26.7 C
Delhi
Thursday, May 9, 2024
spot_img
spot_img

ਸਾਂਝੇ ਅਧਿਆਪਕ ਮੋਰਚੇ ਵਲੋਂ 8 ਦਸੰਬਰ ਨੂੰ ਸਿੱਖਿਆ ਮੰਤਰੀ ਦੇ ਚੋਣ ਹਲਕੇ ‘ਚ ਸੂਬਾਈ ਰੋਸ ਮੁਜ਼ਾਹਰੇ ਦਾ ਐਲਾਨ

ਦਲਜੀਤ ਕੌਰ ਭਵਾਨੀਗੜ੍ਹ
ਚੰਡੀਗੜ੍ਹ, 18 ਨਵੰਬਰ, 2021 :
ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਕਨਵੀਨਰਾਂ ਅਤੇ ਕੋ-ਕਨਵੀਨਰਾਂ ਦੀ ਅਹਿਮ ਮੀਟਿੰਗ ਬਲਜੀਤ ਸਿੰਘ ਸਲਾਣਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਿੱਖਿਆ ਮੰਤਰੀ ਪਰਗਟ ਸਿੰਘ ਵਲੋਂ ਅਧਿਆਪਕ ਸੰਘਰਸ਼ਾਂ ਦੌਰਾਨ ਹੋਈਆਂ ਵਿਕਟੇਮਾਈਜੇਸ਼ਨਾਂ, ਬਦਲੀਆਂ, ਪੱਦਉਨਤੀਆਂ, ਨਵੀਆਂ ਭਰਤੀਆਂ, ਰਵਾਇਤੀ ਪ੍ਰਬੰਧਕੀ ਢਾਂਚੇ ਦੀ ਬਹਾਲੀ, ਤਨਖਾਹ ਕਮਿਸ਼ਨ ਨਾਲ ਸਬੰਧਿਤ ਮਸਲੇ ਆਦਿ ਹੱਲ ਕਰਨ ਦੀ ਥਾਂ ਸਾਲ 2018 ਵਿੱਚ ਪੱਦ ਉਨਤ ਹੋਏ ਲੈਕਚਰਾਰਾਂ ਉੱਪਰ ਜਬਰੀ ਟੈਸਟ ਥੋਪਿਆ ਜਾ ਰਿਹਾ ਹੈ ਅਤੇ ਅਫਸਰਸ਼ਾਹੀ ਨੂੰ ਦਿੱਤੀ ਖੁੱਲ ਤਹਿਤ ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਵਲੋਂ ਅਧਿਆਪਕਾਂ ਨੂੰ ਸਜ਼ਾਵਾਂ ਦੇਣ ਵਾਲੇ ਫੈਸਲੇ ਕੀਤੇ ਜਾ ਰਹੇ ਹਨ।

ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਦੇ ਅਧਿਆਪਕ ਵਿਰੋਧੀ ਰਵੱਈਏ ਖ਼ਿਲਾਫ਼, ਸਾਂਝੇ ਅਧਿਆਪਕ ਮੋਰਚੇ ਵਲੋਂ 8 ਦਸੰਬਰ ਨੂੰ ਜਲੰਧਰ ਵਿਖੇ ਵਿਸ਼ਾਲ ਸੂਬਾਈ ਰੋਸ ਮੁਜ਼ਾਹਰਾ ਕਰਨ ਦਾ ਫੈਸਲਾ ਕੀਤਾ ਗਿਆ ਹੈ ਅਤੇ ਇਸ ਸਬੰਧੀ ਚੇਤਾਵਨੀ ਪੱਤਰ ਸੌਂਪਣ ਲਈ ਬਹੁਤ ਜਲਦ ਸਿੱਖਿਆ ਮੰਤਰੀ ਨੂੰ ਮਾਸ ਡੈਪੂਟੇਸ਼ਨ ਦੇ ਰੂਪ ‘ਚ ਮਿਲਿਆ ਜਾਵੇਗਾ।

ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਆਗੂਆਂ ਬਲਕਾਰ ਸਿੰਘ ਵਲਟੋਹਾ, ਸੁਖਵਿੰਦਰ ਸਿੰਘ ਚਾਹਲ, ਵਿਕਰਮ ਦੇਵ ਸਿੰਘ, ਬਾਜ਼ ਸਿੰਘ ਖਹਿਰਾ, ਹਰਜੀਤ ਸਿੰਘ ਬਸੋਤਾ, ਹਰਵਿੰਦਰ ਸਿੰਘ ਬਿਲਗਾ, ਸੁਖਰਾਜ ਸਿੰਘ ਕਾਹਲੋਂ, ਹਰਜੀਤ ਸਿੰਘ ਜੁਨੇਜਾ ਅਤੇ ਜਸਵੰਤ ਰਾਏ ਨੇ ਦੱਸਿਆ ਕਿ ਮੌਜੂਦਾ ਸਿੱਖਿਆ ਮੰਤਰੀ ਵਲੋਂ ਵੀ ਸਕੂਲ ਸਿੱਖਿਆ ਵਿਭਾਗ ਦੇ ਅਧਿਆਪਕਾਂ ਨਾਲ ਸਬੰਧਤ ਕਈ ਅਹਿਮ ਮਸਲੇ ਪਹਿਲਾਂ ਵਾਂਗ ਹੀ ਜਿਉਂ ਦੇ ਤਿਉਂ ਲਟਕਾਏ ਹੋਏ ਹਨ।

ਜਿਹਨਾਂ ਵਿੱਚ ਅਧਿਆਪਕਾਂ ਅਤੇ ਨਾਨ ਟੀਚਿੰਗ ਦੇ ਵੱਖ-ਵੱਖ ਕਾਡਰਾਂ ਦੀਆਂ ਸਾਰੀਆਂ ਪੈਂਡਿੰਗ ਪ੍ਰਮੋਸ਼ਨਾਂ ਨੂੰ 75 ਫੀਸਦੀ ਕੋਟੇ ਤਹਿਤ ਬੇਲੋੜੇ ਟੈਸਟਾਂ ਦੀ ਥਾਂ ਸੀਨੀਅਰਾਤਾ ਅਧਾਰਿਤ ਨੇਪਰੇ ਚਾੜਨਾ, ਬਦਲੀ ਪ੍ਰਕਿਰਿਆ ਤਹਿਤ ਹੋਈਆਂ ਸਾਰੀਆਂ ਬਦਲੀਆਂ ਬਿਨਾਂ ਸ਼ਰਤ ਲਾਗੂ ਕਰਨਾ, ਵੱਖ-ਵੱਖ ਪ੍ਰਾਜੈਕਟਾਂ ਤਹਿਤ ਸਕੂਲਾਂ ‘ਚੋਂ ਬਾਹਰ ਅਧਿਆਪਕਾਂ ਨੂੰ ਪਿੱਤਰੀ ਸਕੂਲਾਂ ਵਿਚ ਵਾਪਸ ਭੇਜਣਾ, ਵਿਕਟੇਮਾਈਜ਼ੇਸ਼ਨਾਂ ਰੱਦ ਕਰਵਾਉਣਾ, ਸਮੂਹ ਕੱਚੇ ਅਧਿਆਪਕਾਂ ਅਤੇ ਨਾਨ ਟੀਚਿੰਗ ਨੂੰ ਪੱਕੇ ਕਰਨਾ, ਛੇਵਾਂ ਤਨਖਾਹ ਕਮਿਸ਼ਨ ਮੁਲਾਜ਼ਮ ਹਿੱਤਾਂ ਅਨੁਸਾਰ ਸੋਧ ਕੇ ਲਾਗੂ ਕਰਨਾ, ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਨਾ, ਪਰਖ ਸਮਾਂ ਐਕਟ -2015 ਰੱਦ ਕਰਵਾਉਣਾ, ਕੰਪਿਊਟਰ ਅਧਿਆਪਕਾਂ ‘ਤੇ ਤਨਖਾਹ ਕਮਿਸ਼ਨ ਦੇ ਲਾਭ ਲਾਗੂ ਕਰਵਾਉਂਦਿਆ ਵਿਭਾਗ ‘ਚ ਸ਼ਿਫਟ ਕਰਵਾਉਣਾ, ਓ.ਡੀ.ਐੱਲ. ਅਧਿਆਪਕਾਂ ਦੇ ਪੈਡਿੰਗ ਰੈਗੂਲਰ ਪੱਤਰ ਜਾਰੀ ਕਰਨਾ, 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ‘ਤੇ ਕੇਂਦਰੀ ਸਕੇਲ ਲਾਗੂ ਕਰਨ ਦਾ ਫ਼ੈਸਲਾ ਰੱਦ ਕਰਵਾਉਣਾ, ਖਤਮ ਕੀਤੀਆਂ ਸਾਰੀਆਂ ਅਸਾਮੀਆਂ ਬਹਾਲ ਕਰਵਾਉਣਾ ਅਤੇ ਪੈਂਡਿੰਗ ਭਰਤੀਆਂ ਦੀ ਪ੍ਰਕਿਰਿਆ ਪੂਰੀ ਕਰਵਾਕੇ ਨਿਯੁਕਤੀ ਪੱਤਰ ਜਾਰੀ ਕਰਵਾਉਣਾ ਸ਼ਾਮਿਲ ਹੈ।

ਅਜਿਹੇ ਵਿੱਚ ਸਾਂਝੇ ਅਧਿਆਪਕ ਮੋਰਚੇ ਨੇ ਅਧਿਆਪਕਾਂ ਨੂੰ ਸੰਘਰਸ਼ ਦੇ ਮੈਦਾਨ ਵਿੱਚ ਡਟਣ ਅਤੇ 8 ਦਸੰਬਰ ਦੀ ਸੂਬਾਈ ਰੋਸ ਰੈਲੀ ‘ਚ ਹੁੰਮ ਹੁਮਾ ਕੇ ਹਿੱਸਾ ਲੈਣ ਦਾ ਸੱਦਾ ਵੀ ਦਿੱਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION