ਯੈੱਸ ਪੰਜਾਬ
ਕਪੂਰਥਲਾ, 16 ਦਸੰਬਰ, 2021 –
ਕਪੂਰਥਲਾ ਤੋਂ ਸਾਬਕਾ ਵਿਧਾਇਕ ਸ਼੍ਰੀਮਤੀ ਰਾਜਬੰਸ ਕੌਰ ਰਾਣਾ ਵਲੋਂ ਅੱਜ ਕਪੂਰਥਲਾ ਹਲਕੇ ਅੰਦਰ 1.68 ਕਰੋੜ ਰੁਪੈ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ।
ਉਨ੍ਹਾਂ ਸਰਕਾਰੀ ਹਾਈ ਸਕੂਲ ਸ਼ੇਖੂਪੁਰ ਵਿਖੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਕੀਤਾ ਅਤੇ ਕਿਹਾ ਕਿ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਅਗਵਾਈ ਹੇਠ ਕਪੂਰਥਲਾ ਹਲਕੇ ਦਾ ਰਿਕਾਰਡ ਵਿਕਾਸ ਕਰਵਾਇਆ ਗਿਆ ਹੈ, ਜਿਸ ਤਹਿਤ ਸਭ ਤੋਂ ਵੱਧ ਜ਼ੋਰ ਸਿੱਖਿਆ ’ਤੇ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਉਨ੍ਹਾਂ ਵਾਰਡ ਨੰਬਰ 4 ਵਿਖੇ 68.57 ਲੱਖ ਰੁਪੈ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਕੰਮ ਨੂੰ ਸ਼ੁਰੂ ਕਰਵਾਇਆ। ਇਸ ਤੋ ਇਲਾਵਾ ਵਾਰਡ ਨੰਬਰ 6 ਦੇ ਨਿਊ ਮਾਡਲ ਟਾਉੂਨ ਵਿਖੇ 24 ਲੱਖ ਰੁਪੈ ਦੀ ਲਾਗਤ ਨਾਲ , ਵਾਰਡ ਨੰਬਰ 22 ਵਿਖੇ 23 ਲੱਖ ਰੁਪੈ, ਵਾਰਡ ਨੰਬਰ 35 ਦੇ ਸੰਤਪੁਰਾ ਵਿਖੇ 23.83 ਲੱਖ ਤੇ ਵਾਰਡ ਨੰਬਰ 35 ਵਿਚ ਹੀ ਗਲੀ ਨੰਬਰ 10 ਬਣਾਉਣ ਲਈ 22.28 ਲੱਖ ਰੁਪੈ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ।
ਇਸ ਮੌਕੇ ਸੀਨੀਅਰ ਡਿਪਟੀ ਮੇਅਰ ਰਾਹੁਲ ਕੁਮਾਰ, ਕੌਂਸਲਰ ਨਰਿੰਦਰ ਮਨਸੂ ਤੇ ਦੀਪਕ ਸਲਵਾਨ , ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਗੁਰਦੀਪ ਸਿੰਘ, ਉਪ ਜਿਲ੍ਹਾ ਸਿੱਖਿਆ ਅਫਸਰ ਬਿਕਰਮਜੀਤ ਸਿੰਘ ਥਿੰਦ ਤੇ ਹੋਰ ਹਾਜ਼ਰ ਸਨ ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ