29 C
Delhi
Friday, April 19, 2024
spot_img
spot_img

ਸਿਮਰਜੀਤ ਬੈਂਸ ’ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕੀ; ਹਾਈਕੋਰਟ ਨੇ 15 ਜੁਲਾਈ ਲਈ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ

ਯੈੱਸ ਪੰਜਾਬ
ਚੰਡੀਗੜ੍ਹ, 12 ਜੁਲਾਈ, 2021:
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ: ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਦੋ ਭਰਾਵਾਂ ਸਣੇ 7 ਲੋਕਾਂ ’ਤੇ ਲੁਧਿਆਣਾ ਦੀ ਇਕ ਅਦਾਲਤ ਦੇ ਆਦੇਸ਼ਾਂ ’ਤੇ ਪੁਲਿਸ ਵੱਲੋਂ ਬਲਾਤਕਾਰ ਅਤੇ ਹੋਰ ਸੰਗੀਨ ਧਾਰਾਵਾਂ ਤਹਿਤ ਦਰਜ ਕੀਤੇ ਗਏ ਮਾਮਲੇ ਦੇ ਸੰਬੰਧ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਪੁੱਜੇ ਸ: ਬੈਂਸ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਕੋਈ ਫ਼ੌਰੀ ਰਾਹਤ ਨਾ ਮਿਲਣ ਕਾਰਨ ਉਨ੍ਹਾਂ ’ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕਦੀ ਨਜ਼ਰ ਆ ਰਹੀ ਹੈ।

ਸ: ਬੈਂਸ ਵੱਲੋਂ ਹਾਈ ਕੋਰਟ ਵਿੱਚ ਲੁਧਿਆਣਾ ਦੇ ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਸ:ਹਰਸਿਮਰਨਜੀਤ ਸਿੰਘ ਦੀ ਅਦਾਲਤ ਵੱਲੋਂ ਦਿੱਤੇ ਗਏ ਆਦੇਸ਼ਾਂ ਨੂੰ ਚੁਣੌਤੀ ਦੇਣ ਸੰਬੰਧੀ ਪਾਈ ਪਟੀਸ਼ਨ ’ਤੇ ਸੋਮਵਾਰ ਨੂੰ ਸੁਣਵਾਈ ਸ਼ੁਰੂ ਕਰਦਿਆਂ ਹਾਈਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ 15 ਜੁਲਾਈ ਤਕ ਲਈ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ ਪਰ ਇਸ ਮਾਮਲੇ ਵਿੱਚ ਸ: ਬੈਂਸ ਜਾਂ ਹੋਰਨਾਂ ਦੀ ਗ੍ਰਿਫ਼ਤਾਰੀ ਸੰਬੰਧੀ ਕੋਈ ਸਟੇਅ ਜਾਰੀ ਨਹੀਂ ਕੀਤਾ।

ਇਸ ਦਾ ਮਤਲਬ ਇਹ ਹੋਵੇਗਾ ਕਿ ਐਫ਼.ਆਈ.ਆਰ.ਦਰਜ ਹੋ ਜਾਣ ਅਤੇ ਕੋਈ ਸਟੇਅ ਨਾ ਮਿਲਣ ਕਾਰਨ ਸ: ਬੈਂਸ ਅਤੇ ਉਹਨਾਂ ਦੇ ਮੁਕੱਦਮੇ ਵਿੱਚ ਨਾਮਜ਼ਦ ਸਾਥੀਆਂ ਨੂੰ ਕਿਸੇ ਵੀ ਵੇਲੇ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।

ਜ਼ਿਕਰਯੋਗ ਹੈ ਕਿ ਸ: ਬੈਂਸ ਅਤੇ 6 ਹੋਰਨਾਂ ਦੇ ਖਿਲਾਫ਼ ਪੁਲਿਸ ਥਾਣਾ ਡਿਵੀਜ਼ਨ ਨੰਬਰ 6 ਵਿੱਚ ਐਫ.ਆਈ.ਆਰ.ਨੰਬਰ 180 ਧਾਰਾ 376, 354, 354-ਏ, 506 ਅਤੇ 120-ਬੀ ਆਈ.ਪੀ.ਸੀ. ਤਹਿਤ 10 ਜੁਲਾਈ ਨੂੰ ਦਰਜ ਕੀਤੀ ਗਈ ਸੀ।

ਮਾਮਲਾ ਲੁਧਿਆਣਾ ਦੀ ਇਕ 45 ਸਾਲਾ ਔਰਤ ਦਾ ਹੈ ਜਿਸ ਨੇ ਸਿਮਰਜੀਤ ਸਿੰਘ ਬੈਂਸ ’ਤੇ ਦੋਸ਼ ਲਗਾਏ ਸਨ ਕਿ ਉਸਨੇ ਉਸ ਨਾਲ ਜਬਰ ਜਨਾਹ ਕੀਤਾ ਹੈ। ਉਸਨੇ ਵਿਧਾਇਕ ਅਤੇ ਉਸਦੇ ਸਾਥੀਆਂ ’ਤੇ ਹੋਰ ਵੀ ਗੰਭੀਰ ਦੋਸ਼ ਲਗਾਏ ਸਨ।

ਇਸ ਮਾਮਲੇ ਵਿੱਚ ਬੈਂਸ ਦੇ ਭਰਾਵਾਂ ਕਰਮਜੀਤ ਸਿੰਘ ਅਤੇ ਪਰਮਜੀਤ ਸਿੰਘ ਸਣੇ ਕੁਝ ਪਰਿਵਾਰਕ ਮੈਂਬਰ ਅਤੇ ਉਨ੍ਹਾਂ ਦੇ ਪੀ.ਏ. ਗੋਗੀ ਸ਼ਰਮਾ ਦੇ ਨਾਂਅ ਵੀ ਹਨ। ਸ: ਬੈਂਸ, ਸ: ਕਰਮਜੀਤ ਸਿੰਘ, ਸ:ਪਰਮਜੀਤ ਸਿੰਘ ਅਤੇ ਗੋਗੀ ਸ਼ਰਮਾ ਤੋਂ ਇਲਾਵਾ ਬਲਜਿੰਦਰ ਕੌਰ, ਜਸਬੀਰ ਕੌਰ ਅਤੇ ਸੁਖ਼ਚੈਨ ਸਿੰਘ ਨੂੰ ਵੀ ਇਸ ਐਫ.ਆਈ.ਆਰ. ਵਿੱਚ ਨਾਮਜ਼ਦ ਕੀਤਾ ਗਿਆ ਹੈ।

ਐਫ.ਆਈ.ਆਰ. ਦੇ ਵਿੱਚ ਇਹ ਸਪਸ਼ਟ ਕੀਤਾ ਗਿਆ ਹੈ ਕਿ ਇਹ ਮੁਕੱਦਮਾ ਲੁਧਿਆਣਾ ਦੇ ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਸ: ਹਰਸਿਮਰਨਜੀਤ ਸਿੰਘ ਦੇ ਹੁਕਮਾਂ ’ਤੇ ਦਰਜ ਕੀਤਾ ਗਿਆ ਹੈ।

ਸ: ਬੈਂਸ ਅਤੇ ਹੋਰਨਾਂ ਖਿਲਾਫ਼ ਦਰਜ ਐਫ.ਆਈ.ਆਰ. ਦੀ ਕਾਪੀ ਪੜ੍ਹਣ ਲਈ ਇੱਥੇ ਕਲਿੱਕ ਕਰੋ

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION