34 C
Delhi
Tuesday, April 23, 2024
spot_img
spot_img

ਸਾਕਾ ਤਰਨ ਤਾਰਨ ਸਾਹਿਬ ਦੇ ਸ਼ਹੀਦਾਂ ਨੇ ਆਪਣੀਆਂ ਜਾਨਾਂ ਦੇ ਕੇ ਗੁਰਦੁਆਰਾ ਸੁਧਾਰ ਲਹਿਰ ਨੂੰ ਹੋਰ ਮਜ਼ਬੂਤ ਕੀਤਾ: ਬੀਬੀ ਜਗੀਰ ਕੌਰ

ਯੈੱਸ ਪੰਜਾਬ
ਅੰਮ੍ਰਿਤਸਰ, 27 ਜਨਵਰੀ, 2021 –
ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਭਾਈ ਹਜ਼ਾਰਾ ਸਿੰਘ ਅਲਾਦੀਨਪੁਰ ਤੇ ਭਾਈ ਹੁਕਮ ਸਿੰਘ ਵਸਾਊਕੋਟ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਦੋ ਦਿਨਾਂ ਗੁਰਮਤਿ ਸਮਾਗਮਾਂ ਦੀ ਆਰੰਭਤਾ ਅੱਜ ਨਗਰ ਅਲਾਦੀਨਪੁਰ (ਤਰਨ ਤਾਰਨ) ਵਿਖੇ ਹੋਈ। ਭਾਈ ਹਜ਼ਾਰਾ ਸਿੰਘ ਅਤੇ ਭਾਈ ਹੁਕਮ ਸਿੰਘ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਨੂੰ ਮਹੰਤਾਂ ਪਾਸੋਂ ਅਜ਼ਾਦ ਕਰਵਾਉਣ ਲਈ ਆਪਣੀ ਸ਼ਹਾਦਤ ਦਿੱਤੀ ਸੀ। ਇਸ ਸਾਕੇ ਦੇ ਸੌ ਸਾਲਾ ਦਿਹਾੜੇ ਸਬੰਧੀ ਮਹਾਨ ਸ਼ਹੀਦਾਂ ਨੂੰ ਸਮਰਪਿਤ ਅਯੋਜਿਤ ਕੀਤੇ ਗਏ ਸਮਾਗਮਾਂ ਦੇ ਪਹਿਲੇ ਦਿਨ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਹੈ, ਜਿਸ ਤੋਂ ਪ੍ਰੇਰਣਾ ਲੈਣ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦਾ ਪ੍ਰਬੰਧ ਪੰਥਕ ਹੱਥਾਂ ਵਿਚ ਲੈਣ ਲਈ ਸਿੱਖ ਕੌਮ ਦੇ ਇਨ੍ਹਾਂ ਦੋ ਮਹਾਨ ਯੋਧਿਆਂ ਨੇ ਸ਼ਹਾਦਤਾਂ ਦੇ ਕੇ ਗੁਰਦੁਆਰਾ ਸੁਧਾਰ ਲਹਿਰ ਨੂੰ ਹੋਰ ਮਜ਼ਬੂਤ ਕੀਤਾ। ਇਨ੍ਹਾਂ ਸ਼ਹੀਦਾਂ ਦੀ ਕੁਰਬਾਨੀ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਅਤੇ ਨੌਜੁਆਨਾਂ ਨੂੰ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਨ ਲਈ ਅੱਗੇ ਆਉਣ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਸੰਗਤ ਨੂੰ ਸਿੱਖ ਰਹਿਤ ਮਰਯਾਦਾ ਦ੍ਰਿੜ੍ਹ ਕਰਨ ਅਤੇ ਬੱਚਿਆਂ ਨੂੰ ਪੜ੍ਹਾਉਣ ਦੀ ਵੀ ਅਪੀਲ ਕੀਤੀ।
ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਕਿਰਨਜੋਤ ਕੌਰ ਅਤੇ ਇਸਤਰੀ ਅਕਾਲੀ ਦਲ ਤਰਨ ਤਾਰਨ ਦੇ ਪ੍ਰਧਾਨ ਬੀਬੀ ਰਪਿੰਦਰ ਕੌਰ ਬ੍ਰਹਮਪੁਰਾ ਨੇ ਵੀ ਵਿਚਾਰ ਸਾਂਝੇ ਕੀਤੇ। ਇਸ ਤੋਂ ਪਹਿਲਾਂ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਤੇ ਢਾਡੀ ਤੇ ਕਵੀਸ਼ਰ ਜਥਿਆਂ ਵੱਲੋਂ ਇਹਿਤਾਸ ਸਾਂਝਾ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ।
ਸਮਾਗਮ ਸਮੇਂ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਬਾਬਾ ਜਗਤਾਰ ਸਿੰਘ ਕਾਰਸੇਵਾ ਤਰਨ ਤਾਰਨ ਵਾਲੇ, ਮੈਂਬਰ ਭਾਈ ਮਨਜੀਤ ਸਿੰਘ, ਸ. ਖੁਸ਼ਵਿੰਦਰ ਸਿੰਘ ਭਾਟੀਆ, ਭਾਈ ਅਜਾਇਬ ਸਿੰਘ ਅਭਿਆਸੀ, ਸ. ਅਮਰਜੀਤ ਸਿੰਘ ਬੰਡਾਲਾ, ਬਾਬਾ ਨਿਰਮਲ ਸਿੰਘ ਨੌਸ਼ਿਹਰਾ ਢਾਲਾ, ਬੀਬੀ ਕਿਰਨਜੋਤ ਕੌਰ, ਬੀਬੀ ਹਰਜਿੰਦਰ ਕੌਰ ਪੱਟੀ, ਗੁਰਦੁਆਰਾ ਡੇਰਾ ਸਾਹਿਬ ਲੋਹਾਰ ਦੇ ਪ੍ਰਧਾਨ ਸ. ਗੁਰਿੰਦਰ ਸਿੰਘ ਟੋਨੀ, ਬੀਬੀ ਕੁਲਵਿੰਦਰ ਕੌਰ ਸ੍ਰੀ ਅਨੰਦਪੁਰ ਸਾਹਿਬ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸਿਮਰਜੀਤ ਸਿੰਘ ਕੰਗ, ਸ. ਬਲਵਿੰਦਰ ਸਿੰਘ ਕਾਹਲਵਾਂ, ਓਐਸਡੀ ਡਾ. ਸੁਖਬੀਰ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਜਸਵਿੰਦਰ ਸਿੰਘ ਸ਼ਹੂਰ, ਭਾਈ ਸਰਬਜੀਤ ਸਿੰਘ ਢੋਟੀਆਂ, ਬੀਬੀ ਹਰਪ੍ਰੀਤ ਕੌਰ, ਭਾਈ ਜੱਜ ਸਿੰਘ, ਭਾਈ ਲਖਮੀਰ ਸਿੰਘ, ਮੈਨੇਜਰ ਸ. ਕੁਲਦੀਪ ਸਿੰਘ, ਸ. ਗੁਰਸੇਵਕ ਸਿੰਘ ਸ਼ੇਖ, ਸ. ਗੁਰਿੰਦਰ ਸਿੰਘ ਲੋਹੇਵਾਲੇ, ਸ. ਭਾਗ ਸਿੰਘ, ਸ. ਸੂਬਾ ਸਿੰਘ, ਸ. ਕੁਲਦੀਪ ਸਿੰਘ, ਸ. ਅਜਾਇਬ ਸਿੰਘ, ਸ. ਰਣਜੀਤ ਸਿੰਘ, ਸ. ਬਚਿੱਤਰ ਸਿੰਘ, ਸ. ਵਿਰਸਾ ਸਿੰਘ, ਸ. ਹੀਰਾ ਸਿੰਘ ਭੈਲ ਆਦਿ ਮੌਜੂਦ ਸਨ।

ਭਾਰਤ ਸਰਕਾਰ ਖੇਤੀ ਕਾਨੂੰਨ ਰੱਦ ਕਰਕੇ ਆਪਣੀ ਗਲਤੀ ਸੁਧਾਰੇ-ਬੀਬੀ ਜਗੀਰ ਕੌਰ
ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਸਾਕੇ ਨਾਲ ਸਬੰਧਤ ਸੌ ਸਾਲਾ ਸਮਾਗਮ ਸਮੇਂ ਅਲਾਦੀਨਪੁਰ ਵਿਖੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਆਪਣੀ ਅੜ੍ਹੀ ਛੱਡਣ ਲਈ ਕਿਹਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਬੀਤੇ ਕੱਲ੍ਹ ਦਿੱਲੀ ਵਿਖੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਸੁੱਟਣੇ ਅਤੇ ਲਾਠੀਚਾਰਜ ਕਰਨਾ ਮੰਦਭਾਗਾ ਹੈ। ਇਹ ਵਰਤਾਰਾ ਦੇਸ਼ ਦੇ ਪ੍ਰਧਾਨ ਮੰਤਰੀ ਦੀ ਅੜ੍ਹੀ ਕਾਰਨ ਹੀ ਵਾਪਰ ਰਿਹਾ ਹੈ। ਜੇਕਰ ਕਿਸਾਨਾਂ ਦੀਆਂ ਹੱਕੀ ਮੰਗਾਂ ’ਤੇ ਸਰਕਾਰ ਨੇ ਗੌਰ ਕੀਤਾ ਹੁੰਦਾ ਤਾਂ ਅਜਿਹੇ ਹਾਲਾਤ ਨਾ ਬਣਦੇ। ਉਨ੍ਹਾਂ ਕਿਹਾ ਕਿ ਅਜੇ ਵੀ ਭਾਰਤ ਸਰਕਾਰ ਨੂੰ ਕਿਸਾਨਾਂ ਦੀ ਗੱਲ ਮੰਨ ਲੈਣੀ ਚਾਹੀਦੀ ਹੈ ਅਤੇ ਕਾਨੂੰਨ ਰੱਦ ਕਰਕੇ ਆਪਣੇ ਗਲਤੀ ਸੁਧਾਰਨੀ ਚਾਹੀਦੀ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION