29 C
Delhi
Friday, May 10, 2024
spot_img
spot_img

ਸਿਮਰਜੀਤ ਬੈਂਸ ਦੇ ਖਿਲਾਫ਼ ਅਦਾਲਤ ਦਾ ਫ਼ੈਸਲਾ: ਬਲਾਤਕਾਰ ਮਾਮਲੇ ਵਿੱਚ ਪੁਲਿਸ ਨੂੰ ਐਫ.ਆਈ.ਆਰ. ਦਰਜ ਕਰਨ ਦੇ ਹੁਕਮ

ਯੈੱਸ ਪੰਜਾਬ
ਲੁਧਿਆਣਾ, 7 ਜੁਲਾਈ, 2021:
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸ: ਸਿਮਰਜੀਤ ਸਿੰਘ ਬੈਂਸ ’ਤੇ ਬਲਾਤਕਾਰ ਦੇ ਦੋਸ਼ ਲਗਾਉਣ ਵਾਲੀ ਇਕ ਔਰਤ ਵੱਲੋਂ ਪਾਈ ਗਈ ਇਕ ਪਟੀਸ਼ਨ ਦਾ ਫ਼ੈਸਲਾ ਸੁਣਾਉਂਦਿਆਂ ਅੱਜ ਅਦਾਲਤ ਵੱਲੋਂ ਪੁਲਿਸ ਨੂੂੰ ਇਸ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ।

ਉਸ ਵੇਲੇ ਜਦ ਰਾਜ ਅੰਦਰ ਚੋਣਾਂ ਨੂੰ ਮਹਿਜ਼ 8 ਮਹੀਨੇ ਬਾਕੀ ਰਹਿ ਗੲੈ ਹੋਣ, ਇਸ ਫ਼ੈਸਲੇ ਨਾਲ ਸ:ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ।

ਲੁਧਿਆਣਾ ਦੀ ਇਸ 45 ਸਾਲਾ ਔਰਤ ਨੇ ਦੋਸ਼ ਲਗਾਏ ਸਨ ਕਿ ਨਾ ਕੇਵਲ ਸ: ਬੈਂਸ ਨੇ ਉਸ ਨਾਲ ਬਲਾਤਕਾਰ ਕੀਤਾ ਸਗੋਂ ਉਸਨੂੰ ਧਮਕਾਇਆ ਕਿ ਜੇ ਉਸਨੇ ਪੁਲਿਸ ਕੋਲ ਸ਼ਿਕਾਇਤ ਕੀਤੀ ਤਾਂ ਉਸ ਦੇ ਦੋਵਾਂ ਬੇਟਿਆਂ ਨੂੰ ਨੁਕਸਾਨ ਪੁਚਾਇਆ ਜਾਵੇਗਾ।

ਉਕਤ ਔਰਤ ਵੱਲੋਂ ਕਾਫ਼ੀ ਕੋਸ਼ਿਸ਼ ਕਰਨ ਤੋਂ ਬਾਅਦ ਵੀ ਜਦ ਸ: ਬੈਂਸ ਖ਼ਿਲਾਫ਼ ਕੋਈ ਕਾਰਵਾਈ ਨਾ ਹੋਈ ਤਾਂ ਉਸਨੇ ਆਪਣੇ ਵਕੀਲ ਸ੍ਰੀ ਹਰੀਸ਼ ਰਾਏ ਢਾਂਡਾ ਰਾਹੀਂ ਅਦਾਲਤ ਦਾ ਰੁਖ਼ ਕੀਤਾ ਸੀ।

ਬੁੱਧਵਾਰ ਨੂੰ ਲੁਧਿਆਣਾ ਦੇ ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਸ: ਹਰਸਿਮਰਨਜੀਤ ਸਿੰਘ ਨੇ ਇਸ ਮਾਮਲੇ ਦਾ ਨਿਪਟਾਰਾ ਕਰਦਿਆਂ ਪੁਲਿਸ ਡਿਵੀਜ਼ਨ ਨੰਬਰ 6 ਦੇ ਐਸ.ਐਚ.ਉ. ਨੂੰ ਹੁਕਮ ਦਿੱਤੇ ਹਨ ਕਿ ਉਹ ਬਿਨਾਂ ਕਿਸੇ ਦੇਰੀ ਦੇ ਸ: ਬੈਂਸ ਦੇ ਵਿਰੁੱਧ ਐਫ.ਆਈ.ਆਰ. ਦਰਜ ਕਰਕੇ ਜਾਂਚ ਸ਼ੁਰੂ ਕਰਨ ਅਤੇ ਐਫ.ਆਈ.ਆਰ. ਦੀ ਕਾਪੀ ਅਦਾਲਤ ਨੂੰ ਭੇਜੀ ਜਾਵੇ। ਅਦਾਲਤ ਨੇ ਆਪਣੇ ਅੱਜ ਦੇ ਹੁਕਮਾਂ ਦੀ ਕਾਪੀ ਵੀ ਐਸ.ਐਚ.ਉ. ਨੂੰ ਭੇਜਣ ਲਈ ਕਿਹਾ ਹੈ।

ਅਦਾਲਤ ਨੇ ਇਸ ਮਾਮਲੇ ਵਿੱਚ ਅਗਲੀ ਤਾਰੀਖ਼ ਭਾਵ ਤੋਂ 15 ਜੁਲਾਈ ਤਕ ਪੁਲਿਸ ਤੋਂ ‘ਕੰਪਲਾਇੰਸ ਰਿਪੋਰਟ’ ਮੰਗ ਲਈ ਹੈ।

ਅਦਾਲਤ ਦੇ ਇਸ ਸਪਸ਼ਟ ਹੁਕਮ ਤੋਂ ਬਾਅਦ ਕਿਸੇ ਵੀ ਵੇਲੇ ਸ: ਬੈਂਸ ਦੇ ਖਿਲਾਫ਼ ਕੇਸ ਦਰਜ ਹੋ ਜਾਣ ਦੀ ਸੰਭਾਵਨਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION