27.1 C
Delhi
Sunday, April 28, 2024
spot_img
spot_img

ਸਿਨਸਿਨਾਟੀ ਦੇ ਪੰਜਵੇਂ ਸਾਲਾਨਾ ਵਿਸ਼ਵ ਧਰਮ ਸੰਮੇਲਨ ਵਿੱਚ ਸਿੱਖਾਂ ਨੇ ਕੀਤੀ ਸ਼ਮੂਲੀਅਤ; ਲੰਗਰ ਸੇਵਾ ਤੋਂ ਇਲਾਵਾ ਮਹਿਮਾਨਾਂ ਦੇ ਸਜਾਈਆਂ ਦਸਤਾਰਾਂ

ਯੈੱਸ ਪੰਜਾਬ
ਸਿਨਸਿਨਾਟੀ, ਓਹਾਇਓ, 13 ਅਗਸਤ, 2022:
ਬੀਤੇ ਦਿਨੀ ਅਮਰੀਕਾ ਦੇ ਸੂਬੇ ਓਹਾਈਓ ਦੇ ਸ਼ਹਿਰ ਸਿਨਸਿਨਾਟੀ ਦੀ ਜ਼ੇਵੀਅਰ ਯੂਨੀਵਰਸਿਟੀ ਵਿਖੇ ਪੰਜਵਾਂ ਸਲਾਨਾ “ਫੈਸਟੀਵਲ ਔਫ ਫੇਥਸ” (ਵਿਸ਼ਵ ਧਰਮ ਸੰਮੇਲਨ) ਦਾ ਆਯੋਜਨ ਕੀਤਾ ਗਿਆ। ‘ਇਕੁਏਜ਼ਨ’ ਸੰਸਥਾ ਵਲੋਂ ਕਰਵਾਏ ਜਾਂਦੇ ਇਸ ਸੰਮੇਲਨ ਵਿਚ 13 ਪ੍ਰਮੁੱਖ ਵਿਸ਼ਵ ਧਰਮਾˆ ਦੇ ਲੋਕ ਅਤੇ 30 ਤੋਂ ਵੱਧ ਧਾਰਮਿਕ ਸੰਸਥਾਵਾਂ ਇਕ ਵਾਰ ਫਿਰ ਇਕਜੁੱਟ ਹੋਈਆਂ ਅਤੇ ਵੱਖ-ਵੱਖ ਧਰਮਾਂ, ਸਭਿਆਚਾਰਾਂ ਬਾਰੇ ਸਿੱਖਿਆ ਦੇਣ ਅਤੇ ਲੈਣ ਲਈ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋਏ।

ਸਿਨਸਿਨਾਟੀ ਅਤੇ ਨੇੜਲੇ ਸ਼ਹਿਰ ਡੇਟਨ ਦੇ ਸਿੱਖਾਂ ਨੇ ਇਸ ਸਮਾਗਮ ਵਿੱਚ ਹਿੱਸਾ ਲਿਆ। ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨਾਟੀ ਗੁਰਦੂਆਰਾ ਸਾਹਿਬ ਦੀ ਸੰਗਤ ਵਲੋਂ ਵੱਖ-ਵੱਖ ਧਰਮਾਂ ਦੇ ਆਏ ਹੋਏ ਹਜਾਰਾਂ ਮਹਿਮਾਨਾਂ ਲਈ ਲੰਗਰ ਦੀ ਵੀ ਸੇਵਾ ਕੀਤੀ ਗਈ। ਮਹਿਮਾਨਾਂ ਨੂੰ ਸਿੱਖ ਧਰਮ ਵਿਚ ਲੰਗਰ ਅਤੇ ਸੇਵਾ ਦੀ ਮਹੱਤਤਾ ਬਾਰੇ ਜਾਣ ਕੇ ਬਹੁਤ ਖੁਸ਼ੀ ਹੋਈ ਤੇ ਉਹਨਾਂ ਨੇ ਸਿੱਖਾਂ ਦਾ ਧੰਨਵਾਦ ਕੀਤਾ।

ਗੁਰੂ ਨਾਨਕ ਸੋਸਾਇਟੀ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਅਮਰੀਕ ਸਿੰਘ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਕੀਰਤਨ ਗਾਇਨ ਕੀਤਾ। ਸਿੱਖ ਪ੍ਰਦਰਸ਼ਨੀ ਵਿਚ ਪੁਸਤਕਾਂ ਤੋਂ ਇਲਾਵਾ ਸਿੱਖ ਧਰਮ ਬਾਰੇ ਜਾਣਕਾਰੀ ਦੇਣ ਲਈ ਪੰਜ ਕਕਾਰ ਰੱਖੇ ਗਏ। ਆਉਣ ਵਾਲੇ ਮਹਿਮਾਨਾਂ ਨੂੰ ਸਿੱਖ ਧਰਮ ਸੰਬੰਧੀ ਕਿਤਾਬਚੇ ਵੰਡੇ ਗਏ। ਆਏ ਹੋਏ ਮਹਿਮਾਨਾਂ ਦੇ ਦਸਤਾਰਾਂ ਸਜਾਈਆਂ ਗਈਆਂ। ਦਸਤਾਰ ਸਜਾ ਕੇ ਬੱਚੇ, ਵੱਡੇ, ਬਜ਼ੁਰਗ ਬਹੁਤ ਹੀ ਉਤਸ਼ਾਹਿਤ ਹੁੰਦੇ, ਤਸਵੀਰਾˆ ਲੈਂਦੇ ਅਤੇ ਮਾਣ ਨਾਲ ਸੰਮੇਲਨ ਵਿਚ ਘੁੰਮਦੇ ਰਹੇ।

ਪ੍ਰਬੰਧਕਾਂ ਵਲੋਂ ਸੰਮੇਲਨ ਦੇ ਸਹਿ-ਚੇਅਰ ਜੈਪਾਲ ਸਿੰਘ, ਜਿੰਨਾਂ ਦਾ ਮਈ ਮਹੀਨੇ ਕੈਂਸਰ ਦੀ ਬਿਮਾਰੀ ਕਾਰਨ 41 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਸੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸੰਮੇਲਨ ਦੇ ਕਾਰਜਕਾਰੀ ਡਾਇਰੈਟਕਰ ਚਿੱਪ ਹੈਰੋਡ ਨੇ ਕਿਹਾ ਕਿ ਭਾਗ ਲੈਣ ਵਾਲੀਆਂ ਸੰਸਥਾਵਾਂ ਵਿੱਚੋਂ ਸਭ ਤੋਂ ਪ੍ਰਮੁੱਖ ਸਾਡਾ ਸਥਾਨਕ ਸਿੱਖ ਭਾਈਚਾਰਾ ਹੈ, ਜਿਸ ਨੇ ਬੜੇ ਉਤਸ਼ਾਹ ਨਾਲ ਇਸ ਸੰਮੇਲਨ ਨੂੰ ਕਾਮਯਾਬ ਕਰਨ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ।

ਇਸ ਦਾ ਕਾਰਨ ਸਾਡੇ ਸੰਸਥਾਪਕਾਂ ਵਿੱਚੋ ਇੱਕ ਜੈਪਾਲ ਸਿੰਘ ਹੈ, ਜਿਸਨੇ ਇਸ ਸਲਾਨਾ ਸੰਮੇਲਨ ਨੂੰ ਸ਼ੁਰੂ ਕਰਨ ਵਿੱਚ ਆਪਣਾ ਬਹੁਤ ਵੱਡਾ ਹਿੱਸਾ ਪਾਇਆ। ਇਸ ਨਾਲ ਸਿਨਸਿਨਾਟੀ ਦੇ ਵੱਖ ਵੱਖ ਭਾਈਚਾਰਿਆ ਵਿੱਚ ਆਪਸੀ ਸਿੱਖਿਆ, ਸੰਬੰਧ, ਹਮਦਰਦੀ, ਸਮਝ ਅਤੇ ਪਿਆਰ ਪੈਦਾ ਹੋ ਰਿਹਾ ਹੈ। ਜੈਪਾਲ ਸਿੰਘ ਨੇ ਸਾਡੇ ਲਈ ਜੋ ਕੁੱਝ ਕੀਤਾ ਹੈ, ਉਸ ਲਈ ਅਸੀਂ ਹਮੇਸ਼ਾਂ ਉਸ ਦੇ ਰਿਣੀ ਰਹਾਂਗੇ।

ਸਵਰਗੀ ਜੈਪਾਲ ਸਿੰਘ ਦੀ ਪਤਨੀ ਅਸੀਸ ਕੋਰ ਨੇ ਆਏ ਹੋਏ ਮਹਿਮਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੈਪਾਲ ਨੇ ਹਮੇਸ਼ਾਂ ਵੱਖ ਵੱਖ ਧਰਮਾਂ, ਭਾਈਚਾਰਿਆਂ ਵਿਚ ਆਪਸੀ ਸੰਬੰਧ, ਪਿਆਰ ਤੇ ਸਮਝ ਵਧਾਉਣ ਦੀ ਕੋਸ਼ਿਸ਼ ਕੀਤੀ।

ਇਸ ਸੰਮੇਲਨ ਦੌਰਾਨ ਵਿਸਕਾਨਸਿਨ ਦੇ ਓਕ ਕਰੀਕ ਗੁਰਦੁਆਰਾ ਸਾਹਿਬ ਵਿੱਖੇ 10 ਸਾਲ ਪਹਿਲਾਂ ਇੱਕ ਗੋਰੇ ਕੱਟੜਪੰਥੀ ਸੰਗਠਨ ਦੇ ਬੰਦੂਕਧਾਰੀ ਵੱਲੋਂ ਮਾਰੇ ਗਏ 6 ਸਿੱਖਾਂ ਨੂੰ ਵੀ ਯਾਦ ਕੀਤਾ ਗਿਆ ਅਤੇ ਸ਼ਰਧਾਂਜਲੀ ਦਿੱਤੀ ਗਈ। ਗੁਰਦੂਆਰਾ ਸਾਹਿਬ ਦੇ ਗ੍ਰੰਥੀ ਭਾਈ ਅਮਰੀਕ ਸਿੰਘ ਨੇ ਕਿਹਾ ਕਿ ਅੱਜ ਅਸੀਂ ਗੁਰੂ ਸਾਹਿਬ ਦਾ ਸੁਨੇਹਾ “ਏਕੁ ਪਿਤਾ ਏਕਸ ਕੇ ਹਮ ਬਾਰਿਕ ਤੂ ਮੇਰਾ ਗੁਰਹਾਈ॥”, ਇੱਥੇ ਆਏ ਹੋਏ ਵੱਖ-ਵੱਖ ਧਰਮਾਂ ਦੇ ਲੋਕਾਂ ਤੱਕ ਪਹੁੰਚਾਇਆ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION