25.6 C
Delhi
Saturday, April 20, 2024
spot_img
spot_img

ਸਾਬਕਾ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ, 17 ਅਪ੍ਰੈਲ, 2020 –
ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਪੰਥ ਪ੍ਰਸਿੱਧ ਕੀਰਤਨੀਏ, ਸਾਬਕਾ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਨਮਿੱਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ, ਜਿਸ ਦਾ ਭੋਗ 19 ਅਪ੍ਰੈਲ ਨੂੰ ਪਵੇਗਾ। ਇਥੇ ਇਤਿਹਾਸਕ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਭਾਈ ਕੁਲਵਿੰਦਰ ਸਿੰਘ ਨੇ ਆਰਦਾਸ ਕੀਤੀ।

ਦੱਸਣਯੋਗ ਹੈ ਕਿ ਭਾਈ ਖਾਲਸਾ ਨਮਿਤ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ 11 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਇਆ ਜਾਣਾ ਸੀ, ਪਰੰਤੂ ਭਾਈ ਸਾਹਿਬ ਦੇ ਪਰਿਵਾਰਕ ਮੈਂਬਰਾਂ ਦੇ ਕਹਿਣ ’ਤੇ ਤਾਰੀਕ ਬਦਲ ਦਿੱਤੀ ਗਈ। ਕਿਉਂਕਿ ਭਾਈ ਖਾਲਸਾ ਦੇ ਪਰਿਵਾਰਕ ਮੈਂਬਰ ਇਕਾਂਤਵਾਸ ਕੀਤੇ ਗਏ ਸਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਨੁਸਾਰ ਭਾਈ ਨਿਰਮਲ ਸਿੰਘ ਖਾਲਸਾ ਦੇ ਭੋਗ ਅਤੇ ਅੰਤਿਮ ਅਰਦਾਸ ਸਮੇਂ 19 ਅਪ੍ਰੈਲ ਨੂੰ ਸਿੰਘ ਸਾਹਿਬਾਨ ਅਤੇ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਹਾਜ਼ਰੀ ਭਰਨਗੇ।

ਉਨ੍ਹਾਂ ਦੱਸਿਆ ਕਿ ਅੰਤਿਮ ਅਰਦਾਸ ਸਮਾਗਮ ਦਾ ਪੀਟੀਸੀ ਚੈਲਨ ਤੋਂ ਸਿੱਧਾ ਪ੍ਰਸਾਰਣ ਵੀ ਕੀਤਾ ਜਾਵੇਗਾ ਤਾਂ ਜੋ ਸੰਗਤਾਂ ਘਰ ਬੈਠਿਆਂ ਹੀ ਸ਼ਮੂਲੀਅਤ ਕਰ ਸਕਣ।

ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਮੈਨੇਜਰ ਸ. ਮੁਖਤਾਰ ਸਿੰਘ, ਵਧੀਕ ਮੈਨੇਜਰ ਸ. ਹਰਪ੍ਰੀਤ ਸਿੰਘ, ਸ. ਨਿਸ਼ਾਨ ਸਿੰਘ, ਭਾਈ ਨਿਰਮਲ ਸਿੰਘ ਦੇ ਸਪੁੱਤਰ ਸ. ਅਮਿਤੇਸ਼ਵਰ ਸਿੰਘ, ਉਨ੍ਹਾਂ ਦੀ ਬੇਟੀ ਤੇ ਹੋਰ ਹਾਜ਼ਰ ਸਨ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION