36.1 C
Delhi
Friday, March 29, 2024
spot_img
spot_img

ਸਾਬਕਾ ਮੰਤਰੀ ਮਾਸਟਰ ਗੁਰਬੰਤਾ ਸਿੰਘ ਦੀ ਬਰਸੀ ਮੌਕੇ ਉਨ੍ਹਾਂ ਨੂੰ ਕੀਤਾ ਗਿਆ ਯਾਦ

ਜਲੰਧਰ 05 ਫਰਵਰੀ 2020:

ਮਾਤ ਭੂਮੀ ਦੇ ਸਪੂਤ, ਰਾਸ਼ਟਰਵਾਦੀ, ਸੁਤੰਤਰਤਾ ਸੈਨਾਨੀ ਅਤੇ ਪੰਜਾਬ ਦੇ ਸਾਬਕਾ ਮੰਤਰੀ ਮਾਸਟਰ ਗੁਰਬੰਤਾ ਸਿੰਘ ਨੂੰ ਅੱਜ ਉਨਾਂ ਦੀ ਬਰਸੀ ਮੌਕੇ ਰਾਸ਼ਟਰ ਵਲੋਂ ਯਾਦ ਕੀਤਾ ਗਿਆ।

ਸਾਬਕਾ ਮੰਤਰੀ ਪੰਜਾਬ ਮਾਸਟਰ ਗੁਰਬੰਤਾ ਸਿੰਘ ਦੇ ਜੱਦੀ ਪਿੰਡ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿਧਾਇਕ ਸ਼ੁਸ਼ੀਲ ਕੁਮਾਰ ਰਿੰਕੂ ਅਤੇ ਸੰਤੋਖ ਸਿੰਘ ਭਲਾਈਪੁਰ, ਚੇਅਰਮੈਨ ਪੰਜਾਬ ਰਾਜ ਤਕਨੀਕੀ ਸਿੱਖਿਆ ਮਹਿੰਦਰ ਸਿੰਘ ਕੇ.ਪੀ, ਚੇਅਰਮੈਨ ਮਾਰਕਫੈਡ ਅਮਰਜੀਤ ਸਿੰਘ ਸਮਰਾ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਐਸ.ਐਸ.ਪੀ.ਨਵਜੋਤ ਸਿੰਘ ਮਾਹਲ ਅਤੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਅਤੇ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਅਤੇ ਕਾਂਗਰਸੀ ਆਗੂ ਵਿਕਰਮ ਸਿੰਘ ਚੌਧਰੀ ਅਤੇ ਸਮਾਜ ਦੇ ਹਰ ਵਰਗ ਦੇ ਲੋਕਾਂ ਵਲੋਂ ਉਨਾਂ ਨੂੰ ਨਿੱਘੀਆਂ ਸਰਧਾਂਜ਼ਲੀਆਂ ਭੇਟ ਕੀਤੀਆਂ ਗਈਆਂ।

ਉਨ੍ਹਾਂ ਕਿਹਾ ਕਿ ਮਾਸਟਰ ਗੁਰਬੰਤਾ ਸਿੰਘ ਸਮਾਜ ਦੇ ਦਬੇ ਕੁਚਲੇ ਅਤੇ ਕਮਜ਼ੋਰ ਵਰਗਾਂ ਦੇ ਮਸੀਹਾ ਸਨ। ਉਨ੍ਹਾਂ ਕਿਹਾ ਕਿ ਮਾਸਟਰ ਗੁਰਬੰਤਾ ਸਿੰਘ ਵਲੋਂ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਵਿੱਚ ਪਾਏ ਗਏ ਯੋਗਦਾਨ ਨੂੰ ਸਾਰਿਆਂ ਵਲੋਂ ਹਮੇਸ਼ਾਂ ਯਾਦ ਰੱਖਿਆ ਜਾਵੇਗਾ।

ਮਾਸਟਰ ਗੁਰਬੰਤਾ ਸਿੰਘ ਜੀ ਨੂੰ ਸਰਧਾਂਜ਼ਲੀਆਂ ਭੇਟ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮਹਾਨ ਆਗੂ ਵਲੋਂ ਦੇਸ਼ ਨੂੰ ਅੰਗਰੇਜ਼ੀ ਸਾਮਰਾਜਵਾਦ ਤੋਂ ਮੁਕਤ ਕਰਵਾਉਣ ਲਈ ਬੇਮਿਸਾਲ ਕੁਰਬਾਨੀਆਂ ਕੀਤੀਆਂ ਗਈਆਂ ਅਤੇ ਆਜ਼ਾਦੀ ਤੋਂ ਬਾਅਦ ਦੇਸ਼ ਦੇ ਪੁਨਰ ਨਿਰਮਾਣ ਵਿੱਚ ਅਗਵਾਈ ਪ੍ਰਦਾਨ ਕੀਤੀ ਗਈ।

ਉਨ੍ਹਾਂ ਕਿਹਾ ਕਿ ਪੰਡਿਤ ਜਵਾਹਰ ਲਾਲ ਨਹਿਰੂ ਅਤੇ ਸ੍ਰ.ਕੈਰੋਂ ਦੀ ਦੂਰ ਅੰਦੇਸ਼ੀ ਅਗਵਾਈ ਵਿੱਚ ਸੂਬੇ ਨੂੰ ਖੁਸ਼ਹਾਲ ਤੇ ਪ੍ਰਗਤੀਸ਼ੀਲ ਬਣਾਉਣ ਲਈ ਭਾਖੜਾ ਡੈਮ ਦਾ ਨਿਰਮਾਣ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਸਥਾਪਨਾ, ਮਜ਼ਬੂਤ ਸਿੰਚਾਈ ਪ੍ਰਣਾਲੀ ਅਤੇ ਸਮਾਜ ਦੇ ਕਮਜ਼ੋਰ ਤੇ ਹੋਰਨਾਂ ਵਰਗਾਂ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਇਤਿਹਾਸਿਕ ਫ਼ੈਸਲੇ ਲਏ ਗਏ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਵਲੋਂ ਦੇਸ਼ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਲਏ ਗਏ ਮਹੱਤਵਪੂਰਨ ਫੈਸਲਿਆਂ ਦਾ ਜ਼ਿਕਰ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਮਾਸਟਰ ਗੁਰਬੰਤ ਸਿੰਘ ਸੱਚੇ ਦੇਸ਼ ਭਗਤ, ਦੂਰ ਅੰਦੇਸ਼ੀ ਸੋਚ ਅਤੇ ਸਾਫ਼ ਸੁਥਰੇ ਅਕਸ ਵਾਲੇ ਆਗੂ ਸਨ ਜਿਨਾਂ ਨੇ ਆਪਣੀ ਸਾਰੀ ਜਿੰਦਗੀ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾ ਦਿੱਤੀ । ਇਸ ਮੌਕੇ ਲੋਕ ਸਭਾ ਮੈਂਬਰ ਵਲੋਂ ਮਾਸਟਰ ਜੀ ਨੂੰ ਸਰਧਾਂਜ਼ਲੀਆਂ ਭੇਟ ਕਰਨ ਲਈ ਸਮਾਗਮ ਵਿੱਚ ਹਾਜ਼ਰ ਸਾਰੀਆਂ ਸਖਸ਼ੀਅਤਾਂ ਦਾ ਧੰਨਵਾਦ ਕੀਤਾ ਗਿਆ।

ਇਸ ਤੋਂ ਪਹਿਲਾਂ ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਵਲੋਂ ਆਈਆਂ ਸਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਦਾ ਸਾਰਾ ਪਰਿਵਾਰ ਇਸ ਸਮਾਗਮ ਵਿੱਚ ਆਈਆਂ ਸਖ਼ਸੀਅਤਾਂ ਦਾ ਰਿਣੀ ਰਹੇਗਾ। ਉਨ੍ਹਾਂ ਕਿਹਾ ਕਿ ਮਾਸਟਰ ਗੁਰਬੰਤਾ ਸਿੰਘ ਨੇ ਪਰਿਵਾਰ ਨੂੰ ਲੋੜਵੰਦ ਲੋਕਾਂ ਦੀ ਸੇਵਾ ਕਰਨ ਦਾ ਰਾਹ ਵਿਖਾਇਆ ਹੈ ਅਤੇ ਉਹ ਇਸ ਰਸਤੇ ਉਤੇ ਪੂਰੇ ਉਤਸ਼ਾਹ ਤੇ ਲਗਨ ਨਾਲ ਚਲਦੇ ਹੋਏ ਲੋਕ ਸੇਵਾ ਕਰਦੇ ਰਹਿਣਗੇ।

ਇਸ ਮੌਕੇ ਕਾਂਗਰਸੀ ਆਗੂ ਵਿਕਰਮ ਸਿੰਘ ਚੌਧਰੀ, ਮੇਅਰ ਜਗਦੀਸ ਰਾਜ ਰਾਜਾ, ਸਾਬਕਾ ਡੀ.ਜੀ.ਪੀ. ਡੀ.ਆਰ.ਭੱਟੀ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਡੀ.ਐਸ.ਪੀ.ਸਰਬਜੀਤ ਸਿੰਘ ਰਾਏ, ਮਾਲ ਅਫ਼ਸਰ ਮਨੋਹਰ ਲਾਲ, ਰਸ਼ਪਾਲ ਸਿੰਘ ਪਾਲ, ਡਾ.ਨਵਜੋਤ ਦਹੀਆ ਅਤੇ ਹੋਰ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION