਸਭ ਤੋਂ ਜ਼ਰੂਰੀ ਮੰਗ ਪੁਰਾਣੀ ਪੈਨਸ਼ਨ ਬਹਾਲ ਕਰਨ ਸਬੰਧੀ ਵੀ ਸਰਕਾਰ ਕੋਈ ਸਾਰ ਨਹੀਂ ਲੈ ਰਹੀ।58 ਸਾਲ ਦੀ ਸੇਵਾ ਕਰਨ ਉਪਰੰਤ ਮੁਲਾਜਮਾਂ ਨੂੰ ਪੈਨਸ਼ਨ ਤੋਂ ਵਾਂਝਾ ਰਖਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਮੰਗਾਂ ਨਹੀਂ ਮੰਨਦੀ ਤਾਂ ਹੋਰ ਤਿਖੇ ਐਕਸ਼ਨ ਐਲਾਨੇ ਜਾਣਗੇ।ਕੱਚੇ ਕਾਮਿਆਂ ਵੱਲੋਂ ਵੀ ਹੜਤਾਲ ਵਿਚ ਸ਼ਮੂਲੀਅਤ ਕਰਦਿਆਂ ਸਰਕਾਰ ਖਿਲਾਫ ਅਪਣਾ ਰੋਸ ਪ੍ਰਗਟ ਕੀਤਾ ਗਿਆ।

ਇਸ ਮੌਕੇ ਗੌਰਵ ਸੇਤੀਆ, ਸੀਨੀਅਰ ਮੀਤ ਪ੍ਰਧਾਨ ਰਾਜਨ ਕੰਬੋਜ਼, ਸੀਨੀਅਰ ਮੀਤ ਪ੍ਰਧਾਨ ਲੇਡੀ ਵਿੰਗ ਵੀਨਾ ਰਾਣੀ, ਮੀਤ ਪ੍ਰਧਾਨ ਗੌਰਵ ਬਤਰਾ, ਸੁਰਿੰਦਰ ਸਿੰਘ ਪੀ.ਡਬਲਿਯੂ.ਡੀ., ਮੀਤ ਜਨਰਲ ਸਕੱਤਰ ਸੁਖਚੈਨ ਸਿੰਘ, ਮੀਤ ਪ੍ਰਧਾਨ ਬਲਵਿੰਦਰ ਕੌਰ, ਮੀਤ ਜਨਰਲ ਸਕੱਤਰ ਨਵਨੀਤ ਕੌਰ, ਮੀਤ ਜਨਰਲ ਸਕੱਤਰ ਰਵਿੰਦਰ ਕੁਮਾਰ, ਮੀਤ ਜਨਰਲ ਸਕੱਤਰ ਅਜੈ ਕੰਬੋਜ਼, ਮੀਤ ਕੈਸ਼ੀਅਰ ਸਮੀਰ ਕੰਬੋਜ਼, ਮੀਤ ਕੈਸ਼ੀਅਰ ਜਤਿੰਦਰ, ਮੀਤ ਪ੍ਰੈਸ ਸਕੱਤਰ ਸੁਮਿਤ ਕੁਮਾਰ, ਸਕੱਤਰ ਸੰਦੀਪ ਸਿੰਘ, ਅਜੈ ਕੰਬੋਜ਼, ਮੋਹਨ ਲਾਲ, ਸਤਪ੍ਰੀਤ, ਜ਼ਸਵਿੰਦਰ ਸਿੰਘ, ਅੰਕਿਤ ਕੁਮਾਰ, ਸੁਖਵਿੰਦਰ ਸਿੰਘ, ਮਨਤਿੰਦਰ ਸਿੰਘ, ਸੁਨੀਲ ਕੁਮਾਰ, ਅਮਿਤ ਸ਼ਰਮਾ, ਸੁਰਿੰਦਰ ਕੁਮਾਰ, ਗੁਰਮੀਤ ਕੁਮਾਰ ਪੰਚਾਇਤੀ ਰਾਜ, ਰਾਬਿਆ, ਹਰੀਸ਼ ਕੁਮਾਰ ਵਾਟਰ ਸਪਲਾਈ ਵਿਭਾਗ, ਪ੍ਰਦੀਪ ਸ਼ਰਮਾ, ਰਾਮ ਰਤਨ, ਰਾਕੇਸ਼, ਸੁਨੀਲ ਗਰੋਵਰ, ਸਾਹਿਲ, ਅਸ਼ੋਕ, ਅਭਿਸ਼ੇਕ ਗੁਪਤਾ, ਮਨੀਲਾ, ਸ਼ਵੇਤਾ, ਉਸ਼ਾ, ਮਾਲਤੀ, ਗੁਰਮੀਤ ਕੌਰ, ਮੈਡਮ ਕਮਲਾ, ਪਰਮਜੀਤ, ਗੌਰਵ ਬਬਰ, ਪਵਨ ਕੁਮਾਰ ਜ਼ਿਲ੍ਹਾ ਪ੍ਰਧਾਨ ਸਹਿਤ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਦਫਤਰੀ ਕਰਮਚਾਰੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION