28.1 C
Delhi
Tuesday, May 7, 2024
spot_img
spot_img

ਸਾਬਕਾ ਮੰਤਰੀ ਗਿਲਜੀਆਂ ਦਾ ਭਤੀਜਾ ਗ੍ਰਿਫ਼ਤਾਰ; ਜੰਗਲਾਤ ਮਹਿਕਮੇ ਵਾਲੇ ਮਾਮਲੇ ਵਿੱਚ ਹੋਈ ਗ੍ਰਿਫ਼ਤਾਰੀ

ਯੈੱਸ ਪੰਜਾਬ
ਚੰਡੀਗੜ੍ਹ, 13 ਜੁਲਾਈ, 2022:
ਕਾਂਗਰਸ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੰਤਰੀ ਸ: ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਨੂੰ ਅੱਜ ਵਿਜੀਲੈਂਸ ਬਿਓਰੋ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਦਲਜੀਤ ਸਿੰਘ ਦੀ ਗ੍ਰਿਫ਼ਤਾਰੀ ਜੰਗਲਾਤ ਮਹਿਕਮੇ ਨਾਲ ਸੰਬੰਧਤ ਭ੍ਰਿਸ਼ਟਾਚਾਰ ਦੇ ਉਸੇ ਕੇਸ ਵਿੱਚ ਹੋਈ ਹੈ ਜਿਸ ਵਿੱਚ ਸਾਬਕਾ ਮੰਤਰੀ ਗਿਲਜੀਆਂ ਆਮ ਨਾਮਜ਼ਦ ਹਨ।

ਵਿਜੀਲੈਂਸ ਬਿਓਰੋ ਨੇ ਅੱਜ ਦਲਜੀਤ ਸਿੰਘ ਨੂੰ ਚੰਡੀਗੜ੍ਹ ਦੇ ਸੈਕਟਰ 37 ਸਥਿਤ ਉਸਦੇ ਟਿਕਾਣੇ ਤੋਂ ਗ੍ਰਿਫ਼ਤਾਰ ਕੀਤਾ ਹੈ।

ਦੋਸ਼ ਹੈ ਕਿ ਦਲਜੀਤ ਸਿੰਘ ਹੀ ਸਾਬਕਾ ਮੰਤਰੀ ਗਿਲਜੀਆਂ ਦਾ ‘ਫਰੰਟਮੈਨ’ ਸੀ ਅਤੇ ਲਗਾਏ ਗਏ ਦੋਸ਼ਾਂ ਮੁਤਾਬਕ ਉਹ ਹੀ ਗਿਲਜੀਆਂ ਲਈ ‘ਡੀਲ’ ਅਤੇ ਲੈਣ ਦੇਣ ਕਰਦਾ ਸੀ।

ਯਾਦ ਰਹੇ ਕਿ ਸੰਗਤ ਸਿੰਘ ਗਿਲਜੀਆਂ ਦੀ ਜ਼ਮਾਨਤ ਅਰਜ਼ੀ ਸੋਮਵਾਰ ਨੂੰ ਹੀ ਮੋਹਾਲੀ ਦੀ ਹਿਕ ਅਦਾਲਤ ਵੱਲੋਂ ਰੱਦ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਗਿਲਜੀਆਂ ਨੇ ਆਪਣੇ ਖਿਲਾਫ਼ ਮਾਮਲਾ ਰੱਦ ਕਰਵਾਉਣ ਲਈ ਹਾਈਕੋਰਟ ਦਾ ਰੁਖ਼ ਕੀਤਾ ਸੀ ਪਰ ਹਾਈਕੋਰਟ ਨੇ ਇਹ ਕਹਿ ਕੇ ਉਨ੍ਹਾਂ ਦੀ ਪਟੀਸ਼ਨ ਖ਼ਾਰਿਜ ਕਰ ਦਿੱਤੀ ਸੀ ਕਿ ਉਹਨਾਂ ਨੂੰ ਪਹਿਲਾਂ ਹੇਠਲੀ ਅਦਾਲਤ ਤੋਂ ਜ਼ਮਾਨਤ ਲੈਣੀ ਚਾਹੀਦੀ ਹੈ। ਉਹਨਾਂ ਨੇ ਹਾਈਕੋਰਟ ਦੇ ਹੁਕਮਾਂ ’ਤੇ ਮੋਹਾਲੀ ਦੀ ਅਦਾਲਤ ਵਿੱਚ ਜ਼ਮਾਨਤ ਅਰਜ਼ੀ ਲਾਈ ਸੀ ਜੋ ਰੱਦ ਹੋ ਗਈ।

ਦਲਜੀਤ ਸਿੰਘ ਦੀ ਗ੍ਰਿਫ਼ਤਾਰੀ ਨਾਲ ਸਮਝਿਆ ਜਾਂਦਾ ਹੈ ਕਿ ਗੱਲ ਹੁਣ ਸਾਬਕਾ ਮੰਤਰੀ ਦੀ ਗ੍ਰਿਫ਼ਤਾਰੀ ਵੱਲ ਹਿਕ ਕਦਮ ਹੋਰ ਅੱਗੇ ਵਧ ਗਈ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION